ਸਾਡੇ ਨਾਲ ਸ਼ਾਮਲ

Follow us

10.2 C
Chandigarh
Monday, January 19, 2026
More
    Home Breaking News Punjab Govern...

    Punjab Government: ਹੜ੍ਹਾਂ ਨਾਲ ਟਾਕਰੇ ਲਈ ਪੰਜਾਬ ਸਰਕਾਰ ਨੇ ਦਿਨ-ਰਾਤ ਇੱਕ ਕੀਤਾ : ਬਰਿੰਦਰ ਗੋਇਲ

    Barinder Goyal
    ਮੂਣਕ : ਲੋਕਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਗੋਇਲ।

    ਦਰਿਆ ਦੇ ਕੰਢਿਆਂ ਦੀ ਮਜ਼ਬੂਤੀ ਲਈ ਪਿੰਡਾਂ ਦੇ ਲੋਕਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਕੀਤਾ ਧੰਨਵਾਦ

    Punjab Government: (ਮੋਹਨ ਸਿੰਘ) ਮੂਣਕ। ਕੈਬਨਿਟ ਮੰਤਬੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇੱਥ ਮਕਰੋੜ ਸਾਹਿਬ ਪੁਲ ਅਤੇ ਮੂਣਕ ਵਿਖੇ ਟੋਹਾਣਾ ਪੁਲ ’ਤੇ ਘੱਗਰ ਦਰਿਆ ਦੇ ਖੇਤਰ ਵਾਲੇ ਪਿੰਡਾਂ ਚਾਦੂੰ, ਕੁੰਦਨੀ, ਸੁਰਜਨਭੈਣੀ, ਰਾਮਪੁਰ ਗੁਜਰਾਂ, ਫੂਲਦ, ਰਾਜਰਹੇੜੀ, ਡੂਡੀਆਂ ਸਮੇਤ ਵੱਖ-ਵੱਖ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਮੌਜ਼ੂਦਾ ਹਾਲਾਤ ਦੌਰਾਨ ਪਿੰਡਾਂ ਦੇ ਲੋਕਾਂ ਵੱਲੋਂ ਘੱਗਰ ਦਰਿਆ ਦੇ ਕੰਢਿਆਂ ਦੀ ਮਜ਼ਬੂਤੀ ਲਈ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ।

    ਇਸ ਮੌਕੇ ਬਰਿੰਦਰ ਗੋਇਲ ਨੇ ਕਿਸੇ ਵੀ ਕਿਸਮ ਦੇ ਹਾਲਾਤ ਦੇ ਟਾਕਰੇ ਲਈ ਹਰ ਲੋੜੀਂਦੀ ਚੀਜ਼ ਮੁਹੱਈਆ ਕੀਤੇ ਜਾਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘੱਗਰ ਸਬੰਧੀ ਸੰਭਾਵੀ ਹੜ੍ਹਾਂ ਦੇ ਹਾਲਾਤ ਦੇ ਟਾਕਰੇ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ ਤੇ ਕਿਸੇ ਵੀ ਕਿਸਮ ਦੀ ਕਸਰ ਨਹੀਂ ਛੱਡੀ ਜਾ ਰਹੀ। ਕੱਲ੍ਹ ਰਾਤ ਵੀ ਉਹ ਖੁਦ ਘੱਗਰ ਦਰਿਆ ਦੇ ਕੰਢਿਆਂ ਦਾ ਵੱਖ-ਵੱਖ ਥਾਂ ’ਤੇ ਜਾਇਜ਼ਾ ਲੈਂਦੇ ਰਹੇ ਹਨ।

    ਇਹ ਵੀ ਪੜ੍ਹੋ: Health Minister Punjab: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਾਤੜਾਂ, ਬਾਦਸ਼ਾਹਪੁਰ ਅਤੇ ਸਮਾਣਾ ਹਸਪਤਾਲਾਂ ਦਾ ਦੌਰ…

    ਕੈਬਨਿਟ ਮੰਤਰੀ ਨੇ ਕਿਹਾ ਕਿ ਮਿੱਟੀ ਤੇ ਰੇਤੇ ਦੀਆਂ ਬੋਰੀਆਂ ਭਰਨ ਅਤੇ ਜੰਬੋ ਬੈਗ ਤਿਆਰ ਕਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ ਤੇ ਲੋੜ ਮੁਤਾਬਕ ਬੋਰੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਲੋੜੀਂਦੇ ਜਾਲ ਵੀ ਮੌਜ਼ੂਦ ਹਨ। ਇਸ ਦੇ ਨਾਲ-ਨਾਲ ਜੇ.ਸੀ.ਬੀ. ਮਸ਼ੀਨੀਆਂ ਸਮੇਤ ਸਾਰੀਆਂ ਲੋੜੀਂਦੀਆਂ ਮਸ਼ੀਨਾਂ ਤਿਆਰ ਰੱਖੀਆਂ ਹੋਈਆਂ ਹਨ ਕਿਸੇ ਵੀ ਕਿਸਮ ਦੇ ਹਾਲਾਤ ਦੇ ਟਾਕਰੇ ਹਿਤ ਵੱਖ-ਵੱਖ ਰਾਹਤ ਕੈਂਪ ਤਿਆਰ ਕੀਤੇ ਗਏ ਹਨ ਅਤੇ ਪਸ਼ੂਆਂ ਲਈ ਇਵੈਕੁਏਸ਼ਨ ਸੈਂਟਰ ਤੈਅ ਕੀਤੇ ਗਏ ਹਨ।

    ਸੰਭਾਵੀ ਤੌਰ ’ਤੇ ਪ੍ਰਭਾਵਿਤ ਹੋ ਸਕਣ ਵਾਲੇ ਪਿੰਡਾਂ ਦੇ ਲੋਕਾਂ ਲਈ ਰਾਸ਼ਨ ਅਤੇ ਮੈਡੀਕਲ ਸਹੂਲਤਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਨਾਲ ਪਸ਼ੂਆਂ ਲਈ ਹਰੇ ਚਾਰੇ ਤੇ ਦਵਾਈਆਂ ਦਾ ਵੀ ਢੁਕਵਾਂ ਪ੍ਰਬੰਧ ਹੈ। ਲੋੜੀਂਦੀਆਂ ਕਿਸ਼ਤੀਆਂ ਅਤੇ ਗੋਤਾਖੋਰ ਵੀ ਤਿਆਰ ਬਰ ਤਿਆਰ ਹਨ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ 24 ਘੰਟੇ ਮੂਨਕ ਖੇਤਰ ਵਿੱਚ ਮੌਜ਼ੂਦ ਹਨ ਤੇ ਸਾਰੀਆਂ ਸਬੰਧਤ ਧਿਰਾਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਹਾਲਾਤ ਦੇ ਟਾਕਰੇ ਹਿਤ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਹਾਲਾਤ ਵਿੱਚ ਲੋਕਾਂ ਨੂੰ ਹਰ ਸੰਭਵ ਸਹਾਇਤ ਮੁਹੱਈਆ ਕਰਵਾਉਣ ਅਤੇ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਉਣ ਦੇਣ ਲਈ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਖੋ-ਵੱਖ ਪਿੰਡਾਂ ਦੇ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।  Punjab Government