ਸਾਡੇ ਨਾਲ ਸ਼ਾਮਲ

Follow us

10.7 C
Chandigarh
Tuesday, January 20, 2026
More
    Home Breaking News Punjab News: ...

    Punjab News: ਪੰਜਾਬ ਸਰਕਾਰ ਦਾ ਕੱਚੇ ਕਾਮਿਆਂ ਲਈ ਵੱਡਾ ਐਲਾਨ, ਹਰ ਪਾਸਿਓਂ ਮਿਲ ਰਹੀਆਂ ਵਧਾਈਆਂ, ਜਾਣੋ

    Punjab News
    Punjab News: ਪੰਜਾਬ ਸਰਕਾਰ ਦਾ ਕੱਚੇ ਕਾਮਿਆਂ ਲਈ ਵੱਡਾ ਐਲਾਨ, ਹਰ ਪਾਸਿਓਂ ਮਿਲ ਰਹੀਆਂ ਵਧਾਈਆਂ, ਜਾਣੋ

    Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਸ਼ਨਿੱਚਰਵਾਰ ਨੂੰ ਜੰਗਲਾਤ ਵਿਭਾਗ ਦੇ 378 ਅਸਥਾਈ ਕਰਮਚਾਰੀਆਂ ਦੀਆਂ ਨੌਕਰੀਆਂ ਨੂੰ ਰੈਗੂਲਰ ਕਰਨ ਦਾ ਐਲਾਨ ਕੀਤਾ। ਪਿਛਲੇ ਕਈ ਸਾਲਾਂ ਤੋਂ ਇਹ ਕਰਮਚਾਰੀ ਘੱਟ ਤਨਖਾਹਾਂ ’ਤੇ ਅਤੇ ਬਿਨਾਂ ਕਿਸੇ ਮਿਹਨਤਾਨੇ ਦੇ ਕੰਮ ਕਰ ਰਹੇ ਸਨ। ਉਕਤ ਫੈਸਲਾ ਉਨ੍ਹਾਂ ਸਾਰੇ ਕਰਮਚਾਰੀਆਂ ਲਈ ਖੁਸ਼ਖਬਰੀ ਤੇ ਰਾਹਤ ਹੈ। ਇਸ ਦੇ ਨਾਲ ਹੀ ਇਨ੍ਹਾਂ ਕਰਮਚਾਰੀਆਂ ਨੂੰ ਹਰ ਪਾਸਿਓਂ ਵਧਾਈਆਂ ਮਿਲ ਰਹੀਆਂ ਹਨ।

    ਇਹ ਖਬਰ ਵੀ ਪੜ੍ਹੋ : NIA Raid: NIA ਦੀ ਇਨ੍ਹਾਂ ਸੂਬਿਆਂ ’ਚ ਵੱਡੀ ਕਾਰਵਾਈ, 15 ਥਾਵਾਂ ’ਤੇ ਛਾਪੇਮਾਰੀ

    ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੀ ਸਾਰੇ ਕਰਮਚਾਰੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਪਿਛਲੀ ਕੈਬਨਿਟ ਮੀਟਿੰਗ ’ਚ ਜੰਗਲਾਤ ਵਿਭਾਗ ਦੇ 378 ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਫੈਸਲਾ ਲਿਆ ਗਿਆ ਸੀ ਜੋ ਰੋਜ਼ਾਨਾ ਤਨਖਾਹਾਂ ’ਤੇ ਕੰਮ ਕਰ ਰਹੇ ਸਨ। ਉਹ ਇਹ ਐਲਾਨ ਕਰਕੇ ਬਹੁਤ ਖੁਸ਼ ਹਨ। ਮੰਤਰੀ ਕਟਾਰੂਚੱਕ ਨੇ ਇਸ ਲਈ ਰਵਾਇਤੀ ਪਾਰਟੀਆਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਦੇ ਰੁਜ਼ਗਾਰ ਵਿਰੋਧੀ ਤੇ ਕਰਮਚਾਰੀ ਵਿਰੋਧੀ ਰਵੱਈਏ ਕਾਰਨ ਉਨ੍ਹਾਂ ਦੀਆਂ ਨੌਕਰੀਆਂ ਨੂੰ ਸਥਾਈ ਨਹੀਂ ਕੀਤਾ ਜਾ ਸਕਿਆ। Punjab News

    ਪਰ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਉਨ੍ਹਾਂ ਨੂੰ ਰੈਗੂਲਰ ਕਰਨ ਵਿੱਚ ਸਫਲਤਾ ਮਿਲੀ ਹੈ। ਮੰਤਰੀ ਨੇ ਕਿਹਾ ਕਿ ਅਗਲੇ ਕੁਝ ਦਿਨਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਸਾਰੇ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੀ ਸੌਂਪਣਗੇ। ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਵਿਭਾਗ ’ਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਰਹੇ ਹਨ।

    Íਹੁਣ ਤੱਕ ਸਰਕਾਰ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਇਹ ਪੰਜਾਬ ਦੀ ਪਹਿਲੀ ਸਰਕਾਰ ਹੈ, ਜਿਸ ਨੇ ਇੰਨੀ ਵੱਡੀ ਗਿਣਤੀ ’ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਕਟਾਰੂਚੱਕ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀ ਸਥਾਈ ਨੌਕਰੀ ਜੰਗਲਾਤ ਵਿਭਾਗ ’ਚ ਇੱਕ ਨਵੀਂ ਊਰਜਾ ਪੈਦਾ ਕਰੇਗੀ ਤੇ ਇਹ ਕਰਮਚਾਰੀ ਪੂਰੀ ਮਿਹਨਤ ਤੇ ਲਗਨ ਨਾਲ ਕੰਮ ਕਰਨਗੇ ਤੇ ਵਿਭਾਗ ਨੂੰ ਨਵੀਆਂ ਉਚਾਈਆਂ ’ਤੇ ਲੈ ਜਾਣਗੇ। ਇਸ ਦੇ ਨਾਲ ਹੀ ਇਹ ਫੈਸਲਾ ਹੋਰ ਵਿਭਾਗਾਂ ਦੇ ਅਸਥਾਈ ਕਰਮਚਾਰੀਆਂ ’ਚ ਵੀ ਉਮੀਦਾਂ ਜਗਾਏਗਾ। Punjab News