Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸੂਬੇ ’ਚ ਪਹਿਲੀ ਵਾਰ ਲਾਗੂ ਹੋਵੇਗੀ ਇਹ ਨੀਤੀ

Punjab News
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸੂਬੇ ’ਚ ਪਹਿਲੀ ਵਾਰ ਲਾਗੂ ਹੋਵੇਗੀ ਇਹ ਨੀਤੀ

Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸੂਬੇ ਦੀਆਂ ਸੜਕਾਂ ਨੂੰ ਬਿਹਤਰ ਬਣਾਉਣ ਤੇ ਉਨ੍ਹਾਂ ਦੇ ਰੱਖ-ਰਖਾਅ ਨੂੰ ਬਿਹਤਰ ਬਣਾਉਣ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਇੱਕ ਨਵੀਂ ਟੈਂਡਰ ਨੀਤੀ ਲਾਗੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਉਨ੍ਹਾਂ ਕਿਹਾ ਕਿ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ, ਬਿਹਤਰ ਤੇ ਟਿਕਾਊ ਢੰਗ ਨਾਲ ਵਿਕਸਤ ਕਰਨ ਲਈ, ਪੰਜਾਬ ਸਰਕਾਰ ਨੇ ਸੜਕਾਂ ਦੇ ਨਿਰਮਾਣ ਲਈ ਕੀਤੇ ਗਏ ਟੈਂਡਰਾਂ ’ਚ ਲੰਬੇ ਸਮੇਂ ਦੇ ਰੱਖ-ਰਖਾਅ ਦਾ ਪ੍ਰਬੰਧ ਕੀਤਾ ਹੈ। Punjab News

ਇਹ ਖਬਰ ਵੀ ਪੜ੍ਹੋ : Punjab: ਨੰਗਲ ਡੈਮ ‘ਤੇ ਮਾਹੌਲ ਫਿਰ ਭਖਿਆ, CM Maan ਨੇ ਦਿੱਤਾ ਇਹ ਬਿਆਨ, ਪੜ੍ਹੋ

ਜਿਸ ਨਾਲ ਸੂਬੇ ਦੇ ਵਸਨੀਕਾਂ, ਠੇਕੇਦਾਰਾਂ ਤੇ ਵਿਭਾਗ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਵੀਂ ਵਿਵਸਥਾ ਨਾਲ ਸੜਕਾਂ ਦੀ ਸਮੇਂ ਸਿਰ ਤੇ ਤੁਰੰਤ ਮੁਰੰਮਤ ਹੋਣ ਕਾਰਨ ਲੋਕਾਂ ਨੂੰ ਚੰਗੀਆਂ ਸੜਕਾਂ ਮਿਲਣਗੀਆਂ। ਨਾਲ ਹੀ, ਠੇਕੇਦਾਰ ਆਪਣੇ ਰੱਖ-ਰਖਾਅ ਦੀ ਯੋਜਨਾ ਬਣਾ ਸਕੇਗਾ ਤੇ ਵਿਭਾਗ ਨੂੰ ਵਾਰ-ਵਾਰ ਟੈਂਡਰ ਜਾਰੀ ਕਰਨ ਦੀ ਪ੍ਰਕਿਰਿਆ ਤੋਂ ਰਾਹਤ ਮਿਲੇਗੀ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਸੂਬੇ ਦੇ 85 ਫੀਸਦੀ ਸੜਕੀ ਨੈੱਟਵਰਕ ਪੇਂਡੂ ਸੜਕਾਂ ਜਾਂ ਲਿੰਕ ਸੜਕਾਂ ਹਨ। Punjab News

ਇਹ ਸੜਕਾਂ ਪੰਜਾਬ ਦੇ ਪਿੰਡਾਂ ਨੂੰ ਮੰਡੀਆਂ, ਸਕੂਲਾਂ/ਕਾਲਜਾਂ, ਹਸਪਤਾਲਾਂ ਤੇ ਸ਼ਹਿਰਾਂ ਨਾਲ ਜੋੜਨ ਦਾ ਮਹੱਤਵਪੂਰਨ ਕੰਮ ਕਰਦੀਆਂ ਹਨ। ਇਹ ਸੜਕਾਂ ਪੰਜਾਬ ਸੂਬੇ ਦੀ ਆਰਥਿਕਤਾ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਮੁਰੰਮਤ ਸਮੇਤ ਲੰਬੇ ਸਮੇਂ ਦੇ ਪ੍ਰਬੰਧ ਸਾਰੀਆਂ ਧਿਰਾਂ ਲਈ ਇੱਕ ਲਾਭਦਾਇਕ ਹੱਲ ਹਨ। ਇਸ ਤੋਂ ਇਲਾਵਾ, ਸਰਕਾਰ ਬਜਟ ਪ੍ਰਬੰਧਾਂ ਵਿੱਚ ਖੁੱਲ੍ਹੇ ਫੰਡ ਮੁਹੱਈਆ ਕਰਵਾ ਰਹੀ ਹੈ। ਸਾਡੀ ਸਰਕਾਰ ਦਾ ਮੁੱਖ ਉਦੇਸ਼ ਜਨਤਕ ਆਮਦਨ ਦੇ ਇੱਕ-ਇੱਕ ਪੈਸੇ ਦੀ ਵਰਤੋਂ ਸਹੀ ਢੰਗ ਨਾਲ ਤੇ ਆਮ ਲੋਕਾਂ ਦੀਆਂ ਉਮੀਦਾਂ ਅਨੁਸਾਰ ਕਰਨਾ ਹੈ। Punjab News