Punjab News: ਪੰਜਾਬ ਸਰਕਾਰ ਦੀ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਵੱਲ ਵੱਡੀ ਪੁਲਾਂਘ

Punjab News
ਨਾਭਾ: ਜਲ ਸਰੋਤ ਮੰਤਰੀ ਬਰਿੰਦਰ ਗੋਇਲ ਪੱਕੀ ਹੋਈ ਸੈਕੰਡ ਪਟਿਆਲਾ ਫੀਡਰ ਦਾ ਉਦਘਾਟਨ ਕਰਦੇ ਹੋਏ। ਤਸਵੀਰ : ਸ਼ਰਮਾ

ਸਵਾ ਮਹੀਨੇ ’ਚ 24 ਕਿਲੋਮੀਟਰ ਲੰਮੀ ਸੈਕੰਡ ਪਟਿਆਲਾ ਫੀਡਰ ਪੱਕੀ ਕਰਕੇ ਬਣਾਇਆ ਨਵਾਂ ਰਿਕਾਰਡ | Punjab News

  • ਜਲ ਸਰੋਤ ਮੰਤਰੀ ਵੱਲੋਂ ਸੈਕੰਡ ਪਟਿਆਲਾ ਫੀਡਰ ਦੇ 36 ਕਰੋੜ ਰੁਪਏ ਦੀ ਲਾਗਤ ਨਾਲ ਪੱਕੇ ਹੋਏ 24 ਕਿਲੋਮੀਟਰ ਹਿੱਸੇ ਦਾ ਉਦਘਾਟਨ

Punjab News: (ਤਰੁਣ ਕੁਮਾਰ ਸ਼ਰਮਾ) ਨਾਭਾ। ਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਵੱਲ ਇੱਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਸੂਬੇ ਦੇ ਚਾਰ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਲੇਰਕੋਟਲਾ ਤੇ ਮਾਨਸਾ ਦੇ ਖੇਤਾਂ ਨੂੰ ਪਾਣੀ ਪਹੁੰਚਾਉਣ ਵਾਲੀ ਸੈਕੰਡ ਪਟਿਆਲਾ ਫੀਡਰ ਨਹਿਰ ਦੇ 24 ਕਿਲੋਮੀਟਰ ਹਿੱਸੇ ਨੂੰ ਰਿਕਾਰਡ ਸਮੇਂ (ਸਵਾ ਮਹੀਨਾ) ਵਿੱਚ ਪੂਰਾ ਕਰਕੇ ਸੂਬਾ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਹੈ। ਅੱਜ ਇਥੇ ਜੌੜੇਪੁਲ ਵਿਖੇ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸੈਕੰਡ ਪਟਿਆਲਾ ਫੀਡਰ ਨਹਿਰ ਦੇ ਮੁਕੰਮਲ ਹੋਏ (ਲਾਇਨਿੰਗ/ਰੀਹੈਬਲੀਟੇਸ਼ਨ) ਕੰਮ ਦਾ ਉਦਘਾਟਨ ਕੀਤਾ।

ਸੈਕੰਡ ਪਟਿਆਲਾ ਫੀਡਰ ਪੱਕੇ ਹੋਣ ਨਾਲ ਪਾਣੀ ਦੀ ਸਮਰੱਥਾ 900 ਕਿਊਸਿਕ ਤੋਂ ਵੱਧਕੇ 1617 ਕਿਊਸਿਕ ਹੋਈ : ਬਰਿੰਦਰ ਗੋਇਲ

ਇਸ ਮੌਕੇ ਸੰਬੋਧਨ ਕਰਦਿਆਂ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਇਸ ਨਹਿਰ ਦੇ ਪੱਕਾ ਹੋਣ ਨਾਲ ਪਟਿਆਲਾ ਸਮੇਤ ਸੰਗਰੂਰ, ਮਾਲੇਰਕੋਟਲਾ ਤੇ ਮਾਨਸਾ ਜ਼ਿਲ੍ਹਿਆਂ ਦੇ 10 ਬਲਾਕਾਂ ਦੀ ਕਰੀਬ 4 ਲੱਖ ਏਕੜ ਜ਼ਮੀਨ ਨੂੰ 1617 ਕਿਊਸਿਕ ਪਾਣੀ ਮਿਲਣਾ ਸ਼ੁਰੂ ਹੋ ਗਿਆ ਹੈ, ਜੋ ਕਿ ਪਹਿਲਾਂ 900 ਕਿਊਸਿਕ ਪਾਣੀ ਮਿਲਦਾ ਸੀ। ਉਨ੍ਹਾਂ ਕਿਹਾ ਕਿ 42 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲਾ ਇਹ ਕੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਇਮਾਨਦਾਰ ਸਰਕਾਰ ਵੱਲੋਂ 36 ਕਰੋੜ ਰੁਪਏ ਵਿੱਚ ਹੀ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਦਿਨਾਂ ਦੇ ਕੰਮਾਂ ਨੂੰ ਸਾਲਾਂ ਵਿੱਚ ਕਰਵਾਉਂਦੀਆਂ ਸਨ ਤੇ ਲਾਗਤ ਅੰਦਾਜ਼ੇ ਨਾਲੋਂ ਕਈ ਗੁਣਾਂ ਵੱਧ ਬਣਾਉਂਦੀਆਂ ਸਨ, ਉਥੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲਾਂ ਵਿੱਚ ਹੋਣ ਵਾਲਾ ਕੰਮ ਸਵਾ ਮਹੀਨੇ ਵਿੱਚ ਅਤੇ ਖਰਚ ਵੀ ਅੰਦਾਜ਼ਨ ਲਾਗਤ ਨਾਲੋਂ 6 ਕਰੋੜ ਘੱਟ ਕਰਕੇ ਸੂਬਾ ਵਾਸੀਆਂ ਦੀਆਂ ਆਸਾ ਨੂੰ ਪੂਰਾ ਕੀਤਾ ਹੈ।

ਇਹ ਵੀ ਪੜ੍ਹੋ: Action Against Drugs: ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ, ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥ ਬਰਾਮਦ

ਮੰਤਰੀ ਨੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਜਿਥੇ ਸੂਬੇ ਦੇ ਕਈ ਖੇਤਰਾਂ ਵਿੱਚ ਪਿਛਲੇ 40 ਸਾਲਾਂ ਤੋਂ ਨਹਿਰੀ ਪਾਣੀ ਨਹੀਂ ਲੱਗਿਆ ਸੀ, ਉਥੇ ਕਿਸਾਨ ਹਿਤਾਇਸ਼ੀ ਸਰਕਾਰ ਨੇ ਕੁਝ ਮਹੀਨਿਆਂ ਅੰਦਰ ਹੀ ਪਾਣੀ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਕਿਸਾਨੀ ਨੂੰ ਮਜ਼ਬੂਤ ਕਰ ਰਹੀ ਹੈ। ਇਸ ਮੌਕੇ ਹਲਕਾ ਪਾਇਲ ਤੋਂ ਵਿਧਾਇਕ ਮਨਜਿੰਦਰ ਸਿੰਘ ਗਿਆਸਪੁਰਾ, ਵਿਧਾਇਕ ਅਮਰਗੜ੍ਹ ਪ੍ਰੋ ਜਸਵੰਤ ਸਿੰਘ ਗੱਜਣਮਾਜਰਾ ਤੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮਾਲੇਰਕੋਟਲਾ ਸਾਕਬ ਅਲੀ ਰਾਜਾ, ਸਿੰਚਾਈ ਵਿਭਾਗ ਦੇ ਨਿਗਰਾਨ ਇੰਜੀਨੀਅਰ ਸੁਖਜੀਤ ਸਿੰਘ ਭੁੱਲਰ, ਲਹਿਲ ਡਵੀਜ਼ਨ ਦੇ ਕਾਰਜਕਾਰੀ ਇੰਜੀਨੀਅਰ ਕਿਰਨਦੀਪ ਕੌਰ, ਐਸ.ਡੀ.ਓਜ ਅਸ਼ੀਸ਼ ਕੁਮਾਰ ਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। Punjab News

LEAVE A REPLY

Please enter your comment!
Please enter your name here