ਸਾਡੇ ਨਾਲ ਸ਼ਾਮਲ

Follow us

12.4 C
Chandigarh
Sunday, February 15, 2026
More
    Home Breaking News ਪੰਜਾਬ ਸਰਕਾਰ ਦ...

    ਪੰਜਾਬ ਸਰਕਾਰ ਦਾ ਕਿਸਾਨਾਂ ਨੂੰ ਤੋਹਫਾ, ਕਿਸਾਨ 20 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ

    Farmers Scheme
    ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ

    ਖੇਤੀ-ਮਸ਼ੀਨਰੀ ’ਤੇ ਸਬਸਿਡੀ ਦੇਣ ਦੀ ਪਹਿਲ ਨੂੰ ਮਿਲੇਗਾ ਹੁਲਾਰਾ

    • ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ

    (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਸੂਬੇ ਵਿੱਚ ਖੇਤੀ ਵਿਭਿੰਨਤਾ ਅਤੇ ਖੇਤੀ-ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਵਾਸਤੇ ਕੀਤੇ ਜਾ ਰਹੇ ਯਤਨਾਂ ਤਹਿਤ ਖੇਤੀਬਾੜੀ ਵਿਭਾਗ (Farmers Scheme) ਸੂਬੇ ਦੇ ਕਿਸਾਨਾਂ ਨੂੰ ਰਿਆਇਤੀ ਦਰਾਂ ’ਤੇ ਅਤਿ-ਆਧੁਨਿਕ ਖੇਤੀ-ਮਸ਼ੀਨਰੀ ਮੁਹੱਈਆ ਕਰਵਾਉਣ ਦੀ ਪਹਿਲਕਦਮੀ ਨੂੰ ਹੁਲਾਰਾ ਦੇਣ ਲਈ ਰਣਨੀਤੀ ’ਤੇ ਕੰਮ ਕਰ ਰਿਹਾ ਹੈ।

    ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਸਬ ਮਿਸ਼ਨ ਆਨ ਐਗਰੀਕਲਚਰਲ ਮਕੈਨਾਈਜ਼ੇਸ਼ਨ (ਸਮੈਮ) ਸਕੀਮ ਤਹਿਤ ਕਿਸਾਨਾਂ ਤੋਂ ਵੱਖ-ਵੱਖ ਖੇਤੀ ਮਸ਼ੀਨਰੀ ’ਤੇ ਸਬਸਿਡੀ ਦਾ ਲਾਭ ਲੈਣ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਉਨਾਂ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ 20 ਜੁਲਾਈ, 2023 ਤੱਕ ਅਪਲਾਈ ਕਰਨ ਦੀ ਅਪੀਲ ਕੀਤੀ ਹੈ।

    ਇਹ ਵੀ ਪੜ੍ਹੋ : Monsoon Update : ਦਿੱਲੀ ਪਹੁੰਚਿਆ ਮੌਨਸੂਨ, ਪੰਚਕੂਲਾ ‘ਚ ਕਾਰ ਸਮੇਤ ਮਹਿਲਾ ਵਹੀ

    ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਵਿਭਾਗ ਦੇ ਪੋਰਟਲ ਉਤੇ 20 ਜੁਲਾਈ, 2023 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਹ ਸਬਸਿਡੀ ਪੈਡੀ ਟਰਾਂਸਪਲਾਂਟਰਜ਼, ਡੀ.ਐਸ.ਆਰ. ਡਰਿੱਲ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪਰੇਟਿਡ ਬੰਡ ਫੋਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ ਉਤੇ ਦਿੱਤੀ ਜਾ ਰਹੀ ਹੈ। (Farmers Scheme)

     ਕਿਸਾਨ ਟੋਲ-ਫਰੀ ਨੰਬਰ 1800-180-1551 ’ਤੇ ਲੈ ਸਕਦੇ ਹਨ ਜਾਣਕਾਰੀ

    ਉਨਾਂ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ-ਫਰੀ ਨੰਬਰ 1800-180-1551 ਉਤੇ ਸੰਪਰਕ ਕਰ ਸਕਦੇ ਹਨ ਜਾਂ ਆਪੋ-ਆਪਣੇ ਜ਼ਿਲਿਆਂ ਦੇ ਖੇਤੀਬਾੜੀ ਦਫ਼ਤਰਾਂ ਵਿੱਚ ਜਾ ਕੇ ਇਸ ਬਾਰੇ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਕਿਸਾਨਾਂ ਦੇ ਖੇਤੀ ਖਰਚੇ ਘਟਣਗੇ ਅਤੇ ਮਸ਼ੀਨ ਆਧਾਰਤ ਖੇਤੀ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਉਨਾਂ ਕਿਹਾ ਕਿ ਇਸ ਨਾਲ ਖੇਤੀ ਸੈਕਟਰ ਵਿੱਚ ਪਾਣੀ ਦੀ ਬੱਚਤ ਸਬੰਧੀ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐੱਮ.ਐੱਸ.ਐੱਮ.ਈਜ਼ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਕਾਫ਼ੀ ਮਦਦ ਮਿਲੇਗੀ। ਉਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਾਰੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।

    LEAVE A REPLY

    Please enter your comment!
    Please enter your name here