ਇੱਕੋ ਮਹੀਨੇ ਵਿੱਚ 1042.63 ਕਰੋੜ ਰੁਪਏ ਦੀ ਸਹਾਇਤਾ, ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਮਿਲੀ ਰਾਹਤ

Teachers

ਭਗਵੰਤ ਸਿੰਘ ਮਾਨ ਦੀ ਸਰਕਾਰ ਕਰ ਰਹੀ ਐ ਵੱਡੇ ਪੱਧਰ ‘ਤੇ ਕੰਮ

ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਵੀ ਲਗਾਤਾਰ ਕੰਮ ਰਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖੀ ਭਗਵੰਤ ਸਿੰਘ ਮਾਨ ਵਲੋਂ ਜਨਵਰੀ ਮਹੀਨੇ ਵਿੱਚ ਹੀ ਸੂਬੇ ਦੀਆਂ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕਰਦੇ ਹੋਏ ਉਨ੍ਹਾਂ ਨੂੰ ਵੱਡੇ ਪੱਧਰ ‘ਤੇ ਰਾਹਤ ਦਿੱਤੀ ਹੈ।

ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਮਹਿਲਾਵਾਂ ਲਈ ਪੰਜਾਬ ਵਿੱਚ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਇਹੋ ਜਿਹਾ ਨਹੀਂ ਹੈ ਕਿ ਸਿਰਫ਼ ਜਨਵਰੀ 2025 ਵਿੱਚ ਹੀ ਇਹ ਰਾਸ਼ੀ ਜਾਰੀ ਕੀਤੀ ਗਈ ਹੈ, ਸਗੋਂ ਇਸ ਤੋਂ ਪਹਿਲਾਂ ਵੀ ਭਗਵੰਤ ਸਿੰਘ ਮਾਨ ਵਲੋਂ ਲੋੜ ਪੈਣ ’ਤੇ ਇਹ ਫੰਡ ਜਾਰੀ ਕੀਤਾ ਜਾ ਰਿਹਾ ਹੈ। ਭਗਵਤ ਸਿੰਘ ਮਾਨ ਦੀ ਸਰਕਾਰ ਵਲੋਂ ਪਿਛਲੇ ਤਿੰਨ ਸਾਲਾਂ ਵਿੱਚ ਮਹਿਲਾਵਾਂ ਲਈ ਸਭ ਤੋਂ ਜਿਆਦਾ ਕੰਮ ਕੀਤਾ ਗਿਆ ਹੈ। ਪੰਜਾਬ ਵਿੱਚ ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ ਵੀ ਇਸ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਜਾਰੀ ਰੱਖਿਆ ਹੋਇਆ ਹੈ।

ਭਗਵੰਤ ਸਿੰਘ ਮਾਨ ਦੀ ਸਰਕਾਰ ਵਿੱਚ ਹੋ ਰਹੇ ਮਹਿਲਾਵਾਂ ਲਈ ਕੰਮ ਬਾਰੇ ਜੇਕਰ ਚਾਨਣਾ ਪਾਇਆ ਜਾਵੇ ਤਾਂ ਸੂਬੇ ਦੀਆਂ ਤਕਰੀਬਨ 6.47 ਲੱਖ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਵਲੋਂ ਹਰ ਮਹੀਨੇ ਵਿੱਤੀ ਰੂਪ ਵਿੱਚ ਲਾਭ ਲਿਆ ਜਾ ਰਿਹਾ ਹੈ। ਮਹਿਲਾਵਾਂ ਲਈ ਵੱਖ-ਵੱਖ ਸਕੀਮਾਂ ਤਹਿਤ ਸੂਬਾ ਸਰਕਾਰ ਵੱਲੋਂ ਜਨਵਰੀ 2025 ਤੱਕ 5555.94 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਚਾਲੂ ਵਿੱਤੀ ਸਾਲ ਦੌਰਾਨ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ 1086 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਸੀ। ਇਸ ਰਾਸ਼ੀ ਵਿੱਚੋਂ ਜਨਵਰੀ 2025 ਤੱਕ 1042.63 ਕਰੋੜ ਰੁਪਏ ਖ਼ਰਚ ਕਰ ਲਏ ਗਏ ਹਨ।

ਭਗਵੰਤ ਸਿੰਘ ਮਾਨ ਵਲੋਂ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਹੋਏ ਸਰਕਾਰ ਵੱਲੋਂ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਚਲਾਈ ਜਾ ਰਹੀ ਸਕੀਮਾਂ ਵਿੱਚ ਪਾਰ-ਦਰਸ਼ਤਾ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਹਰ ਯੋਗ ਲਾਭਪਾਤਰੀ ਨੂੰ ਇਹਨਾਂ ਸਕੀਮਾਂ ਦਾ ਲਾਭ ਮਿਲਣਾ ਚਾਹੀਦਾ ਹੈ।

LEAVE A REPLY

Please enter your comment!
Please enter your name here