Sunam News: ਪੰਜਾਬ ਸਰਕਾਰ ਵੱਲੋਂ ਪ੍ਰੋਫੈਸ਼ਨਲ ਟੈਕਸ ਦਾ ਕਾਨੂੰਨ ਵਪਾਰੀ ਵਰਗ ਦੇ ਹਿੱਤ ਵਿੱਚ ਨਹੀਂ : ਗੁੱਜਰਾਂ

Sunam News
ਸੁਨਾਮ: ਵੱਖ-ਵੱਖ ਮੁਸ਼ਕਿਲਾਂ ਦੇ ਹੱਲ ਲਈ ਸਟੇਟ ਅਫਸਰ ਨੀਤਿਨ ਗੋਇਲ ਨੂੰ ਮੁੱਖ ਮੰਤਰੀ ਅਤੇ ਖਜ਼ਾਨਾ ਮੰਤਰੀ ਦੇ ਨਾਂਅ ਮੰਗ ਪੱਤਰ ਸੋਂਪਦੇ ਹੋਏ। ਤਸਵੀਰ: ਕਰਮ ਥਿੰਦ

ਸਟੇਟ ਅਫਸਰ ਨੀਤਿਨ ਗੋਇਲ ਨੂੰ ਮੁੱਖ ਮੰਤਰੀ ਪੰਜਾਬ ਅਤੇ ਖਜ਼ਾਨਾ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸੌਂਪਿਆ | Sunam News

ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਪੰਜਾਬ ਪ੍ਰਦੇਸ਼ ਵਪਾਰ ਮੰਡਲ ਸੁਨਾਮ ਯੂਨਿਟ ਦੇ ਪ੍ਰਧਾਨ ਪਵਨ ਗੁੱਜਰਾਂ ਦੀ ਅਗਵਾਈ ਹੇਠ ਇੱਕ ਵਫਦ ਵੱਲੋਂ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਨੂੰ ਲਗਾਏ ਗਏ ਪ੍ਰੋਫੈਸ਼ਨਲ ਟੈਕਸ ਨੂੰ ਰੱਦ ਕਰਨ ਅਤੇ ਵਪਾਰੀ ਵਰਗ ਦੀਆਂ ਵੱਖ-ਵੱਖ ਮੁਸ਼ਕਿਲਾਂ ਦੇ ਹੱਲ ਲਈ ਸਟੇਟ ਅਫਸਰ ਨੀਤਿਨ ਗੋਇਲ ਨੂੰ ਮੁੱਖ ਮੰਤਰੀ ਪੰਜਾਬ ਅਤੇ ਖਜ਼ਾਨਾ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ। Sunam News

ਇਹ ਵੀ ਪੜ੍ਹੋ: Aam Admi Party Punjab: ਅਮਨ ਅਰੋੜਾ ਦੇ ‘ਆਪ’ ਪ੍ਰਧਾਨ ਬਣਨ ‘ਤੇ ਵਰਕਰਾਂ ‘ਚ ਖੁਸ਼ੀ ਦੀ ਲਹਿਰ

ਇਸ ਮੌਕੇ ਵਪਾਰ ਮੰਡਲ ਦੇ ਯੂਨਿਟ ਪ੍ਰਧਾਨ ਪਵਨ ਗੁੱਜਰਾਂ ਅਤੇ ਸਕੱਤਰ ਚੰਦਰ ਪ੍ਰਕਾਸ਼ ਨੇ ਆਖਿਆ ਕਿ ਸਰਕਾਰ ਵੱਲੋਂ ਵਪਾਰੀਆਂ ਤੇ ਆਏ ਦਿਨ ਟੈਕਸ ਤਾਂ ਲਗਾਏ ਜਾ ਰਹੇ ਹਨ ਪਰ ਵਪਾਰ ਨੂੰ ਪ੍ਰਫੁੱਲਿਤ ਕਰਨ ਲਈ ਕੋਈ ਉਪਰਾਲੇ ਨਹੀਂ ਕੀਤੇ ਜਾ ਰਹੇ ਅਤੇ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਸੂਬੇ ਦੀ ਇੰਡਸਟਰੀ ਬਾਹਰੀ ਸੂਬਿਆਂ ਵਿੱਚ ਲਗਾਤਾਰ ਜਾ ਰਹੀ ਹੈ ਜਿਸ ਨਾਲ ਜਿੱਥੇ ਸਰਕਾਰ ਦੇ ਖਜ਼ਾਨੇ ਨੂੰ ਢਾਅ ਲੱਗੇਗੀ ਉਥੇ ਹੀ ਬੇਰੁਜ਼ਗਾਰੀ ਵਿੱਚ ਵੀ ਵਾਧਾ ਹੋ ਰਿਹਾ ਹੈ ਅਤੇ ਇਸ ਕਰਕੇ ਪੰਜਾਬ ਸਰਕਾਰ ਵੱਲੋਂ ਲਗਾਇਆ ਗਿਆ ਪ੍ਰੋਫੈਸ਼ਨਲ ਟੈਕਸ ਵਪਾਰੀਆਂ ਦੇ ਹਿੱਤ ਵਿੱਚ ਨਹੀਂ ਹੈ ਜਿਸਨੂੰ ਸਰਕਾਰ ਵੱਲੋਂ ਸਮਾਂ ਰਹਿੰਦੇ ਰੱਦ ਕੀਤਾ ਜਾਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਬਹੁਤ ਸਾਰੇ ਐਮ.ਐਸ.ਐਮ.ਈ. ਅਤੇ ਛੋਟੇ ਕਾਰੋਬਾਰ ਪਹਿਲਾਂ ਹੀ ਘੱਟ ਮੁਨਾਫੇ ’ਤੇ ਕੰਮ ਕਰ ਰਹੇ ਹਨ ਅਤੇ ਪ੍ਰੋਫੈਸ਼ਨਲ ਟੈਕਸ਼ ਨਾਲ ਇਹਨਾਂ ਕਾਰੋਬਾਰਾਂ ਤੇ ਵਾਧੂ ਦਬਾਅ ਪੈ ਰਿਹਾ ਹੈ ਅਤੇ ਅਜਿਹੇ ਟੈਕਸਾਂ ਕਾਰਨ ਇਹਨਾਂ ਉਦਯੋਗਾਂ ਦੀ ਆਰਥਿਕ ਸਥਿਤੀ ਹੋਰ ਪਤਲੀ ਹੁੰਦੀ ਜਾ ਰਹੀ ਹੈ ਅਤੇ ਸਰਕਾਰ ਨੂੰ ਇਹ ਟੈਕਸ ਵਾਪਸ ਲੈ ਕੇ ਵਪਾਰੀ ਹਿੱਤ ਵਿੱਚ ਹੋਣ ਭਰੋਸਾ ਦੇਣਾ ਚਾਹੀਦਾ ਹੈ। ਉਹਨਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਟੈਕਸ ਨੂੰ ਵਾਪਸ ਨਾ ਲਿਆ ਤਾਂ ਸਮੂਹ ਵਪਾਰੀ ਵਰਗ ਸੜਕਾਂ ਤੇ ਉਤਰ ਕੇ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗਾ।

ਇਸ ਦੌਰਾਨ ਸਟੇਟ ਅਫਸਰ ਨੀਤਿਨ ਗੋਇਲ ਨੇ ਵਪਾਰ ਮੰਡਲ ਦੇ ਆਹੁਦੇਦਾਰਾਂ ਨੂੰ ਮੰਗ ਪੱਤਰ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ ਅਤੇ ਆਪਣੇ ਵੱਲੋਂ ਭਵਿੱਖ ਵਿੱਚ ਹਰ ਸੰਭਵ ਸਹਿਯੋਗ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸੰਜੀਵ ਕੁਮਾਰ ਪੋਪਲੀ, ਰਾਕੇਸ਼ ਕੁਮਾਰ ਮੁੰਜਾਲ, ਸੁਭਾਸ਼ ਤਨੇਜਾ, ਰਾਕੇਸ਼ ਕੁਮਾਰ, ਮਿੰਦੀ ਬਿਜਲੀ ਵਾਲਾ ਅਤੇ ਜੀਵਨ ਕੁਮਾਰ ਵੀ ਮੌਜੂਦ ਸਨ।