ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੀ ਪਹਿਲੀ ਕਨਵੋਕੇਸ਼ਨ ਵਿੱਚ ਹੋਏ ਸ਼ਾਮਿਲ
ਬਠਿੰਡਾ (ਸੁਖਜੀਤ ਮਾਨ/ਸੁਖਨਾਮ)। ਬਠਿੰਡਾ ਸਥਿਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਪਹਿਲੀ ਕਨਵੋਕੇਸ਼ਨ ਵਿੱਚ ਸ਼ਾਮਿਲ ਹੋਣ ਲਈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਬਠਿੰਡਾ ਪੁੱਜੇ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦਾ ਇਹ ਪਹਿਲਾ ਦੌਰਾ ਹੈ। ਯੂਨੀ. ਦੇ ਵਾਈਸ ਚਾਂਸਲਰ ਬੂਟਾ ਸਿੰਘ ਸਿੱਧੂ ਨੇ ਮਹਿਮਾਨਾਂ ਨੂੰ ਜੀ ਆਇਆ ਨੂੰ ਕਿਹਾ। ਉਹਨਾਂ ਯੂਨੀ.ਦੀ ਅਕਾਦਮਿਕ ਰਿਪੋਰਟ ਪੜ੍ਹਦਿਆਂ ਦੱਸਿਆ ਕਿ ਬਠਿੰਡਾ ਜਿਸਨੂੰ ਪਛੜੀਆ ਹੋਇਆ ਇਲਾਕਾ ਕਿਹਾ ਜਾਂਦਾ ਸੀ ਉਹ ਹੁਣ ਯੂਨੀਵਰਸਿਟੀਆਂ ਦਾ ਗੜ੍ਹ ਬਣਿਆ ਹੋਇਆ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਯੂਨੀਵਰਸਿਟੀ ਆਉਣ ਵਾਲੇ ਸਮਿਆਂ ਵਿੱਚ ਬਾਕੀ ਯੂਨੀਵਰਸਿਟੀਆਂ ਲਈ ਰੋਲ ਮਾਡਲ ਦਾ ਕੰਮ ਕਰੇਗੀ। ਥੋੜੀ ਦੇਰ ਤੱਕ ਰਾਜਪਾਲ ਤੇ ਮੁੱਖ ਮੰਤਰੀ ਵੱਲੋਂ ਡਿਗਰੀਆਂ ਦੀ ਵੰਡ ਕਰਨਗੇ। ਇਸ ਮੌਕੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਤੋਂ ਇਲਾਵਾ ਵੱਖ-ਵੱਖ ਹਲਕਿਆਂ ਦੇ ਵਿਧਾਇਕ ਵੀ ਹਾਜਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ