ਪੰਜਾਬ ਸਰਕਾਰ ਵੱਲੋਂ ਵੋਟਾਂ ਵਾਲੇ ਦਿਨ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

poling day

ਪੰਜਾਬ ਸਰਕਾਰ ਵੱਲੋਂ ਵੋਟਾਂ ਵਾਲੇ ਦਿਨ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ 20 ਫਰਵਰੀ ਐਤਵਾਰ ਨੂੰ ਵੋਟਾਂ ਵਾਲੇ ਦਿਨ ਸੂਬੇ ਵਿੱਚ ਤਨਖਾਹ ਸਮੇਤ ਛੁੱਟੀ (ਪੇਡ ਹੋਲੀਡੇਅ) ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਸਥਿਤ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰੇ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਦੇ ਸਾਰੇ ਵਿਅਕਤੀ, ਚੋਣਾਂ ਵਾਲੇ ਦਿਨ ਭਾਵ 20-02-2022 ਨੂੰ ਵੋਟ ਪਾਉਣ ਲਈ ਤਨਖ਼ਾਹ ਸਮੇਤ ਛੁੱਟੀ ਦੇ ਹੱਕਦਾਰ ਹੋਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਜਿਕਰਯੋਗ ਹੈ ਕਿ ਪੰਜਾਬ ’ਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਸੂਬੇ ’ਚ ਵੋਟਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਸਖਤੀ ਵਰਤੀ ਜਾ ਰਹੀ ਹੈ ਤਾਂ ਕਿ ਚੋਣਾਂ ਨਿਰਵਿਘਨ ਤੇ ਸ਼ਾਂਤਮਈ ਢੰਗ ਨਾਲ ਮੁਕੰਮਲ ਹੋ ਸਕਣ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ