Punjab Business Environment: ਪੰਜਾਬ ਸਰਕਾਰ ਵੱਲੋਂ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਵਪਾਰ ਲਈ ਅਨੁਕੂਲ ਮਾਹੌਲ ਦਿੱਤਾ ਜਾ ਰਿਹਾ: ਚੇਅਰਮੈਨ ਅਨਿਲ ਠਾਕੁਰ

Punjab Business Environment
Punjab Business Environment: ਪੰਜਾਬ ਸਰਕਾਰ ਵੱਲੋਂ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਵਪਾਰ ਲਈ ਅਨੁਕੂਲ ਮਾਹੌਲ ਦਿੱਤਾ ਜਾ ਰਿਹਾ: ਚੇਅਰਮੈਨ ਅਨਿਲ ਠਾਕੁਰ

ਵਪਾਰੀ ਆਪਣੀਆਂ ਮੁਸ਼ਿਕਲਾਂ ਲਈ ਹਰ ਸਮੇਂ ਕਰ ਸਕਦੇ ਹਨ ਸੰਪਰਕ : ਸੇਖੋਂ

Punjab Business Environment: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ) ਦੇ ਚੇਅਰਮੈਨ ਅਨਿਲ ਠਾਕੁਰ ਨੇ ਆਬਕਾਰੀ, ਜੀਐਸਟੀ ਵਿਭਾਗ ਨੂੰ ਕਰ ਮਾਲੀਆ ਵਧਾਉਣ ਲਈ ਵਿਭਾਗ ਅਤੇ ਵਪਾਰੀ ਭਾਈਚਾਰੇ ਦਰਮਿਆਨ ਸੁਖਾਵਾਂ ਤਾਲਮੇਲ ਬਣਾਉਣ ਤੇ ਵੱਖ-ਵੱਖ ਵਪਾਰੀਆਂ ਅਤੇ ਕਾਰੋਬਾਰੀਆਂ ਦੇ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਅੱਜ ਸਥਾਨਕ ਅਸ਼ੋਕਾ ਚੱਕਰ ਮੀਟਿੰਗ ਹਾਲ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਜੀਐਸਟੀ ਕਰ ਮਾਲੀਏ ਵਿੱਚ 62 ਫ਼ੀਸਦੀ ਵਾਧਾ ਕੀਤਾ ਗਿਆ ਹੈ। ਇਸੇ ਤਰ੍ਹਾਂ ਆਬਕਾਰੀ ਮਾਲੀਏ ਵਿੱਚ 63 ਫੀਸਦੀ ਵਾਧਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Truck Theft Case: ਟਰੱਕ ਚੋਰੀ ਮਾਮਲੇ ’ਚ ਦੋ ਜਣਿਆਂ ਨੂੰ ਕੁਝ ਘੰਟਿਆਂ ’ਚ ਕੀਤਾ ਕਾਬੂ 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਤੇ ਕਾਰੋਬਾਰੀਆਂ ਦਰਪੇਸ਼ ਆ ਰਹੀਆਂ ਜਾਇਜ਼ ਮੁਸ਼ਕਿਲਾਂ/ਮੰਗਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਜੀਐਸਟੀ ਅਤੇ ਆਬਕਾਰੀ ਵਿੰਗ ਦੇ ਅਧਿਕਾਰੀਆਂ ਨੂੰ ਟੈਕਸ ਵਸੂਲੀ ਵਿੱਚ ਮੌਜੂਦ ਖ਼ਾਮੀਆਂ ਨੂੰ ਦੂਰ ਕਰਨ ਲਈ ਢੁੱਕਵੇਂ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖ਼ਸ਼ਹਾਲੀ ਲਈ ਬਣਦੇ ਟੈਕਸ ਇਮਾਨਦਾਰੀ ਨਾਲ ਅਤੇ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਤਾਂ ਜੋ ਮਾਲੀਏ ਵਿੱਚ ਵਾਧਾ ਹੋਣ ਨਾਲ ਸਰਕਾਰੀ ਖਜ਼ਾਨੇ ਨੂੰ ਲਾਭ ਪੁੱਜ ਸਕੇ।

ਚੇਅਰਮੈਨ ਸ੍ਰੀ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਕਮਿਸ਼ਨ ਅਤੇ ਵਿਭਾਗ ਸੂਬੇ ’ਚ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਹਾਂ-ਪੱਖੀ ਅਤੇ ਵਪਾਰ ਦੇ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਸਟੇਟ ਜੀਐਸਟੀ ਦੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਵਪਾਰੀਆਂ ਵੱਲੋਂ ਰੱਖੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਅਤੇ ਸੁਣਵਾਈ ਕਰਨ ਲਈ ਕਿਹਾ। ਇਸ ਮੌਕੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਚੇਅਰਮੈਨ ਅਨਿਲ ਠਾਕੁਰ ਪੰਜਾਬ ਸਰਕਾਰ ਵਪਾਰੀਆਂ ਅਤੇ ਕਾਰੋਬਾਰੀਆਂ ਵਿਚਕਾਰ ਪੁੱਲ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਵਪਾਰੀਆਂ ਅਤੇ ਕਾਰੋਬਾਰੀਆਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਤਾਂ ਜੋ ਸਰਕਾਰ ਦੇ ਪੱਧਰ ’ਤੇ ਇਨ੍ਹਾਂ ਦਾ ਨਿਪਟਾਰਾ ਕੀਤਾ ਜਾ ਸਕੇ।

ਵਪਾਰੀਆਂ ਅਤੇ ਕਾਰੋਬਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਯੋਗ ਹੱਲ ਲਈ ਸਰਕਾਰ ਕਰ ਰਹੇ ਹੈ ਉਪਰਾਲੇ

ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਕੋਲੋਂ ਪ੍ਰਾਪਤ ਆਦੇਸ਼ਾਂ ਅਨੁਸਾਰ ਰਾਜ ’ਚ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਮੁਤਾਬਕ ਉਨ੍ਹਾਂ ਨੂੰ ਰਾਜ ਵਿੱਚ ਸੁਖਾਵਾਂ ਮਾਹੌਲ ਦੇਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਪਾਰੀਆਂ ਅਤੇ ਕਾਰੋਬਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਯੋਗ ਹੱਲ ਲਈ ਸਰਕਾਰ ਅਤੇ ਇਸ ਦੇ ਸਾਰੇ ਵਿੰਗ ਉਪਰਾਲੇ ਕਰ ਰਹੇ ਹਨ ਅਤੇ ਜੇਕਰ ਕਿਸੇ ਵੀ ਵਪਾਰੀ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ ਉਨ੍ਹਾਂ ਦੇ ਹਰ ਇੱਕ ਸੁਝਾਅ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਤਾਂ ਜੋ ਉਨ੍ਹਾਂ ਦੀਆਂ ਜਾਇਜ਼ ਮੁਸ਼ਕਿਲਾਂ ਦਾ ਢੁੱਕਵਾਂ ਹੱਲ ਕੀਤਾ ਜਾ ਸਕੇ।

ਇਸ ਮੌਕੇ ਐਡੀਸ਼ਨਲ ਟੈਕਸ ਕਮਿਸ਼ਨਰ ਵਰੁਣ ਨਾਗਪਾਲ, ਭਾਗ ਸਿੰਘ ਐਡੀਸ਼ਨਲ ਟੈਕਸ ਕਮਿਸ਼ਨਰ ਮੋਬਾਇਲ ਵਿੰਗ, ਈਟੀਓ ਐਸ ਟੀ ਓ ਦਿਨੇਸ਼ ਕੁਮਾਰ, ਸ਼ੀਨਮ ਰਾਣੀ ਐਸ ਟੀ ਓ, ਵਿਕਾਸ ਗੁਪਤਾ ਆੜ੍ਹਤੀਆ ਐਸੋਸੀਏਸ਼ਨ, ਗੁਰਮੀਤ ਸਿੰਘ ਆਰੇਵਾਲਾ ਜਿਲ੍ਹਾ ਪ੍ਰਧਾਨ, ਸੰਜੀਵ ਕੁਮਾਰ, ਹਰਗੋਬਿੰਦ ਸਿੰਘ ਗੁਰਪ੍ਰੀਤ ਸਿੰਘ, ਸੋਨੀ ਗਾਰਮੈਂਟਸ , ਰਾਜਨ ਠਾਕੁਰ ਸਵਰਨਕਾਰ ਸੰਘ ਪ੍ਰਧਾਨ ਅਤੇ ਵਪਾਰਕ ਮੰਡਲ, ਸੁਰਿੰਦਰ ਕੁਮਾਰ, ਜਗਜੀਵਨ ਸਿੰਘ ਅਹੁਦੇਦਾਰ ਪ੍ਰਧਾਨ, ਆਰ. ਪ੍ਰਿੰਸ ਨਰੂਲਾ, ਕਾਮਰੇਡ ਸ਼ਾਮ ਸੁੰਦਰ, ਚੰਦਨ, ਰਮਨਦੀਪ ਕੁਮਾਰ ਹੋਟਲ ਟਰੰਮ ਪਲਾਜਾ, ਮਨੋਜ ਕੁਮਾਰ ਆਦਿ ਹਾਜ਼ਰ ਸਨ । Punjab Business Environment