ਪੰਜਾਬ ਸਰਕਾਰ ਪੰਜਾਬੀ ਫਿਲਮ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ: ਸਰਕਾਰੀਆ

ਪੰਜਾਬ ਸਰਕਾਰ ਪੰਜਾਬੀ ਫਿਲਮ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ: ਸਰਕਾਰੀਆ

ਫ਼ਤਹਿਗੜ ਸਾਹਿਬ, (ਅਨਿਲ ਲੁਟਾਵਾ)। ਪੰਜਾਬ ਦੇ ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਬਸੀ ਪਠਾਣਾ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਪੰਜਾਬ ਟਿਊਬਵੈਲ ਕਾਰਪੋਰੇਸ਼ਨ ਦੇ ਚੇਅਰਮੈਨ ਜਗਬੀਰ ਸਿੰਘ ਬਰਾੜ ਦੇ ਨਾਲ ਪਿੰਡ ਮੁਕਾਰੋਂਪੁਰ ਵਿਖੇ ਬਣੇ ਪਿਕਚਰ ਪਰਫੈਕਟ ਸਟੂਡੀਓ, ਜੋ ਕਿ ਪੰਜਾਬ ਫਿਲਮ ਸਿਟੀ ਵਜੋਂ ਵਿਕਸਤ ਹੋ ਰਿਹਾ ਹੈ, ਦਾ ਦੌਰਾ ਕੀਤਾ।

ਉਨ੍ਹਾਂ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਫਿਲਮ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ ਹੈ, ਜਿਸ ਸਦਕਾ ਪੰਜਾਬ ਦੇ ਚੰਗੀ ਪ੍ਰਤਿਭਾ ਵਾਲੇ ਕਲਾਕਾਰਾਂ ਨੂੰ ਵੀ ਅੱਗੇ ਵੱਧਣ ਦੇ ਮੌਕੇ ਮਿਲਣਗੇ। ਮਾਲ ਮੰਤਰੀ ਨੇ ਕਿਹਾ ਕਿ ਮੁਕਾਰੋਂਪੁਰ ਵਰਗੇ ਪੇਂਡੂ ਇਲਾਕੇ ਵਿੱਚ ਇਹ ਸਟੂਡੀਓ ਖੋਲ੍ਹਣ ਲਈ ਇਕਬਾਲ ਸਿੰਘ ਚੀਮਾ ਵਿਸ਼ੇਸ਼ ਤੌਰ ‘ਤੇ ਵਧਾਈ ਦੇ ਪਾਤਰ ਹਨ, ਜਿਨ੍ਹਾਂ ਨੇ ਪੰਜਾਬ ਦੇ ਅਮੀਰ ਵਿਰਸੇ ਦੀਆਂ ਯਾਦਾਂ ਨੂੰ ਸੰਭਾਲ ਕੇ ਰੱਖਿਆ ਹੋਇਆ ਹੈ ਤਾਂ ਜੋ ਸਾਡੇ ਨੌਜਵਾਨ ਆਪਣੇ ਪੁਰਾਤਨ ਅਮੀਰ ਵਿਰਸੇ ਨਾਲ ਜੁੜ ਸਕਣ

ਇਸ ਮੌਕੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਮਾਲ ਮੰਤਰੀ ਨੂੰ ਆਪਣੇ ਹਲਕੇ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ ਜਿਸ ‘ਤੇ ਸ. ਸਰਕਾਰੀਆ ਨੇ ਪੰਜਾਬ ਸਰਕਾਰ ਵੱਲੋਂ ਹਲਕੇ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿਵਾਇਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।