ਪੰਜਾਬ ਸਰਕਾਰ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਨਕਦ ਇਨਾਮ
(ਅਸ਼ਵਨੀ ਚਾਵਲਾ) ਚੰਡੀਗੜ। ਉਲੰਪਿਕ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਵੱਲੋਂ ਸਿਰਜਦਿਆਂ ਜਰਮਨੀ ਦੀ ਮਜਬੂਤ ਟੀਮ ਨੂੰ 5-4 ਨਾਲ ਹਰਾ ਕੇ 41 ਸਾਲ ਮਗਰੋਂ ਕਾਂਸੀ ਦਾ ਤਮਗਾ ਜਿੱਤਣ ‘ਤੇ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਹਾਕੀ ਖਿਡਾਰੀ ਨੂੰ 1-1 ਕਰੋੜ ਰੁਪਏ ਦੀ ਨਕਦ ਰਾਸ਼ੀ ਨਾਲ ਨਿਵਾਜਿਆ ਜਾਵੇਗਾ।
ਭਾਰਤ ਦੀ ਸ਼ਾਨਦਾਰ ਜਿੱਤ ‘ਤੇ ਖੇਡ ਮੰਤਰੀ ਨੇ ਟਵੀਟ ਕੀਤਾ, ਭਾਰਤੀ ਹਾਕੀ ਦੇ ਇਸ ਇਤਿਹਾਸਕ ਦਿਨ ‘ਤੇ ਮੈਂ ਪੰਜਾਬ ਦੇ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਨਕਦ ਇਨਾਮ ਦਾ ਐਲਾਨ ਕਰਦਿਆਂ ਮਾਣ ਮਹਿਸੂਸ ਕਰ ਰਿਹਾ ਹਾਂ। ਅਸੀਂ ਉਲੰਪਿਕ ਵਿੱਚ ਬਹੁਤ ਜ਼ਿਆਦਾ ਜ਼ੋਰ-ਅਜਮਾਈ ਨਾਲ ਫੁੰਡੇ ਤਮਗੇ ਦਾ ਜਸ਼ਨ ਮਨਾਉਣ ਲਈ ਤੁਹਾਡੀ ਵਾਪਸੀ ਦੀ ਉਡੀਕ ਕਰ ਰਹੇ ਹਾਂ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ