ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗਾਰਡਨ ਵੈਲੀ ਸਕੂਲ ਬੈਣਾ ਬੁਲੰਦ ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ | Punjab Drug Eradication
ਅਮਲੋਹ (ਅਨਿਲ ਲੁਟਾਵਾ)। Punjab Drug Eradication: ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਮੁਹਿੰਮ ਤਹਿਤ ਅੱਜ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਬੈਣਾ ਬੁਲੰਦ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ’ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਇਕਬਾਲ ਸਿੰਘ ਰਾਏ ਤੇ ਥਾਣਾ ਅਮਲੋਹ ਦੇ ਮੁਖੀ ਬਲਜਿੰਦਰ ਸਿੰਘ ਕੰਗ ਵਿਸ਼ੇਸ਼ ਤੌਰ ’ਤੇ ਪਹੁੰਚੇ ਜਿਹਨਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਤੇ ਦੂਰ ਰਹਿਣ ਦੀ ਅਪੀਲ ਕੀਤੀ ਗਈ ਉਥੇ ਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਗਈ। Punjab Drug Eradication
ਇਹ ਖਬਰ ਵੀ ਪੜ੍ਹੋ : Jagdeep Dhankhar: ਉਪ ਰਾਸ਼ਟਰਪਤੀ ਨੂੰ ਕਿੰਨੀ ਤਨਖਾਹ ਮਿਲਦੀ ਹੈ? ਅਸਤੀਫੇ ਤੋਂ ਬਾਅਦ ਉਨ੍ਹਾਂ ਨੂੰ ਕੀ-ਕੀ ਸਹੂਲਤਾਂ ਮਿਲ…
ਇਸ ਮੌਕੇ ’ਤੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕੋਆਰਡੀਨੇਟਰ ਇਕਬਾਲ ਸਿੰਘ ਰਾਏ ਨੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਦਾ ਕਾਰੋਬਾਰ ਕਰਨ ’ਚ ਲੱਗੇ ਹੋਏ ਵਿਅਕਤੀਆਂ ਨੂੰ ਵੱਡੇ ਪੱਧਰ ’ਤੇ ਕਾਬੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਲਾਹਨਤ ਨੂੰ ਜੜੋਂ ਖਤਮ ਕਰਨ ਲਈ ਦ੍ਰਿੜ੍ਹ ਹੈ ਤੇ ਨਸ਼ਾ ਮੁਕਤੀ ਯਾਤਰਾ ਦੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਤੇ ਨੌਜਵਾਨਾਂ ਨੂੰ ਨਸ਼ੇ ਦੀ ਅਲਾਮਤ ਤੋਂ ਦੂਰ ਰੱਖਣ ਲਈ ਪਿੰਡਾਂ ’ਚ ਖੇਡ ਮੈਦਾਨ ਬਣਾਏ ਜਾ ਰਹੇ ਹਨ।
ਉਥੇ ਹੀ ਜਿੰਮ ਖੋਲ੍ਹੇ ਜਾ ਰਹੇ ਹਨ ਜੋ ਕਿ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਥਾਣਾ ਮੁਖੀ ਬਲਜਿੰਦਰ ਸਿੰਘ ਕੰਗ ਨੇ ਕਿਹਾ ਕਿ ਸਰਕਾਰ ਦੇ ਸਹਿਯੋਗ ਨਾਲ ਲੋਕਾਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਨਸ਼ਿਆ ਦੀ ਦਲਦਲ ’ਚ ਫਸੇ ਪੀੜਤਾਂ ਨੂੰ ਵੀ ਮਿਆਰੀ ਇਲਾਜ ਮੁਹੱਈਆ ਕਰਵਾ ਕੇ ਸਮਾਜ ਦੀ ਮੁੱਖ ਧਾਰਾ ’ਚ ਸ਼ਾਮਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਆਪ ਆਗੂ ਜੱਗਾ ਭੋਲੀਆ, ਪ੍ਰਿੰਸੀਪਲ ਜਸਕਿਰਨਦੀਪ ਕੌਰ, ਅਮਨਜੋਤ ਕੌਰ, ਕਿਰਨਦੀਪ ਕੌਰ, ਕੁਲਵਿੰਦਰ ਸਿੰਘ ਸਕੂਲ ਸਟਾਫ ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ। Punjab Drug Eradication