ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿੱਤ ’ਚ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਸਰਕਾਰ ਨੇ ਲੈਂਡ ਪੂਲਿੰਗ ਨੀਤੀ ਸਬੰਧੀ ਇੱਕ ਵੱਡਾ ਫੈਸਲਾ ਲਿਆ ਹੈ, ਜਿਸਦਾ ਸਿੱਧਾ ਲਾਭ ਕਿਸਾਨਾਂ ਨੂੰ ਹੋਵੇਗਾ। ਨਵੀਂ ਨੀਤੀ ਤਹਿਤ, ਕਿਸਾਨਾਂ ਨੂੰ ਉਨ੍ਹਾਂ ਦੀ ਸਹਿਮਤੀ ਮਿਲਣ ਦੇ 21 ਦਿਨਾਂ ਦੇ ਅੰਦਰ ਇੱਕ ‘ਇਰਾਦਾ ਪੱਤਰ’ ਜਾਰੀ ਕੀਤਾ ਜਾਵੇਗਾ। ਇਸ ਦੇ ਨਾਲ ਹੀ, ਜਦੋਂ ਤੱਕ ਜ਼ਮੀਨ ’ਤੇ ਵਿਕਾਸ ਕਾਰਜ ਸ਼ੁਰੂ ਨਹੀਂ ਹੋ ਜਾਂਦਾ, ਕਿਸਾਨਾਂ ਨੂੰ ਪ੍ਰਤੀ ਏਕੜ 50 ਹਜ਼ਾਰ ਰੁਪਏ ਸਾਲਾਨਾ ਪੇਸ਼ਗੀ ਅਦਾਇਗੀ ਦਿੱਤੀ ਜਾਵੇਗੀ।
ਇਹ ਖਬਰ ਵੀ ਪੜ੍ਹੋ : Amandeep Kaur Case: ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਨਹੀਂ ਮਿਲੀ ਰਾਹਤ, ਹਾਈਕੋਰਟ ਨੇ ਪਟੀਸ਼ਨ ਕੀਤੀ ਖਾਰਜ
ਇਸ ਸਮੇਂ ਦੌਰਾਨ, ਕਿਸਾਨ ਆਪਣੀ ਜ਼ਮੀਨ ’ਤੇ ਖੇਤੀ ਜਾਰੀ ਰੱਖ ਸਕਣਗੇ ਤੇ ਉਨ੍ਹਾਂ ਨੂੰ ਖੇਤੀ ਦਾ ਪੂਰਾ ਲਾਭ ਮਿਲੇਗਾ। ਵਿਕਾਸ ਕਾਰਜ ਸ਼ੁਰੂ ਹੁੰਦੇ ਹੀ ਇਹ ਰਕਮ ਵਧਾ ਕੇ 1 ਲੱਖ ਰੁਪਏ ਪ੍ਰਤੀ ਏਕੜ ਕਰ ਦਿੱਤੀ ਜਾਵੇਗੀ। ਵਿਕਾਸ ਕਾਰਜ ਪੂਰਾ ਹੋਣ ਤੱਕ ਉਨ੍ਹਾਂ ਨੂੰ ਇਹ ਵਧੀ ਹੋਈ ਰਕਮ ਨਿਯਮਿਤ ਤੌਰ ’ਤੇ ਮਿਲਦੀ ਰਹੇਗੀ। ਸਰਕਾਰ ਦਾ ਮੰਨਣਾ ਹੈ ਕਿ ਇਹ ਨੀਤੀ ਕਿਸਾਨਾਂ ਨੂੰ ਆਰਥਿਕ ਸੁਰੱਖਿਆ ਪ੍ਰਦਾਨ ਕਰੇਗੀ ਤੇ ਵਿਕਾਸ ਕਾਰਜਾਂ ’ਚ ਉਨ੍ਹਾਂ ਦੀ ਭਾਗੀਦਾਰੀ ਨੂੰ ਵੀ ਯਕੀਨੀ ਬਣਾਏਗੀ।