ਪੰਜਾਬ-ਹਰਿਆਣਾ ’ਚ ਮੌਸਮ ਨੇ ਲਈ ਕਰਵਟ, ਕਈ ਥਾਂਈਂ ਮੀਂਹ ਪੈਣ ਦੀ ਸੰਭਾਵਨਾ

rain

 ਸਵੇਰ ਤੋ ਚੱਲ ਰਹੀ ਹੈ ਧੂੜ ਭਰੀ ਹਨ੍ਹੇਰੀ (Punjab-Haryana Weather)

(ਸੱਚ ਕਹੂੰ ਨਿਊਜ਼)। ਸਰਸਾ। ਪੰਜਾਬ-ਹਰਿਆਣਾ ’ਚ ਸਵੇਰੇ ਤੋਂ ਹੀ ਧੂੜ ਭਰੀ ਹਨ੍ਹੇਰੀ ਚੱਲ ਰਹੀ ਹੈ ਤੇ ਕਿਤੇ-ਕਿਤੇ ਬੱਦਲ ਵੀ ਛਾਏ ਹੋਏ ਹਨ। ਮੌਸਮ ਵਿਭਾਗ ਅਨੁਸਾਰ, ਮੰਗਲਵਾਰ ਨੂੰ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿ ਸਕਦੇ ਹਨ ਅਤੇ ਹਲਕੀ ਤੇ ਆਮ ਬਾਰਿਸ਼ ਹੋਣ ਦੀ ਸੰਭਾਵਨਾ ਹੈ।  ਸਵੇਰੇ ਤੋਂ ਧੂੜ ਭਰੀ ਹਨ੍ਹੇਰੀ ਚੱਲ ਰਹੀ। ਇਸ ਦੌਰਾਨ ਤੇਜ਼ ਹਵਾਵਾਂ ਕਾਰਨ ਲੋਕਾਂ ਨੇ ਠੰਢ ਮਹਿਸੂਸ ਕੀਤੀ। ਲੋਕ ਫਿਰ ਗਰਮ ਕੱਪੜੇ ਪਾਉਣ ਲਈ ਮਜਬੂਰ ਹੋ ਗਏ।  ਬੁੱਧਵਾਰ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਹੋ ਸਕਦੀ ਹੈ। ਮੌਸਮ ਵਿਭਾਗ ਨੇ ਕਿਸਾਨਾਂ ਨੂੰ ਸੁਚੇਤ ਕੀਤਾ ਹੈ। (Punjab-Haryana Weather)

ਚੰਡੀਗੜ੍ਹ ਚ ਮੰਗਲਵਾਰ ਦੀ ਸਵੇਰ ਨੂੰ ਵੀ ਆਸਮਾਨ ਤੇ ਹਲਕੇ ਬੱਦਲ ਮੰਡਰਾ ਰਹੇ ਹਨ। ਹਾਲਾਂਕਿਸੂਰਜ ਵੀ ਬੱਦਲਾਂ ਦੇ ਵਿਚਕਾਰ ਆ ਗਿਆ ਹੈ ਤੇ ਸਵੇਰੇ ਵਜੇ ਤੱਕ ਤਾਪਮਾਨ 11 ਡਿਗਰੀ ਤੱਕ ਪਹੁੰਚ ਗਿਆ ਹੈ। ਵਿਭਾਗ ਮੁਤਾਬਕ ਪੱਛਮੀ ਗੜਬੜੀ ਦਾ ਜ਼ਿਆਦਾ ਅਸਰ ਪੰਜਾਬ ਤੇ ਹਰਿਆਣਾ ਚ ਦੇਖਣ ਨੂੰ ਮਿਲੇਗਾ ਅਤੇ ਚੰਡੀਗੜ੍ਹ ਚ ਦੋ ਦਿਨਾਂ ਤੱਕ ਹਲਕੀ ਬਾਰਸ਼ ਹੋਵੇਗੀ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟੋ-ਘੱਟ ਤਾਪਮਾਨ ਇੱਕ ਡਿਗਰੀ ਦੀ ਗਿਰਾਵਟ ਨਾਲ 8.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ 22 ਤੇ 23 ਫਰਵਰੀ ਨੂੰ ਹਿਮਾਚਲ ਰਾਜ ਦੇ ਕਈ ਇਲਾਕਿਆਂ ਚ ਬਰਫਬਾਰੀ ਤੇ ਬਾਰਸ਼ ਹੋਣ ਦੀ ਸੰਭਾਵਨਾ ਹੈ। ਕੇਂਦਰੀ ਪਹਾੜੀ ਜ਼ਿਲ੍ਹਿਆਂ ਤੇ ਮੈਦਾਨੀ ਇਲਾਕਿਆਂ ਲਈ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ