ਸਾਡੇ ਨਾਲ ਸ਼ਾਮਲ

Follow us

13.2 C
Chandigarh
Tuesday, January 20, 2026
More
    Home Breaking News ਪੰਜਾਬ ਸਿਹਤ ਵਿ...

    ਪੰਜਾਬ ਸਿਹਤ ਵਿਭਾਗ ਵੱਲੋਂ 12 ਮਾਰਚ ਤੋਂ ਮਨਾਇਆ ਜਾਵੇਗਾ ‘ਗਲੂਕੋਮਾ ਹਫ਼ਤਾ ’ : ਸਿਹਤ ਮੰਤਰੀ

    Minister Dr. Balbir

    ਮੁੱਢਲੀ ਜਾਂਚ ਅਤੇ ਢੁਕਵੇਂ ਇਲਾਜ ਨਾਲ ‘ਗਲੂਕੋਮਾ’ ਤੋਂ ਬਚਿਆ ਸਕਦਾ ਹੈ: ਡਾ. ਬਲਬੀਰ ਸਿੰਘ

    ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ

    (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਿਹਤ ਵਿਭਾਗ ਵੱਲੋਂ 12 ਤੋਂ 18 ਮਾਰਚ ਤੱਕ ‘ਵਿਸ਼ਵ ਗਲੂਕੋਮਾ ਹਫ਼ਤਾ’ ਮਨਾਇਆ ਜਾਵੇਗਾ। ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ।

    ਇਸ ਸਬੰਧੀ ਅੱਗੇ ਜਾਣਕਾਰੀ ਦਿੰਦਿਆਂ ਉਨਾਂ ਕਿਹਾ ਕਿ ਗਲੂਕੋਮਾ ( ਮੋਤੀਆ ) ਸਬੰਧਤ ਅੰਨੇਪਣ ਦੀ ਰੋਕਥਾਮ ਅਤੇ ਜਲਦੀ ਇਲਾਜ ਹੀ ਇਸ ਗੰਭੀਰ ਬਿਮਾਰੀ ਤੋਂ ਬਚਣ ਦਾ ਮੁੱਖ ਉਪਾਅ ਹੈ। ਇਸ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸਾਰੇ ਜ਼ਿਲਾ ਅਤੇ ਸਬ-ਡਵੀਜ਼ਨਲ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਗਲੂਕੋਮਾ ਜਾਂਚ ਕੈਂਪ ਲਗਾਏ ਜਾਣਗੇ ਤਾਂ ਜੋ ਗਲੂਕੋਮਾ ਤੋਂ ਪੀੜਤ ਲੋਕਾਂ ਦੀ ਪਛਾਣ ਕੀਤੀ ਜਾ ਸਕੇ, ਤਾਂ ਕਿ ਸਮੇਂ ਸਿਰ ਉਨਾਂ ਦਾ ਸੁਚੱਜੇ ਢੰਗ ਨਾਲ ਇਲਾਜ ਕੀਤਾ ਜਾ ਸਕੇ।

    ਇਸ ਬਿਮਾਰੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ‘ਗਲੂਕੋਮਾ ’ ਵਿਸ਼ਵ ਵਿੱਚ ਲਾ-ਇਲਾਜ ਅੰਨੇਪਣ ਦਾ ਸਭ ਤੋਂ ਵੱਡਾ ਕਾਰਨ ਹੈ। ਇਹ ਬਿਮਾਰੀ ਅੱਖਾਂ ਦੇ ਦਬਾਅ (ਇੰਟਰਾਓਕੂਲਰ ਪ੍ਰੈਸ਼ਰ) ਵਿੱਚ ਵਾਧੇ ਕਾਰਨ ਆਪਟਿਕ ਨਰਵ ਨੂੰ ਨੁਕਸਾਨ ਪਹੁੰਚਾਉਂਦੀ ਹੈ, ਜਿਸ ਨਾਲ ਮਰੀਜ਼ ਨੂੰ ਦੇਖਣ ਵਿੱਚ ਸਮੱਸਿਆ ਹੁੰਦੀ ਹੈ। ਉਹਨਾਂ ਅੱਗੇ ਕਿਹਾ ਕਿ ਕਾਲਾ ਮੋਤੀਆ ਅਕਸਰ ਚੁੱਪ-ਚਪੀਤੇ ਨਿਗਾਹ ਨੂੰ ਪ੍ਰਭਾਵਤ ਕਰਦਾ ਹੈ ਕਿਉਂਕਿ ਮਰੀਜ਼ ਨੂੰ ਮਾਡਰੇਟ ਤੋਂ ਐਡਵਾਂਸ ਸਟੇਜ ਤੱਕ ਇਸਦਾ ਕੋਈ ਵੀ ਲੱਛਣ ਨਹੀਂ ਮਿਲਦਾ।

    ਲਗਭਗ 12 ਮਿਲੀਅਨ ਭਾਰਤੀ ਗਲੂਕੋਮਾ (ਮੋਤੀਆ) ਤੋਂ ਪੀੜਤ

    ਮੰਤਰੀ ਨੇ ਕਿਹਾ ਕਿ ਜੇਕਰ ਬਿਮਾਰੀ ਦਾ ਜਲਦ ਪਤਾ ਲਗਾ ਲਿਆ ਜਾਵੇ ਅਤੇ ਸਹੀ ਇਲਾਜ ਉਪਲਬਧ ਹੋਵੇ ਤਾਂ ਘੱਟੋ-ਘੱਟ 90 ਫੀਸਦ ਮਾਮਲਿਆਂ ਵਿੱਚ ਅੰਨੇਪਣ ਨੂੰ ਰੋਕਿਆ ਜਾ ਸਕਦਾ ਹੈ । ਜ਼ਿਕਰਯੋਗ ਹੈ ਕਿ ਲਗਭਗ 12 ਮਿਲੀਅਨ ਭਾਰਤੀ ਗਲੂਕੋਮਾ (ਮੋਤੀਆ) ਤੋਂ ਪੀੜਤ ਹਨ, ਜਿਨਾਂ ਵਿੱਚੋਂ 1.2 ਮਿਲੀਅਨ ਇਸ ਬਿਮਾਰੀ ਕਾਰਨ ਅੰਨੇਪਣ ਦਾ ਸ਼ਿਕਾਰ ਹੋਏ ਹਨ। ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਕੋਈ ਵੀ ਵਿਅਕਤੀ ਗਲੂਕੋਮਾ ਤੋਂ ਪੀੜਤ ਹੋ ਸਕਦਾ ਹੈ , ਪਰ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀ, ਪਰਿਵਾਰਕ ਮੈਂਬਰ ਜਿਸਨੂੰ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਮਾਈਓਪੀਆ ਜਿਹੀ ਕੋਈ ਬਿਮਾਰੀ ਹੋਵੇ ਜਾਂ ਕੋਰਟੀਕੋਸਟੀਰੋਇਡ ਖਾਸ ਤੌਰ ’ਤੇ ਲੰਬੇ ਸਮੇਂ ਤੱਕ ਅੱਖਾਂ ਦੀ ਦਵਾਈ ਪਾਉਣ ਵਾਲੇ ਕੁਝ ਲੋਕਾਂ ਲਈ ਇਹ ਵਧੇਰੇ ਜੋਖਮ-ਭਰਪੂਰ ਹੁੰਦਾ ਹੈ। ਉਹਨਾਂ ਨੇ ਕਿਹਾ ਕਿ ਅੱਖਾਂ ਦੀ ਸੱਟ ਦੇ ਨਤੀਜੇ ਵਜੋਂ ਵੀ ਗਲੂਕੋਮਾ ਹੋ ਸਕਦਾ ਹੈ।

    ਉਨਾਂ ਕਿਹਾ ਕਿ ਸਮਾਂ ਰਹਿੰਦਿਆਂ ਬਿਮਾਰੀ ਦੀ ਪਛਾਣ ਅਤੇ ਸਾਵਧਾਨੀਪੂਰਵਕ ਇਲਾਜ ਕਰਾਉਣ ਨਾਲ ਜ਼ਿਆਦਾਤਰ ਮਾਮਲਿਆਂ ਵਿੱਚ ਨਜ਼ਰ ਨੂੰ ਬਰਕਰਾਰ ਰੱਖਿਆ ਜਾ ਸਕਦਾ ਹੈ। ਉਨਾਂ ਸਲਾਹ ਦਿੰਦਿਆਂ ਕਿਹਾ ਕਿ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹਰ ਦੋ-ਤਿੰਨ ਸਾਲ ਬਾਅਦ ਅੱਖਾਂ ਦੀ ਮੁਕੰਮਲ ਜਾਂਚ ਕਰਵਾਉਣੀ ਚਾਹੀਦੀ ਹੈ, ਜਦੋਂ ਕਿ 65 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਛਮਾਹੀ-ਦਰ-ਛਮਾਹੀ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ।

    ਮੁਫ਼ਤ ਅੱਖਾਂ ਦੇ ਜਾਂਚ ਕੈਂਪਾਂ ਦਾ ਲੋਕ ਵੱਧ ਤੋਂ ਵੱਧ ਲਾਭ ਉਠਾਉਣ

    ਮੰਤਰੀ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ‘ਵਿਸ਼ਵ ਗਲੂਕੋਮਾ ਹਫ਼ਤਾ’ ਮਨਾਉਣ ਲਈ ਸਿਹਤ ਵਿਭਾਗ ਵੱੱਲੋਂ ਲਗਾਏ ਜਾ ਰਹੇ ਇਨਾਂ ਮੁਫ਼ਤ ਅੱਖਾਂ ਦੇ ਜਾਂਚ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਵੱਲੋਂ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਂਈਡਨੈਸ ਐਂਡ ਵਿਜ਼ੂਅਲ ਇੰਪੇਅਰਮੈਂਟ (ਐਨ.ਪੀ.ਸੀ. ਅਤੇ ਵੀ.ਆਈ. ) ਤਹਿਤ ਆਈ.ਈ.ਸੀ. ਗਤੀਵਿਧੀਆਂ ਦੀ ਇੱਕ ਲੜੀ – ਜਿਸ ਵਿੱਚ ਰੇਡੀਓ ਭਾਸ਼ਣ, ਜਾਗਰੂਕਤਾ ਭਾਸ਼ਣ/ਸੀਐਮਈ, ਨੁੱਕੜ ਨਾਟਕ, ਜਾਗਰੂਕਤਾ ਰੈਲੀਆਂ, ਲੈਕਚਰ, ਸਕੂਲਾਂ ਵਿੱਚ ਪੇਂਟਿੰਗ ਮੁਕਾਬਲੇ, ਵਾਕਥੌਨ ਅਤੇ ਸੋਸ਼ਲ ਮੀਡੀਆ ਮੁਹਿੰਮਾਂ ਸ਼ਾਮਲ ਹਨ, ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਗਲੂਕੋਮਾ ਦੀ ਰੋਕਥਾਮ ਅਤੇ ਨਿਯੰਤਰਣ ਬਾਰੇ ਜਾਗਰੂਕ ਕੀਤਾ ਸਕੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here