ਰਿਸ਼ਵਤ ਦੇ ਦੋਸ਼ ’ਚ ਸਿਹਤ ਮੰਤਰੀ ਵਿਜੈ ਸਿੰਗਲਾ ਦੀ ਛੁੱਟੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਭ੍ਰਿਸ਼ਟਾਚਾਰ ’ਚ ਫਸੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ (Vijay Singla Arrested) ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁੱਖ ਮੰਤਰੀ ਵੱਲੋਂ ਕਾਰਵਾਈ ਕਰਨ ਦੇ ਆਦੇਸ਼ ਦੇਣ ਤੋਂ ਥੋੜ੍ਹੀ ਦੇਰ ਬਾਅਦ ਹੀ ਵਿਜੈ ਸਿੰਗਲਾ ਖਿਲਾਫ ਮਾਮਲਾ ਦਰਜ ਕਰਕੇ ਪੰਜਾਬ ਪੁਲਿਸ ਦੇ ਐਂਟੀ ਕਰੱਪਸ਼ਨ ਵਿੰਗ ਨੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਹੈ। ਸਿੰਗਲਾ ਨੂੰ ਹੁਣ ਮੁਹਾਲੀ ਦੇ ਫੇਜ਼ 8 ਥਾਣੇ ਵਿੱਚ ਰੱਖਿਆ ਗਿਆ ਹੈ। ਜਿੱਥੇ ਸਿੰਗਲਾ ਤੋਂ ਵਿਜੀਲੈਂਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਿੰਗਲਾ ਵੀ ਆਮ ਆਦਮੀ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਹਨ।
ਦੱਸਣਯੋਗ ਹੀ ਕਿ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ 6ਚ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਸੀ। ਵਿਜੇ ਸਿੰਗਲਾ ਸਿਹਤ ਵਿਭਾਗ ਵਿੱਚ ਹਰ ਕੰਮ ਅਤੇ ਟੈਂਡਰ ਲਈ 1 ਫੀਸਦੀ ਕਮਿਸ਼ਨ ਦੀ ਮੰਗ ਕਰ ਰਹੇ ਸਨ। ਇਸ ਦੀ ਸ਼ਿਕਾਇਤ ਸੀਐਮ ਭਗਵੰਤ ਮਾਨ ਤੱਕ ਪਹੁੰਚ ਗਈ ਸੀ। ਉਸ ਨੇ ਇਸ ਦੀ ਗੁਪਤ ਜਾਂਚ ਕਰਵਾਈ। ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਮੰਤਰੀ ਸਿੰਗਲਾ ਨੂੰ ਤਲਬ ਕੀਤਾ ਗਿਆ। ਮੰਤਰੀ ਨੇ ਗਲਤੀ ਮੰਨ ਲਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ।
ਵਿਜੈ ਸਿੰਗਲਾ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ ਅਤੇ ਪਹਿਲੀ ਵਾਰ ’ਚ ਜਿੱਤ ਹਾਸਲ ਕਰਨ ਤੋਂ ਬਾਅਦ ਉਹ ਕੈਬਿਨਟ ਮੰਤਰੀ ਬਣੇ ਸਨ। ਪਿਛਲੇ ਕੁਝ ਸਮੇਂ ਤੋਂ ਵਿਜੈ ਸਿੰਗਲਾ ’ਤੇ ਨਜ਼ਰ ਵੀ ਰੱਖੀ ਜਾ ਰਹੀ ਸੀ ਕਿਉਂਕਿ ਸਰਕਾਰ ਨੂੰ ਸ਼ੱਕ ਸੀ ਕਿ ਵਿਜੈ ਸਿੰਗਲਾ ਆਪਣੇ ਵਿਭਾਗ ’ਚ ਕੁਝ ਗੜਬੜੀਆਂ ਕਰ ਰਹੇ ਹਨ ਇਸੇ ਦੌਰਾਨ ਇਹ ਮਾਮਲਾ ਮੁੱਖ ਮੰਤਰੀ ਦੇ ਧਿਆਨ ’ਚ ਆ ਗਿਆ ਹੈ।
ਭ੍ਰਿਸ਼ਟਾਚਾਰ ਹੋਇਆ ਤਾਂ ਕਾਰਵਾਈ ਵੀ ਅਸੀਂ ਕੀਤੀ ਹੈ : ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਮਾਮਲੇ ’ਚ ਹੁਣ ਵਿਰੋਧੀ ਧਿਰ ਉਹਨਾਂ ਨੂੰ ਘੇਰਨ ਦੀ ਕੋਸ਼ਿਸ਼ ਕਰੇਗਾ ਕਿ ਕੈਬਿਨਟ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਉਹ ਦੱਸਣਾ ਚਾਹੁੰਦੇ ਹਨ ਕਿ ਜੇਕਰ ਉਨ੍ਹਾਂ ਦੀ ਸਰਕਾਰ ’ਚ ਕਿਸੇ ਮੰਤਰੀ ਨੇ ਭ੍ਰਿਸ਼ਟਾਚਾਰ ਕਰਨ ਦੀ ਕੋਸ਼ਿਸ਼ ਕੀਤੀ ਹੈ ਤਾਂ ਉਸ ਦੇ ਖਿਲਾਫ਼ ਕਾਰਵਾਈ ਉਹ ਖੁਦ ਹੀ ਕਰ ਰਹੇ ਹਨ। ਜਦੋਂਕਿ ਪਿਛਲੀਆਂ ਸਰਕਾਰਾਂ ’ਚ ਭਿ੍ਰਸ਼ਟਾਚਾਰ ਦੇ ਦੋਸ਼ ਬਹੁਤ ਲੱਗਦੇ ਰਹੇ ਪਰ ਕਿਸੇ ਵੀ ਮੁੱਖ ਮੰਤਰਰੀ ਨੇ ਅਜਿਹੀ ਕਾਰਵਾਈ ਨਹੀਂ ਕੀਤੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ’ਚ ਮੁੱਖ ਮੰਤਰੀ ਇਹ ਤਾਂ ਕਹਿੰਦੇ ਨਜ਼ਰ ਆਏ ਕਿ ਉਨ੍ਹਾਂ ਦੇ ਮੰਤਰੀ ਕੀ ਕੁਝ ਕਰ ਰਹੇ ਹਨ। ਇਹ ਉਨ੍ਹਾਂ ਦੀ ਜਾਣਕਾਰੀ ’ਚ ਹੈ ਪਰ ਉਨ੍ਹਾਂ ਦੁਆਰਾ ਕਾਰਵਾਈ ਨਹੀਂ ਕੀਤੀ ਗਈ ਜਦੋਂਕਿ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਮਾਮਲਾ ਧਿਆਨ ’ਚ ਆਉਂਦੇ ਹੀ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।
CM ਦੇ ਸਟਿੰਗ ‘ਚ ਫਸੇ ਸਿੰਗਲਾ
ਪੰਜਾਬ ਪੁਲਿਸ ਦੇ ਵਿਜੀਲੈਂਸ ਵਿੰਗ ਨੇ ਮੰਤਰੀ ਸਿੰਗਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਮੁਤਾਬਕ ਮੰਤਰੀ ਅਤੇ ਉਨ੍ਹਾਂ ਦੇ ਕਰੀਬੀਆਂ ਨੇ ਟੈਂਡਰ ‘ਚ 1 ਫੀਸਦੀ ਕਮਿਸ਼ਨ ਦੀ ਮੰਗ ਕੀਤੀ ਸੀ। ਅਧਿਕਾਰੀ ਨੇ ਇਸ ਦੀ ਸ਼ਿਕਾਇਤ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੀ। ਇਸ ਦੀ ਜਾਣਕਾਰੀ 14 ਮਈ ਨੂੰ ਸੀ.ਐਮ ਮਾਨ ਤੱਕ ਪਹੁੰਚੀ। ਇਸ ਮਗਰੋਂ ਮਾਨ ਨੇ ਅਧਿਕਾਰੀ ਨੂੰ ਭਰੋਸੇ ਵਿੱਚ ਲਿਆ। ਕਮਿਸ਼ਨ ਮੰਗਣ ਦੀ ਰਿਕਾਰਡਿੰਗ ਕੀਤੀ ਗਈ। ਜਿਸ ਵਿੱਚ ਕਮਿਸ਼ਨ ਦੀ ਮੰਗ ਕਰਨ ਵਾਲੇ ਮੰਤਰੀ ਅਤੇ ਉਨ੍ਹਾਂ ਦੇ ਕਰੀਬੀਆਂ ਦੀ ਰਿਕਾਰਡਿੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਮੰਤਰੀ ਨੂੰ ਬੁਲਾ ਕੇ ਮਾਨ ਨੇ ਇਹ ਸਬੂਤ ਉਨ੍ਹਾਂ ਦੇ ਸਾਹਮਣੇ ਰੱਖੇ ਅਤੇ ਮੰਤਰੀ ਨੇ ਆਪਣੀ ਗਲਤੀ ਮੰਨ ਲਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ