ਤੇਜਿੰਦਰ ਬੱਗਾ ਨੂੰ ਹਰਿਆਣਾ ਪੁਲਿਸ ਨੇ ਦਿੱਲੀ ਪੁਲਿਸ ਨੂੰ ਸੌਂਪਿਆ, ਪੰਜਾਬ ਪੁਲਿਸ ਪਹੁੰਚੀ ਸੀ ਹਾਈਕੋਰਟ
- ਹਾਈਕੋਰਟ ਨੇ ਠੁਕਰਾਈ ਪੰਜਾਬ ਸਰਕਾਰ ਦੀ ਮੰਗ
- ਬੱਗਾ ਨੂੰ ਦਿੱਲੀ ਲਿਜਾਣ ਦਾ ਰਾਹ ਸਾਫ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਬੱਗਾ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਝਟਕਾ ਲੱਗਿਆ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਬੱਗਾ ਨੂੰ ਹਰਿਆਣਾ ’ਚ ਰੱਖੇ ਜਾਣ ਦੀ ਮੰਗ ਠੁਕਰਾਅ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਬੱਗਾ ਨੂੰ ਦਿੱਲੀ ਲਿਜਾਣ ਦਾ ਰਸਤਾ ਸਾਫ ਹੋ ਗਿਆ ਹੈ। ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਨੂੰ ਹਰਿਆਣਾ ਪੁਲਿਸ ਨੇ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਦਿੱਲੀ ਪੁਲਿਸ ਹੁਣ ਬੱਗਾ ਨੂੰ ਦਿੱਲੀ ਲੈ ਕੇ ਜਾ ਰਹੀ ਹੈ। ਉਹ ਪਾਣੀਪਤ ਪਾਰ ਕਰ ਗਿਆ ਹੈ। ਬੱਗਾ ਨੂੰ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਸਵੇਰੇ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਬੱਗਾ ਨੂੰ ਮੁਹਾਲੀ ਲੈ ਕੇ ਜਾ ਰਹੀ ਪੰਜਾਬ ਪੁਲਿਸ ਦੀ ਗੱਡੀ ਨੂੰ ਹਰਿਆਣਾ ਪੁਲਿਸ ਨੇ ਕੁਰੂਕਸ਼ੇਤਰ ਵਿੱਚ ਰੋਕ ਲਿਆ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਉਸ ਦੀ ਟੀਮ ਨੂੰ ਗੈਰ-ਕਾਨੂੰਨੀ ਢੰਗ ਨਾਲ ਰੋਕਿਆ ਗਿਆ ਹੈ। ਇਸ ਦੇ ਖਿਲਾਫ ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।
ਜਿਕਰਯੋਗ ਹੀ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਕਥਿਤ ਤੌਰ ’ਤੇ ਧਮਕੀ ਦੇਣ ਦੇ ਦੋਸ਼ ’ਚ ਪੰਜਾਬ ਪੁਲਿਸ ਦੇ ਦਸ ਤੋਂ ਵੱਧ ਕਰਮੀਆਂ ਦੀ ਇੱਕ ਟੀਮ ਨੇ ਸ਼ੁੱਕਰਵਾਰ ਸਵੇਰੇ ਭਾਜਪਾ ਆਗੂ ਬੱਗਾ ਨੂੰ ਪੱਛਮੀ ਦਿੱਲੀ ਸਥਿਤ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤੇ ਤੇ ਉਹ ਪੰਜਾਬ ਲਈ ਨਿਕਲ ਗਏ। ਘਟਨਾ ਦੀ ਖਬਰ ਫੈਲਦਿਆਂ ਹੀ ਮਾਮਲੇ ਨੇ ਸਿਆਸੀ ਤੂਲ ਫੜ ਲਿਆ।
ਦੱਸਿਆ ਗਿਆ ਹੈ ਕਿ ਪੰਜਾਬ ਪੁਲਿਸ ਦੀ ਇਹ ਕਾਰਵਾਈ ਨਿਯਮ ਵਿਰੁੱਧ ਹੈ ਕਿਉਂਕਿ ਉਨ੍ਹਾਂ ਨੇ ਦਿੱਲੀ ਪੁਲਿਸ ਨੂੰ ਸੂਚਿਤ ਕਰਨ ਤੇ ਜ਼ਰੂਰੀ ਪ੍ਰਕਿਰਿਆ ਦੇ ਬਿਨਾ ਕੀਤੀ ਹੈ। ਇਸ ਕਾਰਨ ਦਿੱਲੀ ਪੁਲਿਸ ਨੇ ਬੱਗਾ ਨੂੰ ਗ੍ਰਿਫਤਾਰ ਕਰਕੇ ਲਿਜਾਣ ਵਾਲੀ ਪੰਜਾਬ ਪੁਲਿਸ ਦੀ ਟੀਮ ¹ਤੇ ਦਿੱਲੀ ਦੇ ਜਨਕਪੁਰੀ ਥਾਣੇ ’ਚ ਅਗਵਾ ਦਾ ਮੁਕੱਦਮਾ ਦਰਜ ਕਰ ਲਿਆ ਹੈ।
ਇਸ ਤੋਂ ਬਾਅਦ ਬੱਗਾ ਨੂੰ ਲੈ ਕੇ ਜੀ ਰਹੀ ਪੰਜਾਬ ਪੁਲਿਸ ਦੇ ਕਾਫਲੇ ਨੂੰ ਹਰਿਆਣਾ ਪੁਲਿਸ ਕਰੂਕਸ਼ੇਤਰ ’ਚ ਰੋਕ ਲਿਆ ਹੈ। ਹਰਿਆਣਾ ਪੁਲਿਸ ਦੀ ਅਪਰਾਧ ਬ੍ਰਾਂਚ ਦੀ ਟੀਮ ਪੰਜਾਬ ਪੁਲਿਸ ਦੀ ਟੀਮ ਤੋਂ ਪੁੱਛਗਿਛ ਕੀਤੀ। ਉਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਦਿੱਲੀ ਪੁਲਿਸ ਨੂੰ ਤੇਜਿੰਦਰ ਬੱਗਾ ਨੂੰ ਸ਼ੌਂਪ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚੀ।
ਪੰਜਾਬ ਪੁਲਿਸ ਨੇ ਕੀ ਕਿਹਾ
ਪੰਜਾਬ ਪੁਲਿਸ ਦਾ ਕਹਿਣ ਹੈ ਕਿ ਬੱਗਾ ਨੂੰ ਪੰਜ ਵਾਰ ਨੋਟਿਸ ਦਿੱਤਾ ਗਿਆ ਸੀ ਪਰ ਉਹ ਉਨ੍ਹਾਂ ਦੇ ਸਾਹਮਣੇ ਪੇਸ਼ ਨਹੀਂ ਹੋਏ। ਲਿਹਾਜਾ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਪਿਆ। ਸਮਝਿਆ ਜਾਂਦਾ ਹੈ ਕਿ ਹਰਿਆਣਾ ਪੁਲਿਸ ਨੇ ਦਿੱਲੀ ਪੁਲਿਸ ਦੀ ਸੂਚਨਾ ’ਤੇ ਇਹ ਕਰਵਾਈ ਕੀਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ