ਅਜੇ ਨਹੀਂ ਖੁੱਲ੍ਹੇਗਾ ਡਰੱਗ ਕੇਸ ਦਾ ਲਿਫਾਫਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਅਤੇ ਹਰਿਆਦਾ ਹਾਈਕੋਰਟ ਨੇ ਅੱਜ ਡਰੱਗ ਮਾਮਲੇ ’ਚ ਕੇਸ ਦੀ ਸੁਣਵਾਈ 13 ਅਕਤੂਬਰ ਤੱਕ ਵਧਾ ਦਿੱਤੀ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ’ਚ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਜਾਂਚ ਦੀ ਸੀਲ ਬੰਦ ਰਿਪੋਰਟ ਜਮ੍ਹਾਂ ਕੀਤੀ ਸੀ ਜਿਸ ’ਤੇ ਹਾਈਕੋਰਟ ਨੇ ਸੁਣਵਾਈ ਕਰਦਿਆਂ ਇਸ ਮਾਮਲੇ ਦੀ ਤਰੀਕ 13 ਅਕਤੂਬਰ ਤੱਕ ਵਧਾ ਦਿੱਤੀ ਹੈ ਐਡਵੋਕੇਟ ਨਵਕਿਰਨ ਸਿੰਘ ਨੇ ਇਸ ਮਾਮਲੇ ਦੀ ਛੇਤੀ ਸੁਣਵਾਈ ਲਈ ਪਟੀਸ਼ਨ ਦਾਖਲ ਕੀਤੀ ਸੀ ਜਿਸ ’ਤੇ ਜਸਟਿਸ ਏ. ਜੀ. ਮਸੀਹ ਤੇ ਜਸਟਿਸ ਅਸ਼ੋਕ ਕੁਮਾਰ ਵਰਮਾ ਦੀ ਡਵੀਜ਼ਨ ਬੈਂਚ ਨੇ ਅੱਜ ਇਹ ਪਟੀਸ਼ਨ ਪ੍ਰਵਾਨ ਕਰ ਲਈ ਤੇ ਮਾਮਲੇ ਦੀ ਸੁਣਵਾਈ 13 ਅਕਤੂਬਰ ਨੂੰ ਕਰ ਦਿੱਤੀ।
ਇਸ ਤੋਂ ਪਹਿਲਾਂ ਸਿੱਧੂ ਨੇ ਟਵੀਟ ਕਰਕੇ ਕਿਹਾ ਸੀ ਕਿ ਢਾਈ ਸਾਲਾਂ ਬਾਦ ਨਸ਼ਾ ਤਸਕਰਾਂ ਦੇ ਚਿਹਰੇ ਬੇਨਕਾਬ ਹੋਣਗੇ ।ਹਾਈਕੋਰਟ ’ਚ ਚੱਲ ਰਹੇ ਇਸ ਮਾਮਲੇ ਦੀ ਸੁਣਵਾਈ ਪਹਿਲਾਂ 1 ਸਤੰਬਰ ਨੂੰ ਹੋਣੀ ਸੀ ਹਾਲਾਂਕਿ ਜਦੋਂ ਜਸਟਿਸ ਅਜੈ ਤਿਵਾਰੀ ਨੇ ਖੁਦ ਨੂੰ ਸੁਣਵਾਈ ਤੋਂ ਵੱਖ ਕਰ ਲਿਆ ਜਿਸ ਤੋਂ ਬਾਅਦ ਚੀਫ਼ ਜਸਟਿਸ ਨੇ ਨਵੀਂ ਬੈਂਚ ਨੂੰ ਇਹ ਕੇਸ ਭੇਜ ਦਿੱਤਾ ਜਸਟਿਸ ਏਜੀ ਮਸੀਹ ਤੇ ਜਸਟਿਸ ਅਸ਼ੋਕ ਕੁਮਾਰ ਵਰਮਾ ਇਸ ਦੀ ਸੁਣਵਾਈ ਕਰਨਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ