Punjab Holiday News: ਪੰਜਾਬ ’ਚ ਆਈਆਂ ਇਕੱਠੀਆਂ 3 ਛੁੱਟੀਆਂ, ਤਿੰਨ ਦਿਨਾਂ ਲਈ ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ

Punjab Holiday News

Punjab Holiday News: ਚੰਡੀਗੜ੍ਹ। ਤਿਉਹਾਰੀ ਸੀਜ਼ਨ ਦੌਰਾਨ ਹੋਏ ਛੁੱਟੀਆਂ ਦੇ ਐਲਾਨ ਤੋਂ ਬਾਅਦ ਇੱਕ ਵਾਰ ਸਕੂਲ ਕਾਲਜ ਤੇ ਸਰਕਾਰੀ ਦਫ਼ਤਰ ਖੁੱਲ੍ਹ ਚੁੱਕੇ ਹਨ। ਇਸ ਤੋਂ ਬਾਅਦ ਮੁੜ ਪੰਜਾਬ ਵਿੱਚ ਤਿੰਨ ਛੁੱਟੀਆਂ ਆ ਗਈਆਂ ਹਨ। ਪੰਜਾਬ ’ਚ 15, 16 ਤੇ 17 ਨਵੰਬਰ 2024 ਨੂੰ ਛੁੱਟੀਆਂ ਰਹਿਣਗੀਆਂ। ਪੰਜਾਬ ਸਰਕਾਰ ਵੱਲੋਂ ਜਾਰੀ ਸਾਲਾਨਾ ਸੂਚੀ ਵਿੱਚ ਇਸ ਬਾਰੇ ਪਹਿਲਾਂ ਹੀ ਜਾਣਕਾਰੀ ਸਾਂਝੀ ਕੀਤੀ ਜਾ ਚੁੱਕੀ ਹੈ। ਤਿੰਨੇ ਦਿਨ ਸਾਰੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣ ਵਾਲੇ ਹਨ।

Read Also : Punjab News: ਕਿਸਾਨਾਂ ਲਈ ਚੰਗੀ ਖ਼ਬਰ, ਡੀਏਪੀ ਖਾਦ ਦੀ ਕਾਲਾਬਜ਼ਾਰੀ ਰੋਕਣ ਲਈ ਪ੍ਰਸ਼ਾਸਨ ਨੇ ਲਿਆ ਵੱਡਾ ਐਕਸ਼ਨ

Punjab Holiday News

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸਾਲ 2024 ਦੀ ਛੁੱਟੀਆਂ ਦੀ ਸੂਚੀ ਅਨੁਸਾਰ 15 ਨਵੰਬਰ ਸ਼ੁੱਕਰਵਾਰ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ (Sri Guru Nanak Dev ji) ਦਾ ਪ੍ਰਕਾਸ਼ ਪੁਰਬ (ਗੁਰਪੁਰਬ), 16 ਨਵੰਬਰ ਦਿਨ ਸ਼ੁਨਿੱਚਰਵਾਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ (Shaheed Kartar Singh Sarabha) ਦਾ ਸ਼ਹੀਦੀ ਦਿਵਸ ਤੇ ਅਖੀਰ ਵਿੱਚ 17 ਨਵੰਬਰ ਨੂੰ ਐਤਵਾਰ ਹੋਣ ਕਰਕੇ ਛੁੱਟੀ ਰਹੇਗੀ। ਇਸ ਤਰ੍ਹਾਂ ਇਨ੍ਹਾਂ ਤਿੰਨਾਂ ਦਿਨਾਂ ਨੂੰ ਮਿਲਾ ਕੇ ਕੁੱਲ ਤਿੰਨ ਛੁੱਟੀਆਂ ਪੰਜਾਬ ਵਿੱਚ ਰਹਿਣ ਵਾਲੀਆਂ ਹਨ। ਇਨ੍ਹਾਂ ਛੁੱਟੀਆਂ ਵਿੱਚ ਕੋਈ ਬਦਲਾਅ ਦਾ ਸੂਚਨਾ ਜੇਕਰ ਮਿਲਦੀ ਹੈ ਤਾਂ ਤੁਰੰਤ ਸੂਚਿਤ ਕਰ ਦਿੱਤਾ ਜਾਵੇਗਾ। Punjab Holiday News