Punjab Holiday: ਮੰਗਲਵਾਰ ਦੀ ਮੁੜ ਆ ਗਈ ਸਰਕਾਰੀ ਛੁੱਟੀ

Punjab Holiday
Punjab Holiday: ਮੰਗਲਵਾਰ ਦੀ ਮੁੜ ਆ ਗਈ ਸਰਕਾਰੀ ਛੁੱਟੀ

Punjab Holiday: ਤਰਨਤਾਰਨ। ਤਰਨਤਾਰਨ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ 11 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25, ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135 ਬੀ, ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਇਸਟੈਬਲਿਸ਼ਮੈਂਟ ਐਕਟ 1958 (ਪੰਜਾਬ ਐਕਟ ਨੰਬਰ 15 ਆਫ 1958) ਅਤੇ ਦੀ ਫੈਕਟਰੀਜ਼ ਐਕਟ 1948 ਦੇ ਤਹਿਤ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੇ ਸਮੂਹ ਸਰਕਾਰੀ, ਗੈਰ ਸਰਕਾਰੀ ਦਫਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ’ਚ ਮਿਤੀ 11 ਨਵੰਬਰ 2025 ਨੂੰ ਪੇਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸਿਰਫ ਵੋਟ ਪਾਉਣ ਲਈ ਦਿੱਤੀ ਗਈ ਹੈ।

Read Also : ਹੁਣ ਹੋ ਜਾਓ ਕੜਾਕੇ ਦੀ ਠੰਢ ਲਈ ਤਿਆਰ, ਭਲਕੇ 10 ਡਿਗਰੀ ਪਹੁੰਚ ਸਕਦਾ ਹੈ ਘੱਟੋ-ਘੱਟ ਤਾਪਮਾਨ

ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ ਪੇਡ ਲੀਵ ਘੋਸ਼ਿਤ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਹੁਲ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਪਰ ਇਹ ਛੁੱਟੀ ਕਰਨ ਦਾ ਮੰਤਵ ਇਹ ਹੈ ਕਿ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੇ ਸਾਰੇ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਛੁੱਟੀ ਸਾਰੀਆਂ ਉਦਯੋਗਿਕ ਇਕਾਈਆਂ, ਵਪਾਰਕ ਅਦਾਰਿਆਂ, ਦੁਕਾਨਾਂ ਅਤੇ ਹੋਰ ਸੰਸਥਾਵਾਂ ’ਚ ਕੰਮ ਕਰਨ ਵਾਲੇ ਕਰਮਚਾਰੀਆਂ ’ਤੇ ਲਾਗੂ ਹੋਵੇਗੀ। Punjab Holiday