ਸਾਡੇ ਨਾਲ ਸ਼ਾਮਲ

Follow us

11.5 C
Chandigarh
Monday, February 2, 2026
More
    Home Breaking News ਪੰਜਾਬ, ਦੇਸ਼ ਦਾ...

    ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜੀ ਨਾਲ ਅੱਗੇ ਵਧ ਰਿਹੈ: ਭਗਵੰਤ ਸਿੰਘ ਮਾਨ

    Punjab Government

    86,000 ਕਰੋੜ ਰੁਪਏ ਦੇ ਨਿਵੇਸ ਲਈ ਰਾਹ ਪੱਧਰਾ ਹੋਇਆ; 3.92 ਲੱਖ ਰੋਜਗਾਰ ਦੇ ਮੌਕੇ ਪੈਦਾ ਹੋਣਗੇ

    ਚੰਡੀਗੜ੍ਹ। ਪੰਜਾਬ ਨੂੰ ਦੇਸ ਦਾ ਉਦਯੋਗਿਕ ਧੁਰਾ ਬਣਾਉਣ ਲਈ ਸੂਬਾ ਸਰਕਾਰ ਦੀ ਦਿ੍ਰੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਠੋਸ ਯਤਨਾਂ ਸਦਕਾ ਹੁਣ ਤੱਕ 86,000 ਕਰੋੜ ਰੁਪਏ ਦੇ ਨਿਵੇਸ ਲਈ ਰਾਹ ਪੱਧਰਾ ਹੋ ਗਿਆ ਹੈ, ਜਿਸ ਨਾਲ ਸੂਬੇ ਦੇ ਲਗਭਗ 3.92 ਲੱਖ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ।

    ਇਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗੀਕਰਨ ਨੂੰ ਵੱਡੇ ਪੱਧਰ ‘ਤੇ ਹੁਲਾਰਾ ਦੇ ਕੇ ਸੂਬੇ ਨੂੰ ਵਿਕਾਸ ਦੇ ਸਿਖਰਾਂ ‘ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਸਾਸਨਕਾਲ ਦੇ ਸਿਰਫ 30 ਮਹੀਨਿਆਂ ਵਿੱਚ ਹੀ ਉਦਯੋਗੀਕਰਨ ਨੂੰ ਵੱਡਾ ਹੁਲਾਰਾ ਦਿੱਤਾ ਹੈ, ਜਿਸ ਦੇ ਸਿੱਟੇ ਵਜੋਂ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਦਿੱਗਜ ਕੰਪਨੀਆਂ ਸੂਬੇ ਵਿੱਚ ਨਿਵੇਸ ਲਈ ਤਿਆਰ ਖੜ੍ਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਸਾਂਤੀ ਅਤੇ ਸਦਭਾਵਨਾ ਵਾਲਾ ਮਾਹੌਲ ਹੈ, ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੁਸਹਾਲੀ ਦਾ ਮੁੱਖ ਕਾਰਕ ਹਨ।

    ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ ਆਉਣ ਨਾਲ ਨੌਜਵਾਨਾਂ ਲਈ ਰੋਜਗਾਰ ਦੇ ਨਵੇਂ ਰਸਤੇ ਖੁੱਲ੍ਹ ਰਹੇ ਹਨ। ਉਨ੍ਹਾਂ ਸਪੱਸਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਇਨ੍ਹਾਂ ਪ੍ਰਾਜੈਕਟਾਂ ਵਿੱਚ ਸਿਰਫ ਸਥਾਨਕ ਨੌਜਵਾਨਾਂ ਨੂੰ ਹੀ ਨੌਕਰੀਆਂ ਮਿਲਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ ਕਰਨ ਦੇ ਚਾਹਵਾਨ ਨਿਵੇਸਕਾਂ ਅੱਗੇ ਇਹੀ ਇੱਕੋ ਇੱਕ ਸਰਤ ਹੀ ਰੱਖੀ ਜਾ ਰਹੀ ਹੈ ਤਾਂ ਜੋ ਨੌਜਵਾਨ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਸਕਣ।

    ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਕੰਪਨੀਆਂ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਸੂਬੇ ਦੇ ਬਿਹਤਰ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਬਿਹਤਰੀਨ ਉਦਯੋਗਿਕ ਸੱਭਿਆਚਾਰ ਅਤੇ ਕੰਮ ਲਈ ਅਨੁਕੂਲ ਮਾਹੌਲ ਦੀ ਵੱਧ ਤੋਂ ਵੱਧ ਵਰਤੋਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ ਦੇ ਉਦਯੋਗਿਕ ਧੁਰੇ ਵਜੋਂ ਤੇਜੀ ਨਾਲ ਉਭਰ ਰਹੇ ਪੰਜਾਬ ਸੂਬੇ ਵਿੱਚ ਨਿਵੇਸ ਕਰਕੇ ਉੱਦਮੀਆਂ ਨੂੰ ਵੱਡਾ ਫਾਇਦਾ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ, ਨਵੀਨ ਖੋਜਾਂ ਅਤੇ ਉਪਰਾਲਿਆਂ ਲਈ ਹਮੇਸਾ ਤਿਆਰ ਹੈ।

    LEAVE A REPLY

    Please enter your comment!
    Please enter your name here