ਕਿਸਾਨਾਂ ਦੇ ਸੰਘਰਸ਼ ਦੀ ਕੀਤੀ ਹਮਾਇਤ
ਚੰਡੀਗੜ੍ਹ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਦੌਰਾਨ ਕਈ ਖਿਡਾਰੀਆਂ, ਸਾਹਿਤਕਾਰਾਂ, ਕਲਾਕਾਰਾਂ ਮੰਤਰੀਆਂ ਤੇ ਹੋਰ ਉੱਘੇ ਆਗੂਆਂ ਨੇ ਕਿਸਾਨਾਂ ਦੇ ਹੱਕ ‘ਚ ਅਸਤੀਫ਼ੇ ਤੇ ਆਪਣੇ ਐਵਾਰਡ ਵਾਪਸ ਕੀਤੇ ਹਨ। ਇਸੇ ਕੜੀ ਤਹਿਤ ਪੰਜਾਬ ਜੇਲ੍ਹ ਵਿਭਾਗ ਦੇ ਡੀਆਈਜੀ ਸ. ਲਖਮਿੰਦਰ ਸਿੰਘ ਜਾਖੜ ਨੇ ਕਿਸਾਨਾਂ ਦੀ ਹਮਾਇਤ ਕਰਦਿਆਂ ਆਪਣੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਪਿਛਲੇ ਲਗਾਤਾਰ 18 ਦਿਨਾਂ ਤੋਂ ਦਿੱਲੀ ਵਿਖੇ ਧਰਨਾ ਦੇ ਰਹੇ ਹਨ ਤੇ ਇਸ ਦੌਰਾਨ ਕਿਸਾਨਾਂ ਦੀ ਸਰਕਾਰ ਨਾਲ ਛੇ ਮੀਟਿੰਗਾਂ ਹੋ ਚੁੱਕੀਆਂ ਹਨ ਜੋ ਬੇਸਿੱਟਾ ਰਹੀਆਂ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਕਾਨੂੰਨਾਂ ‘ਚ ਸੋਧ ਕਰਨ ਲਈ ਤਿਆਰ ਹੈ ਪਰ ਉਹ ਕਾਨੂੰਨਾਂ ਨੂੰ ਵਾਪਸ ਨਹੀਂ ਲਵੇਗੀ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕੇਂਦਰ ਦੇ ਕਾਲੇ ਕਾਨੂੰਨ ਵਾਪਸ ਲਏ ਜਾਣ ਤੋਂ ਇਲਾਵਾ ਸਾਨੂੰ ਹੋਰ ਕੁਝ ਮਨਜ਼ੂਰ ਨਹੀਂ। ਜਦੋਂਕਿ ਤੱਕ ਕੇਂਦਰ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਉਨਾਂ ਦਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.