Punjab Kisan Andolan: ਸੰਗਰੂਰ/ਖਨੌਰੀ (ਗੁਰਪ੍ਰੀਤ ਸਿੰਘ ਚੀਮਾ)। ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਫੈਸਲਾ ਕੀਤਾ ਗਿਆ ਕਿ ਉਹ ਪ੍ਰੋਗਰਾਮ ਜਾਰੀ ਰੱਖਣਗੇ ਅਤੇ ਮਰਨ ਵਰਤ ਤੇ ਡੱਲੇਵਾਲ ਦੀ ਥਾਂ ਕਿਸੇ ਹੋਰ ਆਗੂ ਨੂੰ ਬਿਠਾਇਆ ਜਾਵੇਗਾ। ਇਸ ਸਬੰਧੀ ਉਹਨਾਂ ਨੇ ਇੱਕ ਸੂਚੀ ਤਿਆਰ ਕੀਤੀ ਗਈ ਹੈ ਅਤੇ ਜੋ ਵੀ ਪੁਲਿਸ ਕਾਰਵਾਈ ਹੋਊਗੀ ਉਸ ਤੋਂ ਬਾਅਦ ਜੇਕਰ ਕਿਸੇ ਨੂੰ ਚੁੱਕਦੀ ਹੈ ਤਾਂ ਕਿਸੇ ਹੋਰ ਆਗੂ ਨੂੰ ਬਿਠਾਇਆ ਜਾਵੇਗਾ।
Read Also : Chandigarh Blast: ਚੰਡੀਗੜ੍ਹ ਦੇ ਨਾਈਟ ਕਲੱਬ ’ਚ ਮੰਗਲਵਾਰ ਤੜਕੇ-ਤੜਕੇ ਧਮਾਕਾ, ਦਹਿਸ਼ਤ ਦਾ ਮਾਹੌਲ
ਇਸ ਸਬੰਧੀ ਪੂਰੀ ਸੂਚੀ ਤਿਆਰ ਹੋ ਚੁੱਕੀ ਹੈ। ਇਹ ਜਾਣਕਾਰੀ ਕਿਸਾਨ ਆਗੂ ਅਭਿਮਨੀਊ ਕੁਹਾੜ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਢਾਈ ਤਿੰਨ ਵਜੇ ਦੇ ਕਰੀਬ ਪੁਲਿਸ ਵੱਲੋਂ ਚੁੱਕਿਆ ਗਿਆ ਅਤੇ ਲੁਧਿਆਣੇ ਵਿਖੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਡੱਲੇਵਾਲ ਚਾਹੇ ਜੇਲ੍ਹ ਵਿੱਚ ਹੋਣ ਜਾਂ ਹਸਪਤਾਲ ਵਿੱਚ ਉਥੇ ਹੀ ਆਪਣਾ ਮਰਨ ਵਰਤ ਜਾਰੀ ਰੱਖਣਗੇ ਅਤੇ ਅਸੀਂ ਇੱਥੇ ਅਗਰ ਆਪ ਪ੍ਰੋਗਰਾਮ ਉਲੀਕ ਕੇ ਮਰਨ ਵਰਤ ਆਰੰਭ ਕਰਾਂਗੇ। ਇਸ ਸਬੰਧੀ ਕਿਸਾਨ ਆਗੂਆਂ ਦੀ ਸੂਚੀ ਤਿਆਰ ਹੋ ਚੁੱਕੀ ਹੈ ਅਤੇ ਉਹ ਮਰਨ ਵਰਤ ਤੇ ਬੈਠਣ ਲਈ ਪੂਰੀ ਤਰ੍ਹਾਂ ਤਿਆਰ ਹਨ। Punjab Kisan Andolan