Punjab Kisan: ਪੰਜਾਬ ਕਿਸਾਨ ਯੂਨੀਅਨ ਵੱਲੋਂ ਸਰਕਾਰ ਦੇ ਜ਼ੁਲਮ ਵਿਰੁੱਧ ਸੰਘਰਸ਼ ਵਿੱਢਣ ਦਾ ਐਲਾਨ

Punjab Kisan
ਅੰਮ੍ਰਿਤਸਰ: ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਵਿੱਚ ਹਿੱਸਾ ਲੈਂਦੇ ਕਿਸਾਨ। ਫੋਟੋ: ਮਾਨ

Punjab Kisan: (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਕਿਸਾਨ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਨਿਹੱਥੇ ਕਿਸਾਨਾਂ ਉਪਰ ਕੀਤੇ ਅਤਿਆਚਾਰ ਵਿਰੁੱਧ ਵੱਡੇ ਪੱਧਰ ’ਤੇ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਮੂਧਲ ਦੀ ਪ੍ਰਧਾਨਗੀ ਹੇਠ ਹੋਈ ਇਕ ਅਹਿਮ ਮੀਟਿੰਗ ਵਿੱਚ ਯੂਨੀਅਨ ਨੇ ਸਰਕਾਰ ਦੇ ਜ਼ਾਲਮ ਵਤੀਰੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਚਾਰ ਸਕੱਤਰ ਨਰਿੰਦਰ ਲਾਡੀ ਤੇੜਾ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੰਬੂ ਬਾਰਡਰ ਅਤੇ ਖਨੌਰੀ ਬਾਰਡਰਾਂ ਉੱਪਰ ਕਿਸਾਨਾਂ ਉੱਤੇ ਲਾਠੀਚਾਰਜ ਕਰਨ ਅਤੇ ਤਸ਼ੱਦਦ ਕਰਨ ਅਤੇ ਕਿਸਾਨ ਆਗੂਆਂ ’ਤੇ ਨਜਾਇਜ਼ ਪਰਚੇ ਦਰਜ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਗ੍ਰਿਫਤਾਰ ਕਿਸਾਨਾਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾ ਕੀਤਾ ਜਾਵੇ ਤੇ ਕਿਸਾਨਾਂ ’ਤੇ ਝੂਠੇ ਪਰਚੇ ਰੱਦ ਕੀਤੇ ਜਾਣ ਤੇ ਕਿਸਾਨਾਂ ਦੇ ਟਰੈਕਟਰ ਟਰਾਲੀਆਂ ਵਾਪਸ ਕੀਤੇ ਜਾਣ।

ਇਹ ਵੀ ਪੜ੍ਹੋ: Education Department Punjab: ‘ਦਾਖਲਾ ਮੁਹਿੰਮ’ ਜਾਗਰੂਕਤਾ ਵੈਨ ਦਾ ਵੱਖ-ਵੱਖ ਥਾਵਾਂ ’ਤੇ ਸ਼ਾਨਦਾਰ ਸਵ…

ਪੰਜਾਬ ਕਿਸਾਨ ਯੂਨੀਅਨ ਵੱਲੋਂ ਇਸ ਘਟਨਾ ਦੇ ਰੋਸ ਵਜੋਂ ਪਿੰਡ ਪੱਧਰ ਦੀਆਂ ਇਕਾਈਆਂ ਵੱਲੋਂ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਸੰਯੁਕਤ ਕਿਸਾਨ ਮੋਰਚੇ ਵੱਲੋਂ ਮਿਤੀ 28 ਮਾਰਚ ਨੂੰ ਜ਼ਿਲ੍ਹਾ ਹੈਡ ਕੁਆਰਟਰਾਂ ਉੱਤੇ ਦਿੱਤੇ ਜਾ ਰਹੇ ਧਰਨੇ ਵਿੱਚ ਪੰਜਾਬ ਕਿਸਾਨ ਯੂਨੀਅਨ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ। ਮੀਟਿੰਗ ਵਿੱਚ ਕੁਲਵਿੰਦਰ ਸਿੰਘ ਹੇਰ ਮਨਜੀਤ ਸਿੰਘ ਗਹਿਰੀ ਬਲਬੀਰ ਸਿੰਘ ਮੂਧਲ ਨਿਰਮਲ ਸਿੰਘ ਛਜਲਵੱਡੀ ਸ਼ਮਸ਼ੇਰ ਸਿੰਘ ਹੇਰ, ਰਵਿੰਦਰ ਸਿੰਘ ਛੀਨਾ ਕੁਲਵਿੰਦਰ ਸਿੰਘ ਅਜਨਾਲਾ ਬਲਜੀਤ ਸਿੰਘ ਅਜਨਾਲਾ ਚਰਨਜੀਤ ਸਿੰਘ ਅਜਨਾਲਾ ਭੁਪਿੰਦਰ ਸਿੰਘ ਮੀਰਾਕੋਟ ਹਰਦੀਪ ਸਿੰਘ ਮਾਨ ਰਸ਼ਪਾਲ ਸਿੰਘ ਬਲ ਨਰੇਸ਼ ਕੁਮਾਰ ਸਹਿਣੇ ਵਾਲੀ ਸਾਹਿਬ ਸਿੰਘ ਅਜਨਾਲਾ ਗੁਰਮਨ ਦੀਪ ਸਿੰਘ ਅਜਨਾਲਾ , ਕੁਲਦੀਪ ਸਿੰਘ ਤੇੜਾ ਆਦਿ ਆਗੂ ਹਾਜ਼ਰ ਸਨ। Punjab Kisan