ਪੰਜਾਬ ਕਿਸਾਨ ਯੂਨੀਅਨ ਵੱਲੋਂ ਕਿਸਾਨਾਂ, ਕਿਰਤੀਆਂ, ਮੁਲਾਜ਼ਮਾਂ ਤੇ ਵਪਾਰੀਆਂ ਨੂੰ ਕੱਲ੍ਹ ਦੇ ਬੰਦ ‘ਚ ਸ਼ਾਮਲ ਹੋਣ ਦੀ ਅਪੀਲ

ਪੰਜਾਬ ਕਿਸਾਨ ਯੂਨੀਅਨ ਵੱਲੋਂ ਕਿਸਾਨਾਂ, ਕਿਰਤੀਆਂ, ਮੁਲਾਜ਼ਮਾਂ ਤੇ ਵਪਾਰੀਆਂ ਨੂੰ ਕੱਲ੍ਹ ਦੇ ਬੰਦ ‘ਚ ਸ਼ਾਮਲ ਹੋਣ ਦੀ ਅਪੀਲ

ਮੋਹਾਲੀ, (ਕੁਲਵੰਤ ਕੋਟਲੀ) ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 5 ਅਕਤੂਬਰ ਨੂੰ ਦਿੱਤੇ ਜਾਮ ਦੇ ਸੱਦੇ ਵਿਚ ਕਿਸਾਨ ਯੂਨੀਅਨ ਪੰਜਾਬ ਨੇ ਪੰਜਾਬ ਦੇ ਸਮੂਹ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਹੱਕ, ਸੱਚ ਅਤੇ ਇਨਸਾਫ ਦੇ ਲਈ ਲੜ ਰਹੀਆਂ ਯੂਨੀਅਨ ਦਾ ਸਾਥ ਦਿੰਦੇ ਹੋਏ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਪੰਜਾਬ ਕਿਸਾਨ ਯੂਨੀਅਨ ਦੇ ਮੋਹਾਲੀ ਜ਼ਿਲ੍ਹੇ ਦੇ ਕਨਵੀਨਰ ਅਮਨਦੀਪ ਰਤੀਆ ਨੇ ਕਿਹਾ ਕਿ ਇਹ ਲੜਾਈ ਇਕੱਲੇ ਕਿਸਾਨਾਂ ਦੀ ਲੜਾਈ ਨਹੀਂ ਹੈ, ਇਹ ਲੜਾਈ ਕਿਰਤੀਆਂ, ਵਪਾਰੀਆਂ, ਕਿਸਾਨਾਂ, ਮੁਲਾਜ਼ਮਾਂ ਅਤੇ ਸਮੂਹ ਵਰਗਾਂ ਉਤੇ ਕੇਂਦਰ ਦੀ ਸਰਕਾਰ ਵੱਲੋਂ ਦਿਨੋਂ-ਦਿਨ ਕੀਤੇ ਜਾ ਰਹੇ ਹਮਲਿਆਂ ਖਿਲਾਫ ਲੜਾਈ ਹੈ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨ ਜਿੱਥੇ ਕਿਸਾਨਾਂ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਦੇ ਗੁਲਾਮ ਕਰਨਗੇ, ਉਥੇ ਹੀ ਕੇਂਦਰ ਵੱਲੋਂ ਕਿਰਤ ਕਾਨੂੰਨਾਂ ਲਈ ਲਿਆਂਦੇ ਗਏ 4 ਕੋਡ ਵੀ ਕਿਰਤੀਆਂ ਨੂੰ ਗੁਲਾਮ ਬਣਾਉਣਗੇ

ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਤਿੰਨ ਖੇਤੀ ਕਾਨੂੰਨ ਅਤੇ 4 ਕਿਰਤ ਕਾਨੂੰਨ ਕੁਲ 7 ਅਜਿਹੇ ਕਾਨੂੰਨ ਬਣਾਏ ਗਏ ਹਨ ਜੋ ਕਿਰਤੀਆਂ, ਕਿਸਾਨਾਂ, ਮੁਲਾਜ਼ਮਾਂ ਨੂੰ ਕੰਪਨੀਆਂ ਦੇ ਗੁਲਾਮ ਬਣਾਉਂਦੇ ਹਨ ਆਗੂ ਨੇ ਸਮੂਹ ਕਿਰਤੀਆਂ, ਮੁਲਾਜ਼ਮਾਂ, ਕਿਸਾਨਾਂ, ਵਪਾਰੀਆਂ, ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਾਨੂੰਨਾਂ ਖਿਲਾਫ ਲੜੀ ਜਾ ਰਹੀ ਲੜਾਈ ਵਿਚ ਵੱਧ ਤੋਂ ਵੱਧ ਸ਼ਾਮਲ ਹੋਣ ਉਨ੍ਹਾਂ ਕਿਹਾ ਕਿ ਹੁਣ ਸਮਾਂ ਇਕੱਲੇ-ਇਕੱਲੇ ਜ਼ਾਲਮ ਸਰਕਾਰ ਨਾਲ ਲੜਨ ਦਾ ਨਹੀਂ, ਸਭ ਨੂੰ ਇਕੱਠੇ ਹੋ ਕੇ ਲੜਨਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਲਿਆਂਦੇ ਗਏ ਲੋਕ ਵਿਰੋਧੀ ਖੇਤੀ ਕਾਨੂੰਨ, ਕਿਰਤ ਕਨੂੰਨ ਰੱਦ ਕਰਾਉਣ ਲਈ ਸੰਘਰਸ਼ ਨੂੰ ਹੋਰ ਤੀਖਾ ਕਰਨ ਲਈ ਆਓ ਸੰਘਰਸ਼ ਦੇ ਮੈਦਾਨ ਵਿਚ ਕੁੱਦੀਏ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.