Punjab Lok Sabha Election 2024: ਪੰਜਾਬ ’ਚ 13 ਲੋਕ ਸਭਾ ਸੀਟਾਂ ’ਤੇ ਵੋਟਿੰਗ ਭਲਕੇ, VIDEO

Punjab Lok Sabha Election 2024

ਸਵੇਰੇ 7 ਵਜੇ ਤੋਂ ਸ਼ੁਰੂ ਹੋਵੇਗੀ ਵੋਟਿੰਗ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਵੋਟਿੰਗ ਲਈ ਚੋਣ ਕਮਿਸ਼ਨ ਦੀ ਟੀਮ ਪੂਰੀ ਤਰ੍ਹਾਂ ਤਿਆਰ ਹੈ। ਭਲਕੇੇ ਆਖਰੀ ਗੇੜ ਦੀ ਵੋਟਿੰਗ ਹੋਵੇਗੀ। ਪੰਜਾਬ ’ਚ ਭਲਕੇ ਭਾਵ (1 ਜੂਨ) ਨੂੰ ਵੋਟਿੰਗ ਹੋਵੇਗੀ। ਇਹ ਵੋਟਿੰਗ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਹੋਵੇਗੀ। ਵੋਟਿੰਗ ’ਚ 24,451 ਪੋÇਲੰਗ ਸਟੇਸ਼ਨ ਬਣਾਏ ਗਏ ਹਨ। ਪੋÇਲੰਗ ਸਟੇਸ਼ਨਾਂ ਦੀ ਸੁਰੱਖਿਆ ਲਈ ਕੇਂਦਰੀ ਬਲਾਂ ਦੀ ਟੀਮ ਵੀ ਤਾਇਨਾਤ ਕਰ ਦਿੱਤੀ ਗਈ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਹੈ ਕਿ ਪੂਰੇ ਪੰਜਾਬ ’ਚ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਜਾਵੇਗੀ। (Punjab Lok Sabha Election 2024)

ਇਹ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮਲ 6 ਵਜੇ ਤੱਕ ਹੋਵੇਗੀ। ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਪੰਜਾਬ ’ਚ ਜੇਕਰ ਵੋਟਰਾਂ ਦੀ ਗਿਣਤੀ ਕੀਤੀ ਜਾਵੇ ਤਾਂ ਪੰਜਾਬ ’ਚ ਕੁਲ 2,14,61,739 ਵੋਟਰ ਹਨ। ਜਿਸ ਵਿੱਚ 1,12,86,726 ਵੋਟਰ ਤਾਂ ਪੁਰਸ਼ ਹਨ ਜਦਕਿ ਮਹਿਲਾ ਵੋਟਰਾਂ ਦੀ ਗਿਣਤੀ 1,01,74,240 ਹੈ, ਇਸ ਤੋਂ ਇਲਾਵਾ ਟਰਾਂਸਜੈਂਡਰ ਵੋਟਰਾਂ ਦੀ ਗਿਣਤੀ 773 ਹੈ। ਮੁੱਖ ਚੋਣ ਅਧਿਕਾਰੀ ਨੇ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਪੰਜਾਬ ’ਚ ਵੋਟਰਾਂ ਦੀ ਗਿਣਤੀ ਕਰੀਬ ਸੱਤ ਲੱਖ ਤੱਕ ਵਧੀ ਹੈ।

ਇਹ ਵੀ ਪੜ੍ਹੋ : England vs Pakistan: ਟੀ20 ਵਿਸ਼ਵ ਕੱਪ ਤੋਂ ਪਹਿਲਾਂ ਇੰਗਲੈਂਡ ਨੇ ਪਾਕਿਸਤਾਨ ਨੂੰ ਹਰਾ ਲੜੀ ਜਿੱਤੀ

70 ਹਜ਼ਾਰ ਸੁਰੱਖਿਆ ਕਰਮਚਾਰੀ ਕੀਤੇ ਤਾਇਨਾਤ | Punjab Lok Sabha Election 2024

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਹੈ ਕਿ ਸੁਰੱਖਿਆ ਲਈ ਸੂਬਾ ਪੁਲਿਸ ਬਲ, ਕੇਂਦਰੀ ਹਥਿਆਰਬੰਦ ਪੁਲਿਸ ਬਲ ਤੇ ਹੋਮ ਗਾਰਡਾਂ ਸਮੇਤ ਲਗਭਗ 70,000 ਸੁਰੱਖਿਆ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਸੂਬੇ ’ਚ ਕੁਲ 24,451 ਪੋÇਲੰਗ ਸਟੇਸ਼ਨ ਬਣਾਏ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਪੋÇਲੰਗ ਸਟੇਸ਼ਨਾਂ ਦੀ 100 ਫੀਸਦੀ ਵੈਬਕਾਸਟਿੰਗ ਹੋਵੇਗੀ ਤੇ 6600 ਦੇ ਕਰੀਬ ਮਾਈਕ੍ਰੋ ਅਬਜਰਵਰ ਵੀ ਤਾਇਨਾਤ ਕੀਤੇ ਜਾਣਗੇ। ਪੰਜਾਬ ’ਚ 1076 ਮਾਡਲ ਪੋÇਲੰਗ ਸਟੇਸ਼ਨ ਹੋਣਗੇ। (Punjab Lok Sabha Election 2024)