
ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਨਸ਼ਾ ਮੁਕਤ ਯਾਤਰਾ ਤਹਿਤ ਅਲਾਦਾਦਪੁਰ, ਚੈਹਲਾਂ ਤੇ ਧਰਮਗੜ੍ਹ ਸਮੇਤ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਜਨਤਕ ਮੀਟਿੰਗਾਂ
Drug Free Punjab Vision: (ਅਨਿਲ ਲੁਟਾਵਾ) ਅਮਲੋਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਮੁਕਤ ਸੂਬੇ ਦੀ ਸਿਰਜਣਾ ਲਈ ਵੇਖੇ ਗਏ ਸੁਪਨੇ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ ਅਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੜੀ ਜਾ ਰਹੀ ਜੰਗ ਫੈਸਲਾਕੁੰਨ ਦੌਰ ਵਿੱਚ ਪਹੁੰਚ ਗਈ ਹੈ। ਇਸ ਲਈ ਹਰੇਕ ਨਾਗਰਿਕ ਦਾ ਇਹ ਫਰਜ਼ ਬਣਦਾ ਹੈ ਕਿ ਗੁਰੂਆਂ, ਪੀਰਾਂ, ਪੈਗੰਬਰਾਂ ਤੇ ਰਿਸ਼ੀਆਂ ਮੁਨੀਆਂ ਦੀ ਧਰਤੀ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ।
ਇਹ ਪ੍ਰਗਟਾਵਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਅਲਾਦਾਦਪੁਰ, ਚੈਹਲਾਂ ਤੇ ਧਰਮਗੜ੍ਹ ਸਮੇਤ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਜਨਤਕ ਮੀਟਿੰਗਾਂ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਹਰੇਕ ਨਾਗਰਿਕ ਦੇ ਸਹਿਯੋਗ ਦੀ ਅਹਿਮ ਭੂਮਿਕਾ ਹੈ ਅਤੇ ਸਮਾਜ ਵਿੱਚ ਫੈਲੀ ਨਸ਼ਿਆਂ ਦੀ ਲਾਹਨਤ ਆਪਸੀ ਸਹਿਯੋਗ ਨਾਲ ਹੀ ਖਤਮ ਕੀਤੀ ਜਾ ਸਕਦੀ ਹੈ। ਵਿਧਾਇਕ ਗੈਰੀ ਬੜਿੰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਵਿਰੁੱਧ ਖੁੱਲ਼੍ਹ ਕੇ ਆਵਾਜ਼ ਉਠਾਉਣ ਤਾਂ ਜੋ ਇਸ ਸਮਾਜਿਕ ਬੁਰਾਈ ਦਾ ਅੰਤ ਕੀਤਾ ਜਾ ਸਕੇ। ਵਿਧਾਇਕ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁਕਵਾਈ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ।
ਇਹ ਵੀ ਪੜ੍ਹੋ: Punjab School: ਸਰਕਾਰੀ ਸਕੂਲ ਦੇ ਅਧਿਆਪਕਾਂ ਨੇ ਕੀਤਾ ਵੱਡਾ ਉਪਰਾਲਾ, ਇਲਾਕੇ ’ਚ ਹੋ ਰਹੀ ਹੈ ਚਰਚਾ
ਇਸ ਮੌਕੇ ਸ਼ਿੰਗਾਰਾ ਸਿੰਘ ਸਲਾਣਾ ਮੀਤ ਪ੍ਰਧਾਨ ਸਟੇਟ ਟਰਾਂਸਪੋਰਟ ਐਸੋਸੀਏਸ਼ਨ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਚੰਦ ਸਿੰਘ, ਇੰਸਪੈਕਟਰ ਮਲਕੀਤ ਸਿੰਘ , ਸਰਪੰਚ ਅਮਨਦੀਪ ਸਿੰਘ ਧਰਮਗੜ੍ਹ, ਭੁਪਿੰਦਰ ਸਿੰਘ ਮਿੰਟੂ ਪ੍ਰਧਾਨ ਜ਼ਿਲਾ ਟ?ਰਾਂਸਪੋਰਟ ਵਿੰਗ, ਇਕਬਾਲ ਰਾਏ ਅੰਨੀਆਂ ਹਲਕਾ ਕੋਰਡੀਨੇਟਰ, ਬਲਾਕ ਪ੍ਰਧਾਨ ਹਰਦੀਪ ਸਿੰਘ, ਬਲਾਕ ਪ੍ਰਧਾਨ ਜਗਦੀਪ ਸਿੰਘ ਜਿੰਮੀ, ਬਲਾਕ ਪ੍ਰਧਾਨ ਮਨਿੰਦਰ ਸਿੰਘ ਭੱਟੋਂ , ਬਲਾਕ ਪ੍ਰਧਾਨ ਭਾਗ ਸਿੰਘ ਖਨਿਆਣ, ਪਰਦੀਪ ਸਿੰਘ ਸਰਪੰਚ ਕੰ?ਜਾ?ਰੀ, ਸਰਪੰਚ ਹਰਪ੍ਰੀਤ ਸਿੰਘ ਕੋਟਲੀ, ਤਰਸੇਮ ਸਿੰਘ ਕੋਟਲੀ, ਯਾਦਵਿੰਦਰ ਸਿੰਘ ਮਾਨਗੜ੍ਹ, ਅਮਨਦੀਪ ਜੜੀਆ ਕਲੱਬ ਪ੍ਰਧਾਨ,ਹਰਦੀਪ ਸਿੰਘ ਪੰਚ, ਰਣਵੀਰ ਸਿੰਘ ਪੰਚ , ਬਲਜੀਤ ਸਿੰਘ, ਅਮਰੀਕ ਸਿੰਘ , ਸੋਨੂੰ ਕੈਨੇਡਾ , ਗੁਰਜੋਤ ਸਿੰਘ , ਅਮਰਿੰਦਰ ਸਿੰਘ , ਦਵਿੰਦਰ ਸਿੰਘ , ਧਰਮ ਸਿੰਘ ਅਤੇ ਹੋਰ ਪਤਵੰਤੇ ਵੀ ਮੌਜ਼ੂਦ ਸਨ।