Punjab News: ਚੰਡੀਗੜ੍ਹ (ਐੱਮ ਕੇ ਸ਼ਾਇਨਾ)। ਪੰਜਾਬ ’ਚ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਲੱਗਭੱਗ 600 ਬੱਸਾਂ ਦੇ ਰੂਟ ਰੱਦ ਕਰ ਦਿੱਤੇ ਹਨ। ਜਿਨ੍ਹਾਂ ਬੱਸਾਂ ਦੇ ਰੂਟ ਰੱਦ ਕੀਤੇ ਗਏ ਹਨ, ਉਨ੍ਹਾਂ ’ਚ 30 ਫ਼ੀਸਦੀ ਬੱਸਾਂ ਬਾਦਲ ਪਰਿਵਾਰ ਦੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਾਲ 2007 ਤੋਂ 2017 ਤੱਕ ਅਕਾਲੀ ਅਤੇ ਕਾਂਗਰਸ ਸਰਕਾਰ ਦੌਰਾਨ ਬੱਸਾਂ ਦੇ ਰੂਟਾਂ ’ਚ ਬੇਨਿਯਮੀਆਂ ਹੋਈਆਂ। ਉਨ੍ਹਾਂ ਕੰਪਨੀਆਂ ਨੂੰ ਪਰਮਿਟ ਜਾਰੀ ਕੀਤੇ ਗਏ ਸਨ, ਜਿਨ੍ਹਾਂ ਦਾ ਕੋਈ ਸਿਰ ਪੈਰ ਨਹੀਂ ਸੀ।
Punjab Transport Minister | Punjab News
ਉਨ੍ਹਾਂ ਸਪੱਸ਼ਟ ਕੀਤਾ ਕਿ ਭਾਵੇਂ ਪਰਮਿਟ ਰੱਦ ਕਰ ਦਿੱਤੇ ਗਏ ਹਨ ਪਰ ਇਸ ਕਾਰਵਾਈ ਨਾਲ ਆਮ ਲੋਕਾਂ ਨੂੰ ਕੋਈ ਖੱਜਲ-ਖੁਆਰੀ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਬੱਸਾਂ ਦੇ ਮਾਮਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਪਹੁੰਚ ਰਹੇ ਸਨ, ਜਿਸ ਕਾਰਨ ਸਰਕਾਰ ਨੇ ਇਸ ਨੂੰ ਗੰਭੀਰਤਾ ਨਾਲ ਲਿਆ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਹ ਕਾਰਵਾਈ ਪੂਰੀ ਜਾਂਚ ਤੋਂ ਬਾਅਦ ਕੀਤੀ ਹੈ। ਇਸ ਫੈਸਲੇ ਨਾਲ ਛੋਟੇ ਟਰਾਂਸਪੋਰਟਰਾਂ ਅਤੇ ਸਰਕਾਰੀ ਬੱਸਾਂ ਨੂੰ ਕਾਫੀ ਫਾਇਦਾ ਹੋਵੇਗਾ। ਉਹ ਫਿਰ ਤੋਂ ਆਪਣੀਆਂ ਬੱਸਾਂ ਚਲਾ ਸਕਣਗੇ। Punjab News
Read Also : Ration card : ਰਾਸ਼ਨ ਕਾਰਡ ’ਚ ਨਵੇਂ ਮੈਂਬਰ ਦਾ ਨਾਂਅ ਸ਼ਾਮਲ ਹੋਣ ’ਚ ਲੱਗਦੇ ਨੇ ਕਿੰਨੇ ਦਿਨ?
ਜੋ ਪਰਮਿਟ ਰੱਦ ਕੀਤੇ ਗਏ ਸਨ, ਉਹ ਗੈਰ-ਕਾਨੂੰਨੀ ਕਲੱਬਿੰਗ ਨਾਲ ਸਬੰਧਤ ਸਨ। ਇਸ ਕਾਰਨ ਸਰਕਾਰ ਨੂੰ ਮਾਲੀਏ ਦਾ ਵੀ ਨੁਕਸਾਨ ਹੋ ਰਿਹਾ ਸੀ। ਇਸ ਕਾਰਵਾਈ ਦਾ ਇੱਕ ਮੁੱਖ ਉਦੇਸ਼ ਵੱਡੇ ਬੱਸ ਅਪ੍ਰੇਟਰਾਂ ਦੀ ਅਜ਼ਾਰੇਦਾਰੀ ਨੂੰ ਖਤਮ ਕਰਨਾ ਅਤੇ ਟਰਾਂਸਪੋਰਟ ਸੈਕਟਰ ਵਿੱਚ ਬੇਨਿਯਮੀਆਂ ਨੂੰ ਰੋਕਣਾ ਹੈ। ਇਸ ਲਈ ਟੀਮਾਂ ਬਣਾਈਆਂ ਗਈਆਂ ਹਨ। ਇਹ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਇਸ ਤੋਂ ਇਲਾਵਾ ਸਰਕਾਰੀ ਬੱਸਾਂ ਵਿੱਚ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਤੇਲ ਚੋਰੀ ਅਤੇ ਹੋਰ ਚੀਜ਼ਾਂ ਨੂੰ ਰੋਕਣ ਲਈ ਵੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ ਕਿ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਪੱਧਰ ’ਤੇ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਟਰਾਂਸਪੋਰਟ ਵਿਭਾਗ ਦੀ ਇਸ ਕਾਰਵਾਈ ਦਾ ਮਕਸਦ ਵੱਡੀਆਂ ਕੰਪਨੀਆਂ ਦੇ ਏਕਾ-ਅਧਿਕਾਰ ਨੂੰ ਖ਼ਤਮ ਕਰਨਾ ਹੈ। Punjab Transport Minister