Punjab News: 700 ਦੇ ਕਰੀਬ ਪਟੀਸ਼ਨਾਂ ਦਾਇਰ
- ਪਹਿਲਾਂ 250 ਪੰਚਾਇਤਾਂ ਦੀਆਂ ਚੋਣਾਂ ’ਤੇ ਲੱਗੀ ਰੋਕ
Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ (ਸੋਮਵਾਰ) ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਸੁਣਵਾਈ ਹੋਵੇਗੀ। ਇਸ ਦੌਰਾਨ ਕਰੀਬ 700 ਪਟੀਸ਼ਨਾਂ ’ਤੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਰੀਬ 250 ਪੰਚਾਇਤਾਂ ਦੀਆਂ ਚੋਣਾਂ ’ਤੇ 16 ਅਕਤੂਬਰ ਤੱਕ ਰੋਕ ਲਾ ਦਿੱਤੀ ਗਈ ਹੈ।
Read Also: Punjab Weather: ਕੜਾਕੇ ਦੀ ਸਰਦੀ ਲਈ ਤਿਆਰ ਹੋ ਜਾਣ ਪੰਜਾਬੀ, ਮੌਸਮ ਵਿਭਾਗ ਨੇ ਦਿੱਤੀ ਇਹ ਚੇਤਾਵਨੀ
ਪਾਰਟੀ ਦੇ ਨਿਸ਼ਾਨ ’ਤੇ ਨਹੀਂ ਚੋਣ, ਫਿਰ ਵੀ ਵਿਵਾਦ | Punjab News
ਪੰਜਾਬ ’ਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਤੇ ਉਮੀਦਵਾਰਾਂ ਦੀਆਂ ਨਾਮਜਦਗੀਆਂ ਜਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ ਜਾਰੀ ਨਹੀਂ ਕੀਤਾ ਗਿਆ ਹੈ। Punjab News
ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਸਵਾਲ ਚੁੱਕੇ ਹਨ। ਇਹ ਮਾਮਲਾ ਚੋਣ ਕਮਿਸ਼ਨ ਕੋਲ ਵੀ ਪਹੁੰਚ ਗਿਆ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਅਕਾਲੀ ਦਲ ਤੇ ਕਾਂਗਰਸ ਧੱਕਾ ਕਰ ਰਹੇ ਹਨ। ਇੱਥੋਂ ਤੱਕ ਕਿ ਸਾਡੇ ਵਰਕਰਾਂ ਦਾ ਵੀ ਕਤਲ ਕੀਤਾ ਗਿਆ ਹੈ। ਹੁਣ ਲੋਕਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ।
1.33 ਕਰੋੜ ਲੋਕ ਪਾਉਣਗੇ ਵੋਟ | Punjab News
ਇਸ ਸਮੇਂ ਸੂਬੇ ’ਚ 13937 ਗ੍ਰਾਮ ਪੰਚਾਇਤਾਂ ਹਨ। ਇਨ੍ਹਾਂ ਵਿੱਚ ਚੋਣਾਂ ਹੋ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ’ਚ 96 ਹਜਾਰ ਮੁਲਾਜਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਪੂਰੇ ਪੰਜਾਬ ’ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਕੰਟਰੋਲ ਰੂਮ ਵੀ ਕੀਤਾ ਗਿਆ ਹੈ ਗਠਿਤ
ਪੰਚਾਇਤੀ ਚੋਣਾਂ ਲਈ ਰਾਜ ਚੋਣ ਕਮਿਸ਼ਨ ਨੇ ਆਪਣੇ ਦਫਤਰ ਐਸਸੀਓ ਨੰਬਰ 49, ਸੈਕਟਰ 17-ਈ, ਚੰਡੀਗੜ੍ਹ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਨੰਬਰ ਸ਼ੁਰੂ ਕੀਤਾ ਗਿਆ ਹੈ। ਜਿੱਥੇ ਹਰ ਰੋਜ ਸਵੇਰੇ 8.30 ਤੋਂ ਰਾਤ 9 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ। ਕੰਟਰੋਲ ਰੂਮ ਨਾਲ ਸੰਪਰਕ ਕਰਨ ਲਈ ਲੋਕਾਂ ਨੂੰ ਲੈਂਡਲਾਈਨ ਨੰਬਰ 0172-2771326 ’ਤੇ ਕਾਲ ਕਰਨੀ ਪਵੇਗੀ। ਇਸ ਤੋਂ ਇਲਾਵਾ ਵਿਭਾਗ ਦੀ ਵੈੱਬਸਾਈਟ ’ਤੇ ਵੀ ਜਾਣਕਾਰੀ ਅਪਲੋਡ ਕੀਤੀ ਗਈ ਹੈ। Punjab Panchayat Election