Punjab News: ਵੱਡੀ ਖਬਰ! ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜੀ, ਹਸਪਤਾਲ ਭਰਤੀ

Sach Kahoon Punjabi Desk Picture
Published On

Punjab News: ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਮੱਖ ਮੰਤਰੀ ਭਗਵੰਤ ਮਾਨ (Chief Minister Bhagwant Maan) ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਉਣਾ ਪਿਆ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਦੇਰ ਰਾਤ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਮਾਨ ਦੀ ਸਿਹਤ ਵਿਗੜਨ ਤੋਂ ਬਾਅਦ ਉਹ ਤਿੰਨ ਵਾਰ ਬੇਹੋਸ਼ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਉਨ੍ਹਾਂ ਦੀ ਮੈਡੀਕਲ ਜਾਂਚ ਜਾਰੀ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਮੁੱਖ ਮੰਤਰੀ (Chief Minister Bhagwant Maan) ਦੀ ਸਿਹਤ ਵਿਗੜਨ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਪਰ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਲੋਅ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਕਾਰਨ ਮੋਹਾਲੀ ਦੇ ਹਵਾਈ ਅੱਡੇ ਤੋਂ ਵਾਪਸ ਦਿੱਲੀ ਪਰਤਣਾ ਪਿਆ ਸੀ। ਹਾਲਾਂਕਿ ਫੋਰਟਿਸ ਹਸਪਤਾਲ ਮੈਨੇਜ਼ਮੈਂਅ ਵੱਲੋਂ ਅਜੇ ਤੱਕ ਇਸ ਖਬਰ ’ਤੇ ਕੋਈ ਅਧਿਕਾਰਿਕ ਟਿੱਪਣੀ ਨਹੀਂ ਕੀਤੀ ਗਈ ਹੈ। Punjab News

Read Also : Budhapa Pension: ਪੈਨਸ਼ਨਰਾਂ ਲਈ ਚੰਗੀ ਖ਼ਬਰ, ਹੁਣ ਪੈਨਸ਼ਨ ਲੈਣ ਲਈ ਨਹੀਂ ਹੋਵੇਗੀ ਖੱਜਲ-ਖੁਆਰੀ, ਘਰ ਬੈਠੇ ਹੋਵੇਗਾ ਇਹ ਕੰਮ

About The Author

Related Posts