Punjab: ਕਾਊਂਟਰ ਇੰਟੈਲੀਜੈਂਸ ਤੇ ਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ, ਸ਼ਿਵ ਸੈਨਾ ਆਗੂ ’ਤੇ ਹਮਲਾ ਕਰਨ ਵਾਲੇ ਚਾਰ ਦਬੋਚੇ

Punjab

Punjab: ਸ਼ਿਵ ਸੈਨਾ ਭਾਰਤ ਵੰਸੀ ਦੇ ਕੌਮੀ ਪ੍ਰਧਾਨ ਯੋਗੇਸ਼ ਬਖਸੀ ’ਤੇ ਹਮਲਾ ਕਰਨ ਵਾਲੇ ਚਾਰ ਜਣੇ ਦਬੋਚੇ

Punjab News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਪੋਸਟ ਕਰਕੇ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲਿਸ ਵੱਲੋਂ ਸਾਂਝੀ ਕਾਰਵਾਈ ਦੌਰਾਨ ਹਰਜੀਤ ਸਿੰਘ ਉਰਫ਼ ਲਾਡੀ ਅਤੇ ਸਾਬੀ ਦੁਆਰਾ ਸੰਚਾਲਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਮਾਡਿਊਲ ਨੂੰ ਨਸ਼ਟ ਕਰਨ ਦਾ ਦਾਅਵਾ ਕੀਤਾ ਹੈ।

Punjab

Read Also : Delhi Pollution: ਸੁਪਰੀਮ ਕੋਰਟ ਸਖ਼ਤ, ਦਿੱਲੀ ਸਰਕਾਰ ਨੂੰ ਸੁਆਲ

ਡੀਜੀਪੀ ਮੁਤਾਬਕ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲਿਸ ਵੱਲੋਂ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਬੀਤੇ ਦਿਨੀਂ ਲੁਧਿਆਣਾ ਵਿਖੇ ਸ਼ਿਵ ਸੈਨਾ ਮੁਖੀ ਦੇ ਘਰ ’ਤੇ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ ਸੀ। ਆਪਣੀ ਪੋਸਟ ’ਚ ਡੀਜੀਪੀ ਗੌਰਵ ਯਾਦ ਵੱਲੋਂ ਲਿਖਿਆ ਗਿਆ ਹੈ ਕਿ ਇੱਕ ਵੱਡੀ ਸਫਲਤਾ ਵਿੱਚ, ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲਿਸ ਨੇ ਸਾਂਝੇ ਤੌਰ ’ਤੇ ਵਿਦੇਸ਼ੀ ਅਧਾਰਤ ਵਿਅਕਤੀਆਂ ਹਰਜੀਤ ਸਿੰਘ ਉਰਫ਼ ਲਾਡੀ ਅਤੇ ਸਾਬੀ ਦੁਆਰਾ ਸੰਚਾਲਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਮਾਡਿਊਲ ਨੂੰ ਨਸ਼ਟ ਕਰ ਦਿੱਤਾ ਹੈ।

ਇਸ ਆਪ੍ਰੇਸ਼ਨ ਨੇ 16 ਅਕਤੂਬਰ 2024 ਨੂੰ ਯੋਗੇਸ਼ ਬਖਸ਼ੀ ਦੀ ਰਿਹਾਇਸ਼ ’ਤੇ ਹਮਲਾ ਅਤੇ ਹਾਲ ਹੀ ਵਿੱਚ 2 ਨਵੰਬਰ 2024 ਨੂੰ ਮਾਡਲ ਟਾਊਨ ਐਕਸਟੈਂਸ਼ਨ, ਲੁਧਿਆਣਾ ਵਿੱਚ ਹਰਕੀਰਤ ਸਿੰਘ ਖੁਰਾਣਾ ਦੇ ਘਰ ਦੀ ਘਟਨਾ ਸਮੇਤ ਸ਼ਿਵ ਸੈਨਾ ਆਗੂਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਪੈਟਰੋਲ ਬੰਬ ਦੀਆਂ ਘਟਨਾਵਾਂ ਨੂੰ ਸਫਲਤਾਪੂਰਵਕ ਹੱਲ ਕੀਤਾ ਹੈ। Ludhiana News

ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਅਤੇ ਉਨ੍ਹਾਂ ਕੋਲੋਂ ਇੱਕ ਮੋਟਰਸਾਈਕਲ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਦੀ ਤਲਾਸ਼ੀ ਅਤੇ ਟਰੈਕਿੰਗ ਲਈ ਵਰਤਿਆ ਜਾਂਦਾ ਹੈ। ਉਹਨਾਂ ਅੱਗੇ ਲਿਖਿਆ ਕਿ ਅੱਗੇ ਦੀ ਜਾਂਚ ਜਾਰੀ ਹੈ, ਪਿਛਲੇ ਅਤੇ ਅਗਲੇਰੇ ਸਬੰਧਾਂ ’ਤੇ ਧਿਆਨ ਕੇਂਦਰਿਤ ਕਰਦਿਆਂ ਹੋਰ ਗ੍ਰਿਫਤਾਰੀਆਂ ਕੀਤੀਆਂ ਜਾਣੀਆਂ ਹਨ।

ਡੀਜੀਪੀ ਜਦ ਮੁਤਾਬਿਕ ਹਰਜੀਤ ਸਿੰਘ ਉਰਫ਼ ਲਾਡੀ ਪੰਜਾਬ ਦੇ ਨੰਗਲ ਵਿੱਚ ਵਿਕਾਸ ਪ੍ਰਭਾਕਰ ਦੇ ਕਤਲ ਵਿੱਚ ਲੋੜੀਂਦਾ ਮੁਲਜ਼ਮ ਹੈ ਅਤੇ ਉਸ ਉੱਤੇ ਰਾਸ਼ਟਰੀ ਜਾਂਚ ਏਜੰਸੀ (#NIA) ਦੁਆਰਾ ਘੋਸ਼ਿਤ 10 ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਹੈ।