Punjab News: ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ’ਤੇ ਲੋਕਾਂ ਲਈ ਸਕੀਮਾਂ ਤੇ ਲਾਭ ਦਿੱਤੇ ਜਾ ਰਹੇ ਹਨ। ਅਜਿਹੇ ’ਚ ਕਿਸਾਨਾਂ ਨੂੰ ਆ ਰਹੀਆਂ ਦਿੱਕਤਾਂ ਨੂੰ ਦੂਰ ਕਰਨ ਲਈ ਵੀ ਸਰਕਾਰ ਐਕਸ਼ਨ ਵਿੱਚ ਆਉਂਦੀ ਨਜ਼ਰ ਆ ਰਹੀ ਹੈ। ਪੰਜਾਬ ਦੇ ਵਧੀਕ ਮੁੱਖ ਸਕੱਤਰ ਖੇਤਬਾੜੀ ਅਨੁਰਾਗ ਵਰਮਾ ਨੇ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਵਾਸਤੇ ਡੀ. ਏ. ਪੀ. ਖਾਦ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਬਾਰੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ।
Read Also : Ludhiana News: ਚੋਰਾਂ ਨੇ ਧਾਰਮਿਕ ਸਥਾਨ ਨੂੰ ਬਣਾਇਆ ਨਿਸ਼ਾਨਾ
ਉਨ੍ਹਾਂ ਕਿਹਾ ਕਿ ਕੁਝ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਕਿ ਡੀ. ਏ. ਪੀ. ਦੀ ਕਮੀ ਕਾਰਨ ਕੁਝ ਡੀਲਰਾਂ ਨੇ ਡੀ. ਏ. ਪੀ. ਦੀ ਨਿਰਧਾਰਤ ਕੀਮਤ ਤੋਂ ਵੱਧ ਕੀਮਤ ਵਸੂਲ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਹ ਵੀ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਕਿ ਕੁਝ ਡੀਲਰਾਂ ਵੱਲੋਂ ਡੀ. ਏ. ਪੀ. ਦੇ ਨਾਲ ਕਿਸਾਨਾਂ ਨੂੰ ਕੁਝ ਬੇਲੋੜੀਆਂ ਵਸਤਾਂ ਟੈਗ ਕਰ ਕੇ ਦੇਣ ਦੀ ਕੋਸਿਸ਼ ਕੀਤੀ ਗਈ ਹੈ, ਜੋ ਬੜਾ ਗੰਭੀਰ ਮਸਲਾ ਹੈ। Punjab News
ਅਚਨਚੇਤ ਚੈਕਿੰਗ ਕਰਵਾਈ ਜਾਵੇ | Punjab News
ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕਾਰਜਕਾਰੀ ਮੈਜਿਸਟ੍ਰੇਟ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਬਣਾ ਕੇ ਆਪਣੇ ਜ਼ਿਲ੍ਹੇ ਦੇ ਕੁਝ ਡੀਲਰਾਂ ਦੀ ਅਚਨਚੇਤ ਚੈਕਿੰਗ ਕਰਵਾਈ ਜਾਵੇ। ਜੇ ਕਿਤੇ ਵੱਧ ਕੀਮਤ ਵਸੂਲ ਕਰਨ, ਬੇਲੋੜੀਆਂ ਵਸਤਾਂ ਦੀ ਟੈਗਿੰਗ ਕਰਨ ਜਾ ਕਾਲਾਬਾਜ਼ਾਰੀ ਕਰਨ ਦਾ ਮਾਮਲਾ ਧਿਆਨ ’ਚ ਆਉਂਦਾ ਹੈ ਤਾਂ ਉਹ ਤੁਰੰਤ ਉਨ੍ਹਾਂ ਦੇ ਧਿਆਨ ’ਚ ਲਿਆਂਦਾ ਜਾਵੇ ਤਾਂ ਜੋ ਉਸ ਕੇਸ ’ਚ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਨੂੰਨੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਵੱਲੋਂ 2 ਨਵੰਬਰ ਨੂੰ ਵੀਡੀਓ ਕਾਨਫਰੰਸ ਕਰ ਕੇ ਇਨ੍ਹਾਂ ਅਚਨਚੇਤ ਚੈਕਿੰਗਾਂ ਬਾਰੇ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ। Punjab News
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਖਾਦ ਤੇ ਰਸਾਇਣ ਮੰਤਰੀ ਜੇ. ਪੀ. ਨੱਢਾ ਨਾਲ ਮੀਟਿੰਗ ਕੀਤੀ ਹੈ, ਜਿਸ ਦੌਰਾਨ ਉਨ੍ਹਾਂ ਨੇ ਯਕੀਨ ਦਿਵਾਇਆ ਹੈ ਕਿ ਸੂਬੇ ’ਚ ਖਾਦ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਡੀ.ਏ.ਪੀ. ਦੇ ਬਦਲ ਵਜੋਂ ਹੋਰ ਫਾਸਫੇਟਿਕ ਖਾਦਾਂ ਸਬੰਧੀ ਅਡਵਾਇਜ਼ਰੀ ਜਾਰੀ ਕੀਤੀ ਹੈ, ਉਸ ’ਤੇ ਅਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਨੂੰ ਖਾਦ ਦੇ ਮੁੱਦੇ ’ਤੇ ਕਿਸੇ ਵੀ ਕਿਸਮ ਦੀ ਮੁਸ਼ਕਲ ਨਾ ਆਵੇ।