ਸਾਡੇ ਨਾਲ ਸ਼ਾਮਲ

Follow us

13.6 C
Chandigarh
Sunday, February 1, 2026
More
    Home Breaking News Punjab News: ...

    Punjab News: ਬੱਚਿਆਂ ਲਈ ਵਰਦਾਨ ਬਣੀ ਇਹ ਸਕੀਮ, ਮੰਤਰੀ ਡਾ. ਬਲਜੀਤ ਕੌਰ ਦਾ ਬਿਆਨ

    Punjab News
    Punjab News: ਬੱਚਿਆਂ ਲਈ ਵਰਦਾਨ ਬਣੀ ਇਹ ਸਕੀਮ, ਮੰਤਰੀ ਡਾ. ਬਲਜੀਤ ਕੌਰ ਦਾ ਬਿਆਨ

    Punjab News: ਮਲੋਟ (ਮਨੋਜ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਸੰਭਾਲ ਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ‘ਪ੍ਰੋਜੈਕਟ ਜੀਵਨਜੋਤ’ ਜੁਲਾਈ 2024 ਤੋਂ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 268 ਬੱਚਿਆਂ ਨੂੰ ਬਚਾ ਚੁੱਕਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਵਿੱਚੋਂ 19 ਬਿਨਾਂ ਸਰਪ੍ਰਸਤੀ ਵਾਲੇ ਬੱਚਿਆਂ ਨੂੰ ਸਰਕਾਰੀ ਬਾਲ ਘਰਾਂ ’ਚ ਰੱਖ ਕੇ ਉਨ੍ਹਾਂ ਨੂੰ ਮੁਫ਼ਤ ਸਿੱਖਿਆ, ਪੌਸ਼ਟਿਕ ਭੋਜਨ ਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

    Read Also : Stock Market: ਸ਼ੇਅਰ ਮਾਰਕੀਟ ’ਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ, ਨਿਵੇਸ਼ਕਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ

    ਉਨ੍ਹਾਂ ਇਹ ਵੀ ਦੱਸਿਆ ਕਿ ਬਾਕੀ ਬੱਚਿਆਂ ਨੂੰ ਬਾਲ ਭਲਾਈ ਕਮੇਟੀਆਂ ਰਾਹੀਂ ਉਨ੍ਹਾਂ ਦੇ ਪਰਿਵਾਰਾਂ ਦੇ ਸਪੁਰਦ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ‘ਪ੍ਰੋਜੈਕਟ ਜੀਵਨਜੋਤ’ ਦਾ ਮੁੱਖ ਉਦੇਸ਼ ਭੀਖ ਮੰਗਣ ਵਾਲੇ ਬੱਚਿਆਂ ਨੂੰ ਸੜਕਾਂ ਤੋਂ ਬਚਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ ਤੇ ਉਨ੍ਹਾਂ ਨੂੰ ਸਮਾਜ ਨਾਲ ਦੁਬਾਰਾ ਜੋੜਨਾ ਹੈ। ਇਹ ਪ੍ਰੋਜੈਕਟ ਜ਼ਿਲ੍ਹਾ ਪੱਧਰ ’ਤੇ ਬਣਾਈ ਗਈ ਟਾਸਕ ਫੋਰਸਾਂ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। Punjab News

    ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਭੀਖ ਮੰਗਣ ਵਾਲੇ ਬੱਚਿਆਂ ਦੀ ਸੰਭਾਲ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰੇਕ ਬੱਚੇ ਦਾ ਸੰਪੂਰਨ ਵਿਕਾਸ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ। ਇਹ ਯਤਨ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ।