ਸਾਡੇ ਨਾਲ ਸ਼ਾਮਲ

Follow us

11.9 C
Chandigarh
Saturday, January 31, 2026
More
    Home Breaking News Punjab Pancha...

    Punjab Panchayat Election: ਪੰਜਾਬ ’ਚ ਪੰਚਾਇਤੀ ਚੋਣਾਂ ਸਬੰਧੀ ਵੱਡੀ ਖਬਰ, ਜਾਣੋ ਕਦੋਂ ਹੋਣਗੀਆਂ ਚੋਣਾਂ!

    Punjab Panchayat Election
    Punjab Panchayat Election: ਪੰਜਾਬ ’ਚ ਪੰਚਾਇਤੀ ਚੋਣਾਂ ਸਬੰਧੀ ਵੱਡੀ ਖਬਰ, ਜਾਣੋ ਕਦੋਂ ਹੋਣਗੀਆਂ ਚੋਣਾਂ!

    ਸੂਬਾ ਸਰਕਾਰ ਨੇ ਹਾਈਕੋਰਟ ’ਚ ਦਿੱਤੀ ਜਾਣਕਾਰੀ | Punjab Panchayat Election

    • ਇੱਕ ਸਾਲ ਪਹਿਲਾਂ ਖਤਮ ਕੀਤਾ ਸੀ ਕਾਰਜ਼ਕਾਲ

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Panchayat Election: ਪੰਜਾਬ ’ਚ ਸਤੰਬਰ ’ਚ ਜ਼ਿਲ੍ਹਾ ਪਰਿਸ਼ਦ, ਪੰਚਾਇਤ ਸੰਮਤੀ ਤੇ ਗ੍ਰਾਮ ਪੰਚਾਇਤ ਦੀਆਂ ਚੋਣਾਂ ਹੋਣੀਆਂ ਹਨ। ਚੋਣਾਂ ਨਾ ਕਰਵਾਉਣ ਸਬੰਧੀ ਪੰਜਾਬ ਹਰਿਆਣਾ ਹਾਈ ਕੋਰਟ ’ਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ’ਚ ਪੰਜਾਬ ਸਰਕਾਰ ਤੋਂ ਤੁਰੰਤ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਜਿਸ ’ਤੇ ਸੋਮਵਾਰ ਨੂੰ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਸਤੰਬਰ ’ਚ ਚੋਣਾਂ ਕਰਵਾਈਆਂ ਜਾਣਗੀਆਂ।

    ਪਹਿਲਾਂ 10 ਅਗਸਤ 2023 ਦੀ ਨੋਟੀਫਿਕੇਸ਼ਨ ਮੁਤਾਬਕ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ 25 ਨਵੰਬਰ 2023 ਤੱਕ ਹੋਣੀਆਂ ਸਨ ਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ 2023 ਤੱਕ ਹੋਣੀਆਂ ਸਨ। ਪਟੀਸ਼ਨਰ ਰੁਲਦਾ ਸਿੰਘ ਨੇ ਵਕੀਲ ਦਿਨੇਸ਼ ਕੁਮਾਰ ਤੇ ਸ਼ਿਖਾ ਸਿੰਗਲਾ ਰਾਹੀਂ ਅਦਾਲਤ ’ਚ ਦਲੀਲ ਦਿੱਤੀ ਕਿ ਜਨਵਰੀ ’ਚ ਗ੍ਰਾਮ ਪੰਚਾਇਤਾਂ ਭੰਗ ਹੋਣ ਤੋਂ ਬਾਅਦ ਵੀ ਚੋਣਾਂ ਨਹੀਂ ਕਰਵਾਈਆਂ ਗਈਆਂ। Punjab Panchayat Election

    Read This : Panchayat Elections Punjab | ਪੰਜਾਬ ’ਚ ਪੰਚਾਇਤੀ ਚੋਣਾਂ ਸਬੰਧੀ ਨਵੇਂ ਆਦੇਸ਼ ਹੋਏ ਜਾਰੀ

    13 ਹਜਾਰ ਤੋਂ ਜ਼ਿਆਦਾ ਪੰਚਾਇਤਾਂ | Punjab Panchayat Election

    ਸੂਬੇ ’ਚ ਪੰਚਾਇਤਾਂ ਦਾ ਕਾਰਜਕਾਲ ਪਿਛਲੇ ਸਾਲ ਦਸੰਬਰ ਦੇ ਅੰਤ ’ਚ ਖਤਮ ਹੋ ਗਿਆ ਸੀ। ਇਸ ਤੋਂ ਬਾਅਦ ਸਾਰੇ ਡੀਸੀ ਨੂੰ ਪੰਚਾਇਤਾਂ ਦੇ ਪ੍ਰਸ਼ਾਸਨਿਕ ਅਧਿਕਾਰੀ ਨਿਯੁਕਤ ਕਰ ਦਿੱਤਾ ਗਿਆ ਸੀ। ਪਰ ਇਸ ਦੌਰਾਨ ਲੋਕ ਸਭਾ ਚੋਣਾਂ ਆ ਗਈਆਂ। ਜਿਸ ਕਾਰਨ ਚੋਣਾਂ ਕਰਵਾਉਣ ਦਾ ਜੋਖਮ ਨਹੀਂ ਉਠਾਇਆ ਗਿਆ। ਸੂਬੇ ’ਚ ਕੁੱਲ 13241 ਪੰਚਾਇਤਾਂ ਹਨ। ਜਦਕਿ 153 ਬਲਾਕ ਕਮੇਟੀਆਂ ਤੇ 23 ਜ਼ਿਲ੍ਹਾ ਪਰਿਸ਼ਦ ਹਨ। ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2023 ਨੂੰ ਖਤਮ ਹੋ ਗਿਆ ਸੀ। ਸੂਬੇ ’ਚ ਸਭ ਤੋਂ ਜ਼ਿਆਦਾ 1405 ਪੰਚਾਇਤਾਂ ਹੁਸ਼ਿਆਰਪੁਰ ਜ਼ਿਲ੍ਹੇ ’ਚ ਹਨ, ਜਦੋਂ ਕਿ ਪਟਿਆਲਾ ’ਚ 1022 ਪੰਚਾਇਤਾਂ ਹਨ।

    ਪੰਚਾਇਤਾਂ ਨੂੰ ਸਮੇਂ ਤੋਂ ਪਹਿਲਾਂ ਭੰਗ ਕਰਨ ਨੂੰ ਲੈ ਕੇ ਹੋਇਆ ਸੀ ਵਿਵਾਦ

    ਪਿਛਲੇ ਸਾਲ ਪੰਜਾਬ ਸਰਕਾਰ ਨੇ ਆਪਣਾ ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਹੀ 11 ਅਗਸਤ 2023 ਨੂੰ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਸੀ। ਜਿਸ ਕਾਰਨ ਵਿਵਾਦ ਪੈਦਾ ਹੋ ਗਿਆ ਸੀ। ਬਹੁਤੇ ਸਰਪੰਚ ਇਸ ਖਿਲਾਫ ਆ ਗਏ ਸਨ। ਉਨ੍ਹਾਂ ਦੀ ਦਲੀਲ ਸੀ ਕਿ ਸਰਕਾਰ ਸਿਰਫ ਛੇ ਮਹੀਨਿਆਂ ਬਾਅਦ ਹੀ ਉਸ ਨੂੰ ਹਟਾ ਕੇ ਉਸ ਦੇ ਹੱਕਾਂ ਦੀ ਉਲੰਘਣਾ ਕਰ ਰਹੀ ਹੈ। ਉਨ੍ਹਾਂ ਦੀ ਨਿਯੁਕਤੀ ਸਰਕਾਰ ਵੱਲੋਂ ਨਹੀਂ ਕੀਤੀ ਗਈ ਹੈ। ਜਦੋਂ ਕਿ ਉਨ੍ਹਾਂ ਨੂੰ ਲੋਕਾਂ ਨੇ ਚੁਣ ਕੇ ਭੇਜਿਆ ਹੈ। ਇਸ ਤੋਂ ਬਾਅਦ ਇਹ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹੁੰਚਿਆ। ਜਿਸ ਤੋਂ ਬਾਅਦ ਪੰਚਾਇਤਾਂ ਬਹਾਲ ਹੋ ਗਈਆਂ। Punjab Panchayat Election

    LEAVE A REPLY

    Please enter your comment!
    Please enter your name here