ਪੰਜਾਬ ਪੁਲਿਸ, ਸਾਰੀਆਂ ਏਜੰਸੀਆਂ ਸਹੀ ਦਿਸ਼ਾ ‘ਚ ਜੁਟੀਆਂ : ਡੀਜੀਪੀ

Punjab police, Agencies, Direction, DGP

ਪੰਜਾਬ ਦੇ ਸ਼ਾਤਮਈ ਮਹੌਲ ਨੂੰ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ

ਪਟਿਆਲਾ(ਖੁਸ਼ਵੀਰ ਸਿੰਘ ਤੂਰ)। ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਡਰੋਨ ਜਰੀਏ ਹਥਿਆਰਾਂ ਦੀ ਹੋਈ ਬਰਾਮਦਗੀ ਸਬੰਧੀ ਕਿਹਾ ਹੈ ਕਿ ਪੰਜਾਬ ਪੁਲਿਸ ਸਮੇਤ ਸਾਰੀਆਂ ਸੁਰੱਖਿਆ ਏਜੰਸੀਆਂ ਇਸ ਮੁੱਦੇ ‘ਤੇ ਸਹੀ ਦਿਸ਼ਾ ‘ਚ  ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੀ.ਐਸ.ਐਫ. ਵੱਲੋਂ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ ਅਤੇ ਕੱਲ੍ਹ ਬੀ.ਐਸ.ਐਫ. ਦੇ ਡੀ.ਜੀ. ਨੇ ਵੀ ਸਾਰੇ ਹਾਲਾਤਾਂ ਦਾ ਜਾਇਜ਼ਾ ਲਿਆ ਹੈ।

ਸ੍ਰੀ ਗੁਪਤਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਸੁਰੱਖਿਆ ਪੱਖਾਂ ਸਮੇਤ ਹੋਰ ਬਿੰਦੂਆਂ ‘ਤੇ ਬਾਰਡਰ ਰੇਂਜ ਅੰਮ੍ਰਿਤਸਰ ਦੇ ਪੁਲਿਸ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਗਈ ਹੈ। ਸ੍ਰੀ ਦਿਨਕਰ ਗੁਪਤਾ ਅੱਜ ਪੁਲਿਸ ਲਾਈਨ ਪਟਿਆਲਾ ਵਿਖੇ ਸੂਬੇ ਦੇ ਸਮੂਹ ਏ. ਡੀ. ਜੀ. ਪੀ., ਆਈ.ਜੀ., ਡੀ.ਆਈ.ਜੀ. ਪੁਲਿਸ ਕਮਿਸ਼ਨਰ ਅਤੇ ਬਾਰਡਰ ਰੇਂਜ ਅੰਮ੍ਰਿਤਸਰ ਨੂੰ ਛੱਡ ਕੇ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਨਾਲ ਮੀਟਿੰਗ ਕਰਨ ਲਈ ਪੁੱਜੇ ਹੋਏ ਸਨ। ਉਨ੍ਹਾਂ ਕਿਹਾ ਕਿ ਜਿਹੋ ਜਿਹੇ ਇਸ਼ਾਰੇ ਮਿਲ ਰਹੇ ਹਨ, ਉਨ੍ਹਾਂ ਨੂੰ ਲੈ ਕੇ ਸਿਰਫ਼ ਬਾਰਡਰ ਏਰੀਆ ਨਹੀਂ ਸਗੋਂ ਪੂਰੇ ਪੰਜਾਬ ਵਿੱਚ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦਾ ਸ਼ਾਂਤਮਈ ਮਾਹੌਲ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ

ਪੰਜਾਬ ਪੁਲਿਸ ਹਰੇਕ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਦੇ ਸਮਰੱਥ ਹੈ। ਇਸ ਤੋਂ ਪਹਿਲਾਂ ਡੀਜੀਪੀ ਸ੍ਰੀ ਦਿਨਕਰ ਗੁਪਤਾ ਵੱਲੋਂ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਸਬੰਧੀ ਉਨ੍ਹਾਂ ਦੱਸਿਆ ਕਿ ਸਮੂਹ ਜ਼ਿਲ੍ਹਿਆਂ ਵਿਚ ਅਮਨ ਕਾਨੂੰਨ ਅਤੇ ਨਸ਼ਿਆਂ ਸਮੇਤ ਹੋਰ ਕਈ ਨਾਜ਼ੁਕ ਮੁੱਦਿਆਂ ‘ਤੇ ਪੁਲਿਸ ਵੱਲੋਂ ਵੱਖ-ਵੱਖ ਫਰੰਟਾਂ ‘ਤੇ ਕੀਤੇ ਜਾ ਰਹੇ ਤੇ ਕੀਤੇ ਜਾਣ ਵਾਲੇ ਕੰਮਾਂ ‘ਤੇ ਖੁੱਲ੍ਹਕੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਹਰੇਕ ਜ਼ਿਲ੍ਹੇ ਦੇ ਕੰਮਕਾਜ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ। ਪਤਾ ਲੱਗਾ ਹੈ ਕਿ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹਿਆਂ ‘ਚ ਪੈਦਾ ਹੋ ਰਹੇ ਹਲਾਤਾਂ ਨੂੰ ਵੀ ਨੇੜਿਓਂ ਜਾਣਿਆ ਅਤੇ ਪੁਲਿਸ ਅਧਿਕਾਰੀਆਂ ਨੂੰ ਸੁਚੇਤ ਰਹਿਣ ਦਾ ਆਦੇਸ਼ ਦਿੱਤਾ।

ਅੱਜ ਦੀ ਇਸ ਮੀਟਿੰਗ ਸਪੈਸ਼ਲ ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਸ੍ਰੀ ਪ੍ਰਬੋਦ ਕੁਮਾਰ, ਏ.ਡੀ.ਜੀ.ਪੀ. ਐਡਮਿਨ ਗੌਰਵ ਯਾਦਵ, ਏ.ਡੀ.ਜੀ.ਪੀ. ਸੁਰੱਖਿਆ ਵਰਿੰਦਰ ਕੁਮਾਰ, ਏ.ਡੀ.ਜੀ.ਪੀ. ਲਾਅ ਐਂਡ ਆਰਡਰ ਈਸ਼ਵਰ ਸਿੰਘ, ਏ.ਡੀ.ਜੀ.ਪੀ. ਪੀ.ਏ.ਪੀ. ਕੁਲਦੀਪ ਸਿੰਘ, ਆਈ.ਜੀ. ਕਮਾਂਡੋ ਕਮ ਐਸ.ਓ.ਜੀ. ਏ.ਕੇ. ਪਾਂਡੇ, ਡੀ.ਜੀ.ਪੀ. ਦੇ ਸਪੈਸ਼ਲ ਆਫਿਸਰ ਸੁਰਿੰਦਰਾ ਲਾਂਬਾ, ਆਈ.ਜੀ. ਪਟਿਆਲਾ ਰੇਂਜ ਜਤਿੰਦਰ ਸਿੰਘ ਔਲਖ, ਆਈ.ਜੀ. ਜਲੰਧਰ ਰੇਂਜ ਅਤੇ ਸਾਈਬਰ ਕਰਾਈਮ ਨੌਨਿਹਾਲ ਸਿੰਘ, ਆਈ.ਜੀ. ਬਠਿੰਡਾ ਰੇਂਜ ਅਰੁਣ ਕੁਮਾਰ ਮਿੱਤਲ, ਆਈ.ਜੀ. ਫਿਰੋਜ਼ਪੁਰ ਰੇਂਜ ਬੀ. ਚੰਦਰਾਸ਼ੇਖਰ, ਆਈ.ਜੀ. ਕਾਊਂਟਰ ਇੰਟੈਲੀਜੈਂਸ਼ ਪੰਜਾਬ ਅਮਿਤ ਪ੍ਰਸ਼ਾਦ, ਕਮਿਸ਼ਨਰ ਜਲੰਧਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ, ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਸਮੇਤ ਬਾਂਰਡਰ ਰੇਂਜ ਅੰਮ੍ਰਿਤਸਰ ਨੂੰ ਛੱਡਕੇ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਜ਼ਿਲ੍ਹਾ ਪੁਲਿਸ ਮੁਖੀ ਵੀ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।