ਪੰਜਾਬ ਪੁਲਿਸ ਵੱਲੋਂ 13 ਸ਼ੂਟਰਾਂ ਸਮੇਤ 19 ਗੈਂਗਸ਼ਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ

punjab police

ਵੱਡੀ ਗਿਣਤੀ ’ਚ ਮਿਲੇ ਹਥਿਆਰ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਪੁਲਿਸ (Punjab Police) ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਪੰਜਾਬ ਪੁਲਿਸ ਪਿਛਲੇ ਤਿੰਨ ਹਫ਼ਤਿਆਂ ਤੋਂ ਲਗਾਤਾਰ ਸੂਬਾ ਦਾ ਮਾਹੌਲ ਖਰਾਬ ਕਰਨ ਵਾਲਿਆਂ ਖਿਲਾਫ ਖਾਸ ਮਿਸ਼ਨ ’ਤੇ ਹੈ। ਇਸ ਦੌਰਾਨ ਪੁਲਿਸ ਵੱਲੋਂ ਕਈ ਥਾਂਈ ਸਰਚ ਆਪਰੇਸ਼ ਵੀ ਚਲਾਏ ਜਾ ਰਹੇ ਹਨ। ਜਲੰਧਰ ਦਿਹਾਤੀ ਪੁਲਿਸ ਨੇ ਭਿੰਦਾ ਗੈਂਗ ਨਾਲ ਜੁੜੇ ਇੱਕ ਫਿਰੌਤੀ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਸਫਲਤਾਪੂਰਵਕ ਪਰਦਾਫਾਸ਼ ਕਰਦਿਆਂ ਸਾਰੇ ਗਿਰੋਹ ਦੇ 13 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜੋ ਪਨਾਹ ਗੈਂਗਸ਼ਟਰਾਂ ਨੂੰ ਪਨਾਹ ਦੇਣ ਅਤੇ ਹਥਿਆਰ ਸਪਲਾਈ ਕਰਨ ਵਿੱਚ ਸ਼ਾਮਲ ਸਨ। ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਸਵਪਨ ਸ਼ਰਮਾ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਗਿਰੋਹ ਪਿਛਲੇ ਛੇ ਸਾਲਾਂ ਤੋਂ ਸਰਗਰਮ ਹੈ ਅਤੇ ਮੱਧ ਪ੍ਰਦੇਸ਼ ਤੋਂ ਸੰਗਠਿਤ ਜਬਰੀ ਵਸੂਲੀ, ਹਥਿਆਰਬੰਦ ਹਾਈਵੇ ਡਕੈਤੀ, ਭੂ-ਮਾਫੀਆ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੈ।

ਪੁਲਿਸ (Punjab Police) ਨੇ ਇਨਾਂ ਕੋਲੋਂ ਵੱਡੀ ਗਿਣਤੀ ’ਚ ਹਥਿਆਰ ਵੀ ਬਰਾਮਦ ਕੀਤੇ ਹਨ ਇਸ ਤੋਂ ਇਲਾਵਾ ਟੋਇਟਾ ਇਨੋਵਾ ਅਤੇ ਮਹਿੰਦਰਾ ਐਕਸਯੂਵੀ 500 ਸਮੇਤ ਦੋ ਵਾਹਨਾਂ ਤੋਂ ਇਲਾਵਾ ਵਿਦੇਸ਼ੀ ਕਰੰਸੀ ਵੀ ਬਰਾਮਦ ਕੀਤੀ ਹੈ ਤੇ ਨਗਦੀ ਵੀ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ 13 ਸ਼ੂਟਰਾਂ ਦੀ ਪਛਾਣ ਸੁਨੀਲ ਮਸੀਹ ਉਰਫ਼ ਜੀਨਾ, ਰਵਿੰਦਰ ਉਰਫ਼ ਰਵੀ, ਪ੍ਰਦੀਪ ਸਿੰਘ, ਮਨਜਿੰਦਰ ਉਰਫ਼ ਸ਼ਵੀ ਅਤੇ ਸੁਖਮਨ ਸਿੰਘ ਉਰਫ਼ ਸੁਭਾ, ਸੰਦੀਪ ਉਰਫ ਡੱਲੀ, ਮੇਜਰ ਸਿੰਘ, ਅਪਰੈਲ ਸਿੰਘ ਉਰਫ ਸ਼ੇਰਾ, ਬਲਵਿੰਦਰ ਉਰਫ ਗੁੱਢਾ, ਸਲਿੰਦਰ ਸਿੰਘ, ਸਤਪਾਲ ਉਰਫ ਸੱਤਾ; ਦਵਿੰਦਰਪਾਲ ਸਿੰਘ ਉਰਫ ਦੀਪੂ ਅਤੇ ਸਤਵੰਤ ਸਿੰਘ ਉਰਫ ਜੱਗਾ।

ਗ੍ਰਿਫਤਾਰ ਵਿਅਕਤੀ ਹਿਸਟਰੀ ਸ਼ੀਟਰ

ਇਹ ਸਾਰੇ ਗ੍ਰਿਫਤਾਰ ਵਿਅਕਤੀ ਹਿਸਟਰੀ ਸ਼ੀਟਰ ਹਨ ਅਤੇ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਹਥਿਆਰਾਂ ਦੀ ਤਸਕਰੀ ਸਮੇਤ ਘਿਨੌਉਣੇ ਅਪਰਾਧਾਂ ਦੇ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ। ਜਦੋਂਕਿ 6 ਹੋਰ ਵਿਅਕਤੀਆਂ ਨੂੰ ਪਨਾਹ ਦੇਣ ਅਤੇ ਲੌਜਿਸਟਿਕ ਸਪੋਰਟ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਮਰਜੀਤ ਉਰਫ਼ ਅਮਰ ਵਾਸੀ ਧਰਮਕੋਟ, ਬਲਬੀਰ ਮਸੀਹ, ਐਰਿਕ ਅਤੇ ਬਾਦਲ, ਤਿੰਨਾਂ ਵਾਸੀ ਲੋਹੀਆਂ, ਹਰਵਿੰਦਰ ਸਿੰਘ ਵਾਸੀ ਸ਼ਾਹਕੋਟ ਅਤੇ ਬਚਿੱਤਰ ਸਿੰਘ ਵਾਸੀ ਕਪੂਰਥਲਾ ਵਜੋਂ ਹੋਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ