ਪੰਜਾਬ ਪੁਲਿਸ ਨੇ ਕੀਤੇ ਦਿੱਲੀ ’ਚੋਂ ਅਸਲੇ ਸਣੇ ਚਾਰ ਗ੍ਰਿਫ਼ਤਾਰ

Punjab Police

ਪੰਜਾਬ ਪੁਲਿਸ ਨੇ ਕੀਤੇ ਦਿੱਲੀ ’ਚੋਂ ਅਸਲੇ ਸਣੇ ਚਾਰ ਗ੍ਰਿਫ਼ਤਾਰ

ਚੰਡੀਗੜ੍ਹ। ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨਾਲ ਜੁੜੇ ਅੱਤਵਾਦੀ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਦਿੱਲੀ ਵਿੱਚੋਂ ਚਾਰ ਸ਼ੱਕੀਆਂ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਤੋਂ 3 ਹੈਂਡ ਗ੍ਰਨੇਡ, 1 ਆਈਈਡੀ, 2 9 ਐਮਐਮ ਪਿਸਤੌਲ ਤੇ 40 ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਗਿ੍ਰਫਤਾਰ ਕੀਤੇ ਗਏ ਚਾਰ ਮੈਂਬਰ ਕੈਨੇਡਾ ਸਥਿਤ ਅਰਸ਼ ਡੱਲਾ ਤੇ ਆਸਟ੍ਰੇਲੀਆ ਸਥਿਤ ਗੁਰਜੰਟ ਸਿੰਘ ਨਾਲ ਸਬੰਧਤ ਮਡਿਊਲ ਮੈਂਬਰ ਹਨ। ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਦੀ ਮਦਦ ਨਾਲ ਇਹ ਸਫਲਤਾ ਹਾਸਲ ਕੀਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here