ਸਾਡੇ ਨਾਲ ਸ਼ਾਮਲ

Follow us

11.5 C
Chandigarh
Tuesday, February 3, 2026
More
    Home Breaking News ਪੰਜਾਬ ਪੁਲਿਸ ਵ...

    ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੇ ਦੋ ਤਸਕਰ ਗ੍ਰਿਫ਼ਤਾਰ, 8 ਪਿਸਤੌਲ, ਜਾਅਲੀ ਕਰੰਸੀ ਬਰਾਮਦ

    Smugglers

    ਗਿ੍ਰਫ਼ਤਾਰ ਮੁਲਜ਼ਮ ਪੰਜਾਬ ’ਚ ਅਰਸ਼ ਡੱਲਾ ਗਿਰੋਹ ਦੇ ਮੈਂਬਰਾਂ ਨੂੰ ਸੌਂਪਣ ਜਾ ਰਹੇ ਸਨ ਹਥਿਆਰਾਂ ਦੀ ਖੇਪ

    • ਫਿਰੌਤੀ ਲਈ ਜੋਧਪੁਰ ਦੇ ਵਿਅਕਤੀ ਨੂੰ ਅਗਵਾ ਕਰਨ ਦੀ ਵੀ ਬਣਾ ਰਹੇ ਸਨ ਯੋਜਨਾ

    (ਸੱਚ ਕਹੂੰ ਨਿਊਜ਼) ਚੰਡੀਗੜ/ਫਾਜ਼ਿਲਕਾ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜਾਰੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਫਾਜ਼ਿਲਕਾ ਵਿਖੇ ਅਬੋਹਰ- ਹਨੂੰਮਾਨਗੜ ਰੋਡ ’ਤੇ ਨਾਕਾਬੰਦੀ ਦੌਰਾਨ ਰਾਜਸਥਾਨ ਅਧਾਰਤ ਹਥਿਆਰਾਂ ਦੇ ਦੋ ਤਸਕਰਾਂ (Smugglers) ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਅੱਠ ਪਿਸਤੌਲ ਅਤੇ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।

    ਗਿ੍ਰਫ਼ਤਾਰ ਵਿਅਕਤੀਆਂ ਦੀ ਪਛਾਣ ਬੰਨਾ ਰਾਮ ਉਰਫ਼ ਵਿਨੋਦ ਦੇਵਾਸੀ ਅਤੇ ਮੁਕੇਸ਼ ਉਰਫ਼ ਮੁਕਸ਼ਾ ਰਬਾਰੀ ਵਜੋਂ ਹੋਈ ਹੈ ਜੋ ਪਿੰਡ ਜੇਤੀਆਵਾਸ, ਜੋਧਪੁਰ, ਰਾਜਸਥਾਨ ਦੇ ਰਹਿਣ ਵਾਲੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫਾਜ਼ਿਲਕਾ ਨੂੰ ਇੱਕ ਭਰੋਸੇਯੋਗ ਸੂਤਰ ਤੋਂ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਸੰਭਾਵਨਾ ਹੈ ਕਿ ਇਹ ਖੇਪ ਪੰਜਾਬ ਵਿੱਚ ਅਰਸ਼ ਡੱਲਾ ਗਰੋਹ ਦੇ ਮੈਂਬਰਾਂ ਨੂੰ ਪਹੁੰਚਾਈ ਜਾਣੀ ਹੈ।

    ਇਲਾਕੇ ’ਚ ਪੁਲਿਸ ਨਾਕਾਬੰਦੀ ਕਰਕੇ ਕੀਤਾ ਕਾਬੂ

    ਉਨ੍ਹਾਂ ਦੱਸਿਆ ਕਿ ਐਸ.ਐਸ.ਓ.ਸੀ. ਥਾਣਾ ਫਾਜ਼ਿਲਕਾ ਦੀ ਪੁਲਿਸ ਟੀਮ ਨੇ ਮੁਲਜ਼ਮਾਂ ਨੂੰ ਫੜਨ ਲਈ ਅਬੋਹਰ-ਹਨੂੰਮਾਨਗੜ ਰੋਡ ਫਾਜ਼ਿਲਕਾ ’ਤੇ ਸਥਿਤ ਪਿੰਡ ਰਾਮਸਰਾ ਦੇ ਇਲਾਕੇ ’ਚ ਪੁਲਿਸ ਨਾਕਾਬੰਦੀ ਕੀਤੀ ਅਤੇ ਦੋਵਾਂ ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰ ਲਿਆ। ਪੁਲਿਸ ਨੂੰ ਉਨ੍ਹਾਂ ਦੇ ਕਬਜ਼ੇ ‘ਚੋਂ ਦੋ ਜ਼ਿੰਦਾ ਕਾਰਤੂਸ ਸਮੇਤ .32 ਬੋਰ ਦੇ 7 ਪਿਸਤੌਲ ਅਤੇ ਦੋ ਜਿੰਦਾ ਕਾਰਤੂਸਾਂ ਸਮੇਤ ਇੱਕ .315 ਬੋਰ ਦਾ ਦੇਸੀ ਪਿਸਤੌਲ ਬਰਾਮਦ ਹੋਇਆ ਹੈ । ਉਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਦੇ ਕਬਜ਼ੇ ’ਚੋਂ 9650 ਰੁਪਏ ਦੀ ਜਾਅਲੀ ਭਾਰਤੀ ਕਰੰਸੀ ਵੀ ਬਰਾਮਦ ਕੀਤੀ ਹੈ।

    ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਐਸ.ਐਸ.ਓ.ਸੀਯ ਲਖਬੀਰ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਐਸਐਸਓਸੀ ਫਾਜ਼ਿਲਕਾ ਨੇ ਉਨਾਂ ਦੇ ਗਰੁੱਪ ਮੈਂਬਰ ਨਰੇਸ਼ ਪੰਡਿਤ ਨੂੰ ਜੋਧਪੁਰ ਤੋਂ ਗਿ੍ਰਫਤਾਰ ਕੀਤਾ ਸੀ। ਉਨਾਂ ਖੁਲਾਸਾ ਕੀਤਾ ਕਿ ਨਰੇਸ਼ ਪੰਡਿਤ ਖਤਰਨਾਕ ਅੱਤਵਾਦੀ ਅਰਸ਼ ਡੱਲਾ ਦੇ ਸੰਪਰਕ ਵਿੱਚ ਸੀ ਅਤੇ ਉਸਨੂੰ ਫਿਰੌਤੀ ਲਈ ਜੋਧਪੁਰ ਦੇ ਇੱਕ ਉੱਘੇ ਕਾਰੋਬਾਰੀ ਨੂੰ ਅਗਵਾ ਕਰਨ ਦਾ ਕੰਮ ਸੌਂਪਿਆ ਗਿਆ ਸੀ। ਇਸ ਦੀ ਜਾਣਕਾਰੀ ਰਾਜਸਥਾਨ ਪੁਲਿਸ ਨਾਲ ਸਾਂਝੀ ਕੀਤੀ ਗਈ, ਜਿਸ ਸਦਕਾ ਜ਼ਿਲਾ ਪਾਲੀ ਵਿੱਚ ਇਸ ਕਿਡਨੈਪਿੰਗ ਗਿਰੋਹ ਦਾ ਪਰਦਾਫਾਸ਼ ਹੋਇਆ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here