ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਨਾਰਕੋ ਤਸਕਰੀ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼

Crime News
ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਨਾਰਕੋ ਤਸਕਰੀ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼

5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ (Crime News)

ਅਮਰੀਕਾ ਅਧਾਰਤ ਡਰੱਗ ਕਾਰਟਲ ਹੈਂਡਲਰ ਜਸਮੀਤ ਉਰਫ਼ ਲੱਕੀ ਦਾ ਮੁੱਖ ਮੈਂਬਰ.. ਗੁਰਪ੍ਰੀਤ ਭੁੱਲਰ

(ਰਾਜਨ ਮਾਨ) ਅੰਮ੍ਰਿਤਸਰ। ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਨੇ ਅਮਰੀਕਾ ਸਥਿਤ ਜਸਮੀਤ ਉਰਫ਼ ਲੱਕੀ ਦੀ ਹਮਾਇਤ ਵਾਲੇ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਨਸ਼ਾ ਤਸਕਰ ਨੂੰ ਕਾਬੂ ਕਰ ਲਿਆ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਉਸ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਹੋਈ ਹੈ। Crime News

ਫੜੇ ਗਏ ਨਸ਼ਾ ਤਸਕਰ ਦੀ ਪਛਾਣ ਗੁਰਪ੍ਰੀਤ ਕੁਮਾਰ ਉਰਫ ਦੀਪ (27) ਵਾਸੀ ਨਿਊ ਸ਼ਾਂਤੀ ਨਗਰ ਭਜਵਾੜਾ ਹੁਸ਼ਿਆਰਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਦੀ ਸਪਲਾਈ ਲਈ ਵਰਤੀ ਜਾ ਰਹੀ ਟਾਟਾ ਏਸੀਈ (ਛੋਟਾ ਹਾਥੀ) ਗੱਡੀ (ਪੀਬੀ07-ਏਐਲ-9743) ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇੱਕ ਵੱਖਰੇ ਮਾਮਲੇ ਵਿੱਚ ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਦੇਸੀ ਪਿਸਤੌਲਾਂ ਸਮੇਤ ਚਾਰ ਮੈਗਜ਼ੀਨ ਅਤੇ 16 ਜਿੰਦਾ ਕਾਰਤੂਸ ਬਰਾਮਦ ਕਰਕੇ ਇੱਕ MP ਆਧਾਰਤ ਹਥਿਆਰ ਸਪਲਾਈ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਮਿੰਦਰਪਾਲ ਸਿੰਘ (23) ਅਤੇ ਜਤਿੰਦਰਪਾਲ ਸਿੰਘ ਉਰਫ਼ ਬਾਬਾ (20) ਦੋਵੇਂ ਵਾਸੀ ਗੁਰੂ ਨਾਨਕ ਕਲੋਨੀ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਐਕਟਿਵਾ ਸਕੂਟਰ (ਪੀਬੀ02-ਈਐਸ-0344) ਵੀ ਕਬਜ਼ੇ ਵਿੱਚ ਲਿਆ ਹੈ, ਜਿਸ ’ਤੇ ਉਹ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਹੇ ਸਨ। Crime News

ਗ੍ਰਿਫਤਾਰ ਵਿਅਕਤੀ ਪੰਜਾਬ ਵਿੱਚ ਸਪਲਾਈ ਕਰਨ ਲਈ ਸਰਹੱਦ ਪਾਰੋਂ ਹੈਰੋਇਨ ਅਤੇ M.P ਤੋਂ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਇਨਪੁਟ ‘ਤੇ ਕਾਰਵਾਈ ਕਰਦੇ ਹੋਏ ਡੀ.ਸੀ.ਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਅਤੇ ਡੀ.ਸੀ.ਪੀ ਸਿਟੀ ਡਾ: ਪ੍ਰਗਿਆ ਜੈਨ ਦੀ ਅਗਵਾਈ ਹੇਠ ਏ.ਡੀ.ਸੀ.ਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ, ਏ.ਸੀ.ਪੀ ਇਨਵੈਸਟੀਗੇਸ਼ਨ ਕੁਲਦੀਪ ਸਿੰਘ ਅਤੇ ਡੀ.ਸੀ.ਪੀ. ਸੀਆਈਏ ਸਟਾਫ਼-3 ਦੇ ਇੰਚਾਰਜ ਇੰਸਪੈਕਟਰ ਬਰਿੰਦਰਜੀਤ ਸਿੰਘ ਨੇ ਪਿੰਡ ਕਾਜੀਕੋਟ ਤੋਂ ਚੱਬਲ ਰੋਡ ਵੱਲ ਜਾ ਕੇ ਮੁਲਜ਼ਮ ਗੁਰਪ੍ਰੀਤ ਕੁਮਾਰ ਉਰਫ਼ ਦੀਪ ਨੂੰ ਕਾਬੂ ਕੀਤਾ।

Crime News

ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਕਾਬੂ ਕੀਤੇ ਕਥਿਤ ਦੋਸ਼ੀ ਗੁਰਪ੍ਰੀਤ ਕੁਮਾਰ ਨੇ ਖੁਲਾਸਾ ਕੀਤਾ ਕਿ ਉਹ ਅਮਰੀਕਾ ਸਥਿਤ ਜਸਮੀਤ ਉਰਫ਼ ਲੱਕੀ ਦੇ ਇਸ਼ਾਰੇ ‘ਤੇ ਸਰਹੱਦ ਪਾਰ ਤੋਂ ਹੈਰੋਇਨ ਦੀ ਖੇਪ ਲੈ ਰਹੇ ਸਨ। ਇਸ ਤੋਂ ਪਹਿਲਾਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜਸਮੀਤ ਉਰਫ਼ ਲੱਕੀ ਮਾਡਿਊਲ ਦੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.2 ਕਿਲੋ ਹੈਰੋਇਨ, ਇੱਕ ਕਾਰ, 3.80 ਲੱਖ ਰੁਪਏ ਦੀ ਡਰੱਗ ਮਨੀ ਅਤੇ 12 ਸਿੱਮ ਬਰਾਮਦ ਕੀਤੇ ਸਨ। Crime News

ਇਹ ਵੀ ਪੜ੍ਹੋ: ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਨੂੰ ਦਿੱਤਾ ਇੱਕ ਹੋਰ ਵੱਡਾ ਤੋਹਫਾ

ਅਸਲਾ ਬਰਾਮਦਗੀ ਕੇਸ ਦੇ ਵੇਰਵੇ ਸਾਂਝੇ ਕਰਦਿਆਂ ਸੀਪੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਨੂੰ ਪੁਲ ਤਾਰਾਂਵਾਲਾ ਦੇ ਏਰੀਏ ਤੋਂ ਨਹਿਰ ਦੇ ਨਾਲ ਸੁਲਤਾਨਵਿੰਡ ਰੋਡ ਤੱਕ ਕਾਬੂ ਕੀਤਾ ਜਦੋਂ ਉਹ ਪਿਸਤੌਲ ਸਪਲਾਈ ਕਰਨ ਲਈ ਨਿਰਧਾਰਤ ਵਿਅਕਤੀ ਦੀ ਉਡੀਕ ਕਰ ਰਹੇ ਸਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਇਹ ਪਿਸਤੌਲ ਮੱਧ ਪ੍ਰਦੇਸ਼ (ਐਮਪੀ) ਤੋਂ ਅੰਮ੍ਰਿਤਸਰ ਵਿੱਚ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਨ ਲਈ ਲਿਆਏ ਸਨ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਮੁਲਜ਼ਮਾਂ ਦੇ ਪਿਛਲੇ ਸਬੰਧਾਂ ਦਾ ਪਤਾ ਲਾਉਣ ਤੋਂ ਇਲਾਵਾ ਉਨ੍ਹਾਂ ਦੇ ਬੈਂਕ ਖਾਤਿਆਂ ਅਤੇ ਜਾਇਦਾਦਾਂ ਨੂੰ ਫਰੀਜ਼ ਕਰਨ ਲਈ ਵਿੱਤੀ ਨਜ਼ਰੀਏ ਤੋਂ ਵੀ ਮਾਮਲੇ ਦੀ ਜਾਂਚ ਕਰ ਰਹੀਆਂ ਹਨ।

ਸੀ.ਪੀ.ਭੁੱਲਰ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਕੋਲੋਂ ਹੁਣ ਤੱਕ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਕੁੱਲ ਖੇਪ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21, 29,61,85 ਤਹਿਤ ਐਫ.ਆਈ.ਆਰ ਨੰਬਰ 25 ਮਿਤੀ 28-02-2024 ਦਰਜ ਕੀਤੀ ਗਈ ਹੈ। ਇੱਕ ਹੋਰ ਮਾਮਲੇ ਵਿੱਚ ਥਾਣਾ ਸੁਲਤਾਨਵਿੰਡ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰਬਰ 22 ਮਿਤੀ 28-02-2024 ਦਰਜ ਕੀਤੀ ਗਈ ਹੈ।