Punjab News: ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼, ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ

Punjab News
Punjab News: ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼, ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ

  • ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਮੱਧ ਪ੍ਰਦੇਸ਼ ਤੋਂ ਤਸਕਰੀ ਕਰਕੇ ਲਿਆਂਦੇ ਗਏ ਸਨ ਬਰਾਮਦ ਕੀਤੇ ਹਥਿਆਰ : ਡੀਜੀਪੀ ਗੌਰਵ ਯਾਦਵ

Punjab News: ਅੰਮ੍ਰਿਤਸਰ (ਰਾਜਨ ਮਾਨ)। ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀ ਟੀਮ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਕਾਰਕੁਨ ਨੂੰ ਛੇ 32 ਬੋਰ ਪਿਸਤੌਲਾਂ ਅਤੇ 10 ਕਾਰਤੂਸ ਨਾਲ ਗ੍ਰਿਫਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਤਰਨਤਾਰਨ ਦੇ ਪਿੰਡ ਵੜਿੰਗ ਸੂਬਾ ਸਿੰਘ ਦੇ ਵਸਨੀਕ ਗੁਰਬਾਜ਼ ਸਿੰਘ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਇਰਾਦਾ ਕਤਲ , ਲੁੱਟ-ਖੋਹ, ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਦੀ ਉਲੰਘਣਾ ਨਾਲ ਸਬੰਧਤ ਲਗਭਗ ਅੱਠ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ। Punjab News

ਜੱਗੂ ਭਗਵਾਨਪੁਰੀਆ ਦੇ ਮੁੱਖ ਮੈਂਬਰ ਦੀ ਵੀ ਕੀਤੀ ਪਛਾਣ, ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਤੇਜ਼ : ਡੀਜੀਪੀ ਪੰਜਾਬ

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀ ਟੀਮ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮ ਗੁਰਬਾਜ਼ ਸਿੰਘ ਅਤੇ ਉਸਦਾ ਸਾਥੀ ਜੱਗੂ ਭਗਵਾਨਪੁਰੀਆ ਗੈਂਗ ਦੇ ਸਰਗਰਮ ਮੈਂਬਰ ਹਨ ਅਤੇ ਉਨ੍ਹਾਂ ਕੋਲ ਗੈਰ-ਕਾਨੂੰਨੀ ਹਥਿਆਰ ਹਨ, ਜਿਨ੍ਹਾਂ ਦੀ ਵਰਤੋਂ ਉਨ੍ਹਾਂ ਨੇ ਸਰਹੱਦੀ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਰਨੀ ਹੈ।

Read Also : Punjab Police: ਯੁੱਧ ਨਸ਼ਿਆਂ ਵਿਰੁੱਧ : ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ’ਚ 11 ਥਾਵਾਂ ’ਤੇ ਚਲਾਇਆ ਸਰਚ ਆਪ੍ਰੇਸ਼ਨ

ਮਿਲੀ ਜਾਣਕਾਰੀ ਤੋਂ ਇਹ ਵੀ ਪਤਾ ਲੱਗਾ ਸੀ ਕਿ ਗੁਰਬਾਜ਼ ਸਿੰਘ ਨੇ ਅੰਮ੍ਰਿਤਸਰ-ਤਰਨਤਾਰਨ ਬਾਈਪਾਸ ਹਾਈਵੇਅ ’ਤੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਅੰਮ੍ਰਿਤਸਰ ਦੇ ਖੇਤਰ ਵਿੱਚ ਚਰਚ ਦੇ ਨੇੜੇ ਕਿਸੇ ਨੂੰ ਹਥਿਆਰ ਪਹੁੰਚਾਉਣੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਉਕਤ ਖੇਤਰ ਵਿੱਚ ਛਾਪੇਮਾਰੀ ਕੀਤੀ ਅਤੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਹਥਿਆਰ ਅਤੇ ਗੋਲੀ -ਸਿੱਕਾ ਬਰਾਮਦ ਕਰਨ ਉਪਰੰਤ ਉਸਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। Punjab News

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਤਸਕਰੀ ਕਰਕੇ ਲਿਆਂਦੇ ਗਏ ਸਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਮੁੱਖ ਮੈਂਬਰ ਦੀ ਵੀ ਪਛਾਣ ਕਰ ਲਈ ਹੈ, ਜੋ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਸਿੱਧੇ ਸੰਪਰਕ ਵਿੱਚ ਹੈ ਅਤੇ ਉਸਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਪਲਾਈ-ਚੇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿੱਚ ਸ਼ਾਮਲ ਹੋਰ ਵਿਅਕਤੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 10 28-02-25 ਨੂੰ ਆਰਮਜ਼ ਐਕਟ ਦੀ ਧਾਰਾ 25 ਅਤੇ ਬੀਐਨਐਸ ਦੀ ਧਾਰਾ 61(2) ਅਤੇ 111 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here