ਪੰਜਾਬ ਪੁਲਿਸ ਨੇ ਕੱਸਿਆ ਨਸ਼ਾ ਤਸਕਰਾਂ ’ਤੇ ਸਿਕੰਜ਼ਾ

IGP Sukhchain Singh Gill

ਪੰਜਾਬ ਪੁਲਿਸ ਵੱਲੋਂ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰ ਗ੍ਰਿਫਤਾਰ, 1221 ਕਿਲੋ ਹੈਰੋਇਨ ਬਰਾਮਦ

  • ਪੁਲਿਸ ਟੀਮਾਂ ਵੱਲੋਂ 5 ਜੁਲਾਈ, 2022 ਤੋਂ ਹੁਣ ਤੱਕ 12.33 ਕਰੋੜ ਰੁਪਏ ਦੀ ਡਰੱਗ ਮਨੀ, 797 ਕਿਲੋ ਅਫੀਮ, 902 ਕਿਲੋ ਗਾਂਜਾ, 375 ਕੁਇੰਟਲ ਭੁੱਕੀ ਅਤੇ 65.49 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਨਸ਼ਿਆਂ ਦੀ ਅਲਾਮਤ ਨੂੰ ਜੜੋਂ ਪੁੱਟਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਖਿਲਾਫ਼ ਵਿੱਢੀ ਗਈ ਫੈਸਲਾਕੁੰਨ ਜੰਗ ਦੇ ਇੱਕ ਸਾਲ ਪੂਰਾ ਹੋਣ ਨਾਲ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਕੁੱਲ 12218 ਐਫਆਈਆਰ ਦਰਜ ਕੀਤੀਆਂ ਹਨ ਜਿਨਾਂ ਵਿੱਚੋਂ 1458 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ। (Drug Traffickers)

ਇੰਸਪੈਕਟਰ ਜਨਰਲ ਆਫ਼ ਪੁਲਿਸ ਹੈੱਡਕੁਆਰਟਰਜ਼ ਸੁਖਚੈਨ ਸਿੰਘ ਗਿੱਲ, ਜੋ ਅੱਜ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਉਣ ਤੋਂ ਇਲਾਵਾ ਸੰਵੇਦਨਸ਼ੀਲ ਰਸਤਿਆਂ ’ਤੇ ਨਾਕੇ ਲਗਾ ਕੇ ਸੂਬੇ ਭਰ ਤੋਂ 1073.44 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। । ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਂਰਾਸ਼ਟਰ ਦੇ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਸਿਰਫ ਇੱਕ ਸਾਲ ਵਿੱਚ ਹੈਰੋਇਨ ਦੀ ਕੁੱਲ ਰਿਕਵਰੀ 1220.94 ਕਿਲੋ ਹੋ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਰਾਜਪਾਲ ਨੇ ਚੁੱਕੇ ਸੁਆਲ, ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਗੈਰ ਕਾਨੂੰਨੀ!

ਆਈ.ਜੀ.ਪੀ. ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ ਸੂਬੇ ਭਰ ਵਿੱਚੋਂ 797.14 ਕਿਲੋ ਅਫੀਮ, 902.13 ਕਿਲੋ ਗਾਂਜਾ, 375.47 ਕੁਇੰਟਲ ਭੁੱਕੀ ਅਤੇ 65.49 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਪਿਛਲੇ ਇੱਕ ਸਾਲ ਦੌਰਾਨ ਗਿ੍ਰਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 12.33 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਉਨਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਪਿਛਲੇ ਸਾਲ ਦੌਰਾਨ 66 ਨਸ਼ਾ ਤਸਕਰਾਂ ਦੀਆਂ 26.72 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਹਨ। ਉਨਾਂ ਦੱਸਿਆ ਕਿ ਉਕਤ ਨਸ਼ਾ ਤਸਕਰਾਂ ਦੀਆਂ ਬਰਨਾਲਾ ਜ਼ਿਲੇ ਵਿੱਚ 2.34 ਕਰੋੜ ਰੁਪਏ ਦੀਆਂ 13 ਜਾਇਦਾਦਾਂ, ਫਾਜ਼ਿਲਕਾ ਜ਼ਿਲੇ ਵਿੱਚ 1.72 ਕਰੋੜ ਰੁਪਏ ਦੀਆਂ 9 ਜਾਇਦਾਦਾਂ ਅਤੇ ਮਾਲੇਰਕੋਟਲਾ ਜ਼ਿਲੇ ਵਿੱਚ 1.13 ਕਰੋੜ ਰੁਪਏ ਦੀਆਂ 6 ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। (Drug Traffickers)

ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ ਗਿ੍ਰਫਤਾਰ ਕਰਨ ਦੀ ਮੁਹਿੰਮ ਤਹਿਤ ਹੁਣ ਤੱਕ 964 ਵਿਅਕਤੀ ਗ੍ਰਿਫਤਾਰ (Drug Traffickers)

ਹਫ਼ਤਾਵਾਰੀ ਅਪਡੇਟ ਦਿੰਦਿਆਂ, ਆਈ.ਜੀ.ਪੀ. ਨੇ ਦੱਸਿਆ ਕਿ ਪਿਛਲੇ ਇੱਕ ਹਫ਼ਤੇ ਵਿੱਚ, ਪੁਲਿਸ ਨੇ 32 ਵਪਾਰਕ ਮਾਮਲਿਆਂ ਸਮੇਤ 205 ਐਫਆਈਆਰਜ਼ ਦਰਜ ਕਰਕੇ 297 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗਿ੍ਰਫ਼ਤਾਰ ਕੀਤਾ ਹੈ ਅਤੇ ਉਨਾਂ ਦੇ ਕਬਜ਼ੇ ’ਚੋਂ 5.52 ਕਿਲੋਗ੍ਰਾਮ ਹੈਰੋਇਨ, 11.34 ਕਿਲੋ ਅਫੀਮ, 4.02 ਕਿਲੋ ਗਾਂਜਾ, 5.22 ਕੁਇੰਟਲ ਭੁੱਕੀ, 56107 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਤੋਂ ਇਲਾਵਾ 4.33 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।

ਉਨਾਂ ਕਿਹਾ ਕਿ ਪਿਛਲੇ ਇੱਕ ਹਫ਼ਤੇ ਵਿੱਚ 10 ਹੋਰ ਭਗੌੜੇ ਐਨਡੀਪੀਐਸ ਕੇਸਾਂ ਵਿੱਚ ਗ੍ਰਿਫਤਾਰ ਕੀਤੇ ਜਾਣ ਦੇ ਨਾਲ, 5 ਜੁਲਾਈ, 2022 ਨੂੰ ਪੀਓਜ਼/ਭਗੌੜਿਆਂ ਨੂੰ ਗਿ੍ਰਫ਼ਤਾਰ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤੋਂ ਬਾਅਦ ਗਿ੍ਰਫ਼ਤਾਰੀਆਂ ਦੀ ਕੁੱਲ ਗਿਣਤੀ ਹੁਣ 964 ਤੱਕ ਪਹੁੰਚ ਗਈ ਹੈ।

ਇਸ ਤੋਂ ਇਲਾਵਾ ਆਈਜੀਪੀ ਸੁਖਚੈਨ ਸਿੰਘ ਗਿੱਲ (IGP Sukhchain Singh Gill) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਵੀ ਕਾਫੀ ਸੁਧਾਰ ਹੋਇਆ ਹੈ। 5 ਜੁਲਾਈ, 2022 ਤੋਂ 16 ਜੁਲਾਈ, 2023 ਤੱਕ ਦੇ ਅਧਿਕਾਰਤ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਪੁਲਿਸ ਨੇ 31 ਰਾਈਫਲਾਂ, 209 ਰਿਵਾਲਵਰ/ਪਿਸਟਲ, 5 ਟਿਫਿਨ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਆਈ.ਡੀਜ਼.) ), 6.78 ਕਿਲੋਗ੍ਰਾਮ ਆਰਡੀਐਕਸ ਅਤੇ ਹੋਰ ਵਿਸਫੋਟਕ, 10 ਹੈਂਡ ਗ੍ਰਨੇਡ, ਡਿਸਪੋਜ਼ਡ ਰਾਕੇਟ ਲਾਂਚਰ ਦੀ ਇੱਕ ਸਲੀਵ, 51 ਡਰੋਨ, ਅਤੇ ਇੱਕ ਲੋਡਡ ਰਾਕੇਟ ਪ੍ਰੋਪੇਲਡ ਗ੍ਰੇਨੇਡ ਬਰਾਮਦ ਕਰਨ ਤੋਂ ਬਾਅਦ 143 ਅੱਤਵਾਦੀ/ਕੱਟੜਪੰਥੀਆਂ ਨੂੰ ਗਿ੍ਰਫਤਾਰ ਕਰਕੇ 18 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।

208 ਮਾਡਿਊਲਾਂ ਦਾ ਪਰਦਾਫਾਸ਼

ਇਸੇ ਤਰਾਂ 6 ਅਪ੍ਰੈਲ, 2022 ਨੂੰ ਗਠਿਤ ਕੀਤੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹੁਣ ਤੱਕ 688 ਗੈਂਗਸਟਰਾਂ/ਅਪਰਾਧੀਆਂ ਨੂੰ ਗਿ੍ਰਫਤਾਰ ਕਰਨ ਤੋਂ ਇਲਾਵਾ 5 ਗੈਂਗਸਟਰਾਂ/ਅਪਰਾਧੀਆਂ ਨੂੰ ਢੇਰ ਕਰਕੇ 208 ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨਾਂ ਦੇ ਕਬਜ਼ੇ ‘ਚੋਂ 667 ਹਥਿਆਰ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 157 ਵਾਹਨ ਬਰਾਮਦ ਕੀਤੇ ਹਨ।

ਦੱਸਣਯੋਗ ਹੈ ਕਿ ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਦਾ ਗਠਨ ਕੀਤਾ ਸੀ।