ਪੰਜਾਬ ਪੁਲਿਸ ਵੱਲੋਂ ਸੂਬੇ ਭਰ ‘ਚ ਬੱਸ ਅੱਡਿਆਂ ‘ਤੇ ਕੀਤੀ ਗਈ ਵਿਸ਼ੇਸ਼ ਚੈਕਿੰਗ

Punjab Police

ਪੰਜਾਬ ਨੂੰ ਅਪਰਾਧ-ਮੁਕਤ ਅਤੇ ਸੁਰੱਖਿਅਤ ਬਣਾਉਣ ਲਈ, ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਨੂੰ ਰਾਜ ਚੋਂ ਸਮਾਜ ਵਿਰੋਧੀ ਤੱਤਾਂ ਦਾ ਸਫਾਇਆ ਕਰਨ ਦੇ ਨਿਰਦੇਸ਼ ਦਿੱਤੇ

(ਅਸ਼ਵਨੀ ਚਾਵਲਾ) ਚੰਡੀਗੜ। ਸਮਾਜ ਵਿਰੋਧੀ ਅਨਸਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਸਪੱਸ਼ਟ ਸੁਨੇਹਾ ਦੇਣ ਲਈ ਕਿ ਸੂਬੇ ਵਿੱਚ ਗ਼ੈਰ-ਸਮਾਜੀ ਤੱਤਾਂ ਦੀ ਕੋਈ ਥਾਂ ਨਹੀਂ ਹੈ, ਪੰਜਾਬ ਪੁਲਿਸ (Punjab Police) ਨੇ ਮੰਗਲਵਾਰ ਨੂੰ ਸੂਬੇ ਭਰ ਦੇ ਸਾਰੇ ਬੱਸ ਅੱਡਿਆਂ ‘ਤੇ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਤਾਂ ਜੋ ਤਫ਼ਤੀਸ਼ ਲਈ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਜਾ ਸਕੇ । ਇਹ ਕਾਰਵਾਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ।

ਪੁਲਿਸ ਕਪਤਾਨਾਂ (ਐਸ.ਪੀ.) ਦੀ ਨਿਗਰਾਨੀ ਹੇਠ 5000 ਤੋਂ ਵੱਧ ਪੁਲਿਸ ਕਰਮਚਾਰੀ ਰਾਜ ਦੇ ਬੱਸ ਅੱਡਿਆਂ ‘ਤੇ ਲੋਕਾਂ ਦੀ ਜਾਂਚ ਕਰਨ ਲਈ ਤਾਇਨਾਤ ਸਨ ਤਾਂ ਕਿ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਜਾ ਸਕੇ। ਸੂਬੇ ਦੇ 150 ਤੋਂ ਵੱਧ ਬੱਸ ਅੱਡਿਆਂ ‘ਤੇ ਕੀਤੇ ਗਏ ਇਸ ਅਪਰੇਸ਼ਨ ਦੌਰਾਨ 2000 ਤੋਂ ਵੱਧ ਲੋਕਾਂ ਦੀ ਤਲਾਸ਼ੀ ਕੀਤੀ ਗਈ।

 ਸੀ.ਪੀ./ਐਸਐਸਪੀਜ਼ ਨੇ ਹਰੇਕ ਪੁਲਿਸ ਜ਼ਿਲੇ ਵਿੱਚ ਇਸ ਵਿਸ਼ੇਸ਼ ਕਾਰਵਾਈ ਦੀ ਨਿੱਜੀ ਤੌਰ ‘ਤੇ ਕੀਤੀ ਨਿਗਰਾਨੀ

ਇਹ ਆਪ੍ਰੇਸ਼ਨ ਸੂਬੇ ਭਰ ‘ਚ ਸ਼ਾਮ 4 ਵਜੇ ਤੋਂ ਸਾਮ 6 ਵਜੇ ਤੱਕ ਪੂਰਨ ਤਾਲਮੇਲ ਨਾਲ ਚਲਾਇਆ ਗਿਆ ਅਤੇ ਸੀਪੀਜ਼/ਐਸਐਸਪੀਜ਼ ਨੂੰ ਨਿੱਜੀ ਤੌਰ ‘ਤੇ ਆਪਰੇਸ਼ਨ ਦੀ ਨਿਗਰਾਨੀ ਕਰਨ ਅਤੇ ਇਸ ਆਪ੍ਰੇਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਪੁਲਿਸ ਕਰਮੀਆਂ ਨੂੰ ਜੁਟਾਉਣ ਲਈ ਕਿਹਾ ਗਿਆ ਸੀ। ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਐਸਪੀ ਰੈਂਕ ਦੇ ਅਧਿਕਾਰੀਆਂ ਨੂੰ ਬੱਸ ਸਟੈਂਡਾਂ ‘ਤੇ ਲੋਕਾਂ ਦੀ ਚੈਕਿੰਗ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਉਨਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜਮਾਂ ਨੂੰ ਸਖਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ। (Punjab Police)

ਉਨਾਂ ਕਿਹਾ ਕਿ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਅਜਿਹੇ ਆਪ੍ਰੇਸ਼ਨ ਜਾਰੀ ਰਹਿਣਗੇ। ਉਨਾਂ ਕਿਹਾ ਕਿ ਇਸ ਤਰਾਂ ਦੀਆਂ ਕਾਰਵਾਈਆਂ ਬੁਨਿਆਦੀ ਪੁਲਿਸਿੰਗ ਦਾ ਵੀ ਹਿੱਸਾ ਹਨ ਜਿਸ ਵਿੱਚ ਸੰਵੇਦਨਸ਼ਸੀਲ ਥਾਵਾਂ ‘ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਤਿਆਰੀ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਫੀਲਡ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਅਤੇ ਆਮ ਲੋਕਾਂ ਵਿੱਚ ਪੁਲਸ ਦਾ ਭਰੋਸਾ ਵਧਾਉਣ ਵਿੱਚ ਵੀ ਸਹਾਈ ਹੋਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here