ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨੂੰ ਭਗੌੜਾ ਐਲਾਨਿਆ, ਮੈਗਾ ਸਰਚ ਆਪ੍ਰੇਸ਼ਨ ਜਾਰੀ

ਚੰਡੀਗੜ੍ਹ। ਪੰਜਾਬ ’ਚ ਖਾਲਿਸਤਾਨ ਸਮੱਰਥਕ ਅੰਮ੍ਰਿਤਪਾਲ ਸਿੰਘ (Amritpal) ਦੀ ਭਾਲ ਐਤਵਾਰ ਨੂੰ ਦੂਜੇ ਦਿਨ ਵੀ ਜਾਰੀ ਹੈ। ਪੰਜਾਬ ਪੁਲਿਸ ਨੇ ਸੂਬੇ ਵਿੱਚ ਉਸ ਨੂੰ ਲੱਭਣ ਲਈ ਇੱਕ ਮੈਗਾ ਸਰਚ ਅਭਿਆਨ ਚਲਾਇਆ ਹੈ। ਸ਼ਨਿੱਚਰਵਾਰ ਨੂੰ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਨੂੰ ਗਿ੍ਰਫਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਉਹ ਪੁਲਿਸ ਦੇ ਹੱਥੋਂ ਭੱਜਣ ’ਚ ਕਾਮਯਾਬ ਹੋ ਗਿਆ। ਉਸ ਦੀ ਕਾਰ ਨਕੋਦਰ ਵਿੱਚ ਖੜ੍ਹੀ ਮਿਲੀ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਦਾ ਮੋਬਾਈਲ ਫੋਨ ਵੀ ਇਸੇ ਗੱਡੀ ਵਿੱਚੋਂ ਮਿਲਿਆ ਹੈ।

ਅੰਮ੍ਰਿਤਪਾਲ (Amritpal) ਦੀ ਗਿ੍ਰਫਤਾਰੀ ਦੀ ਸੂਚਨਾ ਸ਼ਨਿੱਚਰਵਾਰ ਦੁਪਹਿਰ ਨੂੰ ਮਿਲੀ ਪਰ ਪੁਲਿਸ ਵੱਲੋਂ ਦੇਰ ਰਾਤ ਜਾਰੀ ਅਧਿਕਾਰਤ ਪ੍ਰੈੱਸ ਬਿਆਨ ’ਚ ਦੱਸਿਆ ਗਿਆ ਕਿ ਉਹ ਫਰਾਰ ਹੈ। ਅੰਮ੍ਰਿਤਪਾਲ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਨਾਲ ਜੁੜੇ 78 ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਹੈ।

ਪੰਜਾਬ ਵਿੱਚ ਅੱਜ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਅਫਵਾਹਾਂ ਅਤੇ ਮਾਹੌਲ ਵਿਗੜਨ ਦੇ ਖਦਸੇ ਨੂੰ ਰੋਕਣ ਲਈ ਸਨੀਵਾਰ ਦੁਪਹਿਰ 12 ਵਜੇ ਤੋਂ ਰਾਜ ਵਿੱਚ ਮੋਬਾਈਲ ਇੰਟਰਨੈਟ ਅਤੇ ਬਲਕ ਐਸਐਮਐਸ ਸੇਵਾਵਾਂ ਨੂੰ 24 ਘੰਟਿਆਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਅੱਜ ਦੁਪਹਿਰ 12 ਵਜੇ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਸ਼ੁਰੂ ਹੋਣਗੀਆਂ ਜਾਂ ਨਹੀਂ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। (Amritpal)

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here