Punjab News: ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਜਿਸ ਨੂੰ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ

Punjab News

Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼) ਇੱਕ ਵੱਡੀ ਸਫਲਤਾ ਵਿੱਚ ਪੰਜਾਬ ਪੁਲਿਸ ਨੇ ਹਰਵਿੰਦਰ ਰਿੰਦਾ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੁਆਰਾ ਚਲਾਏ ਜਾ ਰਹੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਪਾਕਿਸਤਾਨ-ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਨੂੰ ਖਤਮ ਕਰ ਦਿੱਤਾ ਹੈ, ਜਿਸ ਨੂੰ ਵਿਦੇਸ਼ੀ ਗੈਂਗਸਟਰ ਗੁਰਦੇਵ ਸਿੰਘ ਉਰਫ਼ ਜੈਸਲ ਉਰਫ਼ ਭਲਵਾਨ ਜੋ ਤਰਨਤਾਰਨ ਦੇ ਪਿੰਡ ਚੰਬਲ ਦਾ ਰਹਿਣ ਵਾਲਾ ਹੈ ਦੁਆਰਾ ਚਲਾਇਆ ਜਾ ਰਿਹਾ ਸੀ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੁਲਿਸ ਨੇ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦੇ ਜਸ਼ਨਦੀਪ ਸਿੰਘ ਅਤੇ ਇਕ ਹੋਰ ਵਿਅਕਤੀ (ਨਾਬਾਲਗ) ਨੂੰ ਗ੍ਰਿਫਤਾਰ ਕੀਤਾ ਹੈ। ਪੁੱਛਗਿੱਛ ਦੌਰਾਨ ਉਸ ਨੇ ਖੁਲਾਸਾ ਕੀਤਾ ਕਿ ਉਸਨੇ 23 ਨਵੰਬਰ 2024 ਨੂੰ ਪੁਲਿਸ ਸਟੇਸ਼ਨ ਅਜਨਾਲਾ ਵਿਖੇ ਆਈਈਡੀ ਲਗਾਈ ਸੀ ਅਤੇ ਹੋਰ ਹਮਲੇ ਕੀਤੇ ਸਨ। Punjab News

Read Also : Allu Arjun: ਪੁਸ਼ਪਾ-2 ਦੇ ਅਦਾਕਾਰ ਅੱਲੂ ਅਰਜੁਨ ਗ੍ਰਿਫਤਾਰ, ਹੈਦਰਾਬਾਦ ਥਿਏਟਰ ’ਚ ਭਗਦੜ ਮਾਮਲੇ ’ਚ ਕਾਰਵਾਈ

ਡੀਜੀਪੀ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਕੋਲੋਂ ਦੋ ਹੈਂਡ ਗ੍ਰਨੇਡ ਅਤੇ ਇੱਕ ਪਿਸਤੌਲ ਸਮੇਤ ਅਸਲਾ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਐਸ.ਐਸ.ਓ.ਸੀ ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਰਿੰਦਾ, ਹੈਪੀ ਪਾਸੀਆ ਅਤੇ ਗੁਰਦੇਵ ਜੈਸਲ ਦੇ ਪੂਰੇ ਨੈੱਟਵਰਕ ਨੂੰ ਟਰੇਸ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।