ਸਾਡੇ ਨਾਲ ਸ਼ਾਮਲ

Follow us

13.8 C
Chandigarh
Wednesday, February 11, 2026
More
    Home Breaking News ਪੰਜਾਬ ਪੁਲਿਸ ਨ...

    ਪੰਜਾਬ ਪੁਲਿਸ ਨੂੰ ਮਿਲੀ ਕਾਮਯਾਬੀ : ਫਿਰੌਤੀ ਮੰਗਣ ਵਾਲੇ ਏਸੀ ਮਕੈਨਿਕ ਨੂੰ ਕੀਤਾ ਗ੍ਰਿਫਤਾਰ

    ਪੰਜਾਬ ਪੁਲਿਸ ਨੇ ਖੁਦ ਨੂੰ ਗੈਂਗਸਟਰ ਦੱਸ ਕੇ ਫਿਰੌਤੀ ਦੀਆਂ ਫਰਜ਼ੀ ਕਾਲਾਂ ਕਰਨ ਵਾਲੇ ਏ.ਸੀ ਮਕੈਨਿਕ ਨੂੰ ਕੀਤਾ ਗਿਰਫਤਾਰ

    •  20 ਸਾਲਾ ਦੋਸ਼ੀ ਫਾਰਮਾ ਕੰਪਨੀ ਦੇ ਮਾਲਕ ਤੋਂ 30 ਲੱਖ ਰੁਪਏ ਫਿਰੌਤੀ ਦੀ ਕਰ ਰਿਹਾ ਸੀ ਮੰਗ, ਜਾਨੋਂ ਮਾਰਨ ਦੀ ਵੀ ਦਿੱਤੀ ਸੀ ਧਮਕੀ
    •  ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ
    • ਫਿਰੌਤੀ ਦੀਆਂ ਫਰਜ਼ੀ ਕਾਲਾਂ ਤੋਂ ਰਹੋ ਸਾਵਧਾਨ, ਅਜਿਹੀ ਕਾਲ ਆਉਣ ’ਤੇ ਤੁਰੰਤ ਕੀਤਾ ਜਾਵੇ ਪੁਲਿਸ ਨੂੰ ਸੂਚਿਤ : ਡੀ.ਜੀ.ਪੀ. ਗੌਰਵ ਯਾਦਵ

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਮੋਹਾਲੀ ਸਥਿਤ ਫਾਰਮਾਸਿਊਟੀਕਲ ਕੰਪਨੀ ਦੇ ਮਾਲਕ ਨੂੰ ਫਿਰੌਤੀ (Ransom) ਲਈ ਫਰਜ਼ੀ ਕਾਲ ਕਰਨ ਦੇ ਦੋਸ਼ ਵਿੱਚ ਖੁਦ ਨੂੰ ਵਿਦੇਸ਼- ਅਧਾਰਿਤ ਗੈਂਗਸਟਰ ਦੱਸ ਕੇ ਕਾਲ ਕਰਨ ਵਾਲੇ ਇੱਕ 20 ਸਾਲਾ ਏ.ਸੀ. ਮਕੈਨਿਕ ਨੂੰ ਗ੍ਰਿਫਤਾਰ ਕੀਤਾ ਹੈ।

    ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੂਰਜ (20) ਵਾਸੀ ਮਲੋਆ ਕਲੋਨੀ, ਚੰਡੀਗੜ ਵਜੋਂ ਹੋਈ ਹੈ, ਜਿਸ ਨੂੰ ਇੱਥੋਂ ਦੇ ਵੇਰਕਾ ਚੌਕ ਤੋਂ ਉਸ ਸਮੇਂ ਗਿਰਫ਼ਤਾਰ ਕੀਤਾ ਗਿਆ, ਜਦੋਂ ਉਹ ਆਪਣੇ ਸਾਥੀ ਮਨਦੀਪ ਸਿੰਘ (32) ਵਾਸੀ ਪਿੰਡ ਮਾਂਗੇਵਾਲ ਸ੍ਰੀ ਆਨੰਦਪੁਰ ਸਾਹਿਬ ਦੇ ਨਾਲ ਮੋਟਰਸਾਈਕਲ ‘ਤੇ ਫਿਰੌਤੀ ਦੇ ਪੈਸੇ ਵਸੂਲਣ ਜਾ ਰਿਹਾ ਸੀ। ਪੁਲਿਸ ਨੇ ਉਕਤ ਦੋੋਸ਼ੀਆਂ ਕੋਲੋਂ ਦੋ ਮੋਬਾਈਲ ਫੋਨ ਅਤੇ ਬਿਨਾਂ ਨੰਬਰ ਪਲੇਟ ਵਾਲਾ ਇੱਕ ਕਾਲੇ ਰੰਗ ਦਾ ਸੀ.ਟੀ 100 ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

    ਖੁਦ ਨੂੰ ਗੈਂਗਸਟਰ ਦੱਸ ਕੇ ਮੰਗਦਾ ਸੀ ਫਿਰੌਤੀ

    ਸ਼ਿਕਾਇਤਕਰਤਾ, ਜੋ ਕਿ ਐਸ.ਏ.ਐਸ. ਨਗਰ ਸਥਿਤ ਇੱਕ ਫਾਰਮਾਸਿਊਟੀਕਲ ਕੰਪਨੀ ਦਾ ਮਾਲਕ ਹੈ, ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਨੂੰ 30 ਦਸੰਬਰ, 2022 ਨੂੰ ਇੱਕ ਵਿਅਕਤੀ, ਜੋ ਖੁਦ ਨੂੰ ਗੈਂਗਸਟਰ ਦੱਸ ਰਿਹਾ ਹੈ, ਨੇ ਫੋਨ ਕਰਕੇ ਉਸ ਕੋਲੋਂ 30 ਲੱਖ ਰੁਪਏ ਦੀ ਫਿਰੌਤੀ (Ransom) ਮੰਗ ਕੀਤੀ ਅਤੇ ਸਮੇਂ ਸਿਰ ਫਿਰੌਤੀ ਦੀ ਰਕਮ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ।

    ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ਿਕਾਇਤ ਤੋਂ ਬਾਅਦ ਐਸਏਐਸ ਨਗਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਤੁਰੰਤ ਇਸ ਮਾਮਲੇ ਦੀ ਜਾਂਚ ਸੁਰੂ ਕਰ ਦਿੱਤੀ ਅਤੇ ਮੁਲਜਮ ਕਾਲਰ ਸੂਰਜ ਨੂੰ ਗਿਰਫਤਾਰ ਕਰ ਲਿਆ, ਜੋ ਆਪਣੇ ਸਹਿਯੋਗੀ ਮਨਦੀਪ ਸਿੰਘ ਦੇ ਵਟਸਐਪ ਨੰਬਰ ਦੀ ਵਰਤੋਂ ਕਰਕੇ ਸ਼ਿਕਾਰ ਬਣਾਏ ਲੋਕਾਂ ਨੂੰ ਕਾਲਾਂ ਕਰ ਰਿਹਾ ਸੀ। ਉਨਾਂ ਨੇ ਦੱਸਿਆ ਕਿ ਦੋਸ਼ੀ ਸੂਰਜ ਏ.ਸੀ. ਮਕੈਨਿਕ ਵਜੋਂ ਕੰਮ ਕਰਦਾ ਹੈ, ਜਦਕਿ ਉਸ ਦਾ ਸਾਥੀ ਮਨਦੀਪ ਟੈਕਸੀ ਡਰਾਈਵਰ ਹੈ।

    ਫਰਜ਼ੀ ਫਿਰੌਤੀ ਕਾਲਾਂ ਤੋਂ ਰਹੋ ਸੁਚੇਤ : ਡੀਜੀਪੀ

    ਡੀਜੀਪੀ ਨੇ ਇੱਕ ਵਾਰ ਫਿਰ ਲੋਕਾਂ ਨੂੰ ਫਰਜ਼ੀ ਫਿਰੌਤੀ ਲਈ ਕਾਲਾਂ ਤੋਂ ਸੁਚੇਤ ਰਹਿਣ ਲਈ ਸਾਵਧਾਨ ਕੀਤਾ ਅਤੇ ਉਨਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਅਜਿਹੀ ਕੋਈ ਕਾਲ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਪੰਜਾਬ ਪੁਲਿਸ ਵੱਲੋਂ ਅਜਿਹੇ ਫਿਰੌਤੀ ਦੇ ਮਾਮਲਿਆਂ ਦੀ ਤਾਜ਼ਾ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਜ਼ਿਆਦਾਤਰ ਅਜਿਹੀਆਂ ਗੈਂਗਸਟਰਾਂ ਦੇ ਨਾਮ ਤੇ ਕੀਤੀਆਂ ਜਾ ਰਹੀਆਂ ਫਿਰੌਤੀ ਕਾਲਾਂ ਕੁਝ ਅਣਪਛਾਤੇ ਅਪਰਾਧੀਆਂ ਦਾ ਕੰਮ ਹੈ, ਜਿਨਾਂ ਦਾ ਕਿਸੇ ਗਿਰੋਹ ਜਾਂ ਗੈਂਗਸਟਰ ਨਾਲ ਕੋਈ ਤਾਅਲੁਕ ਨਹੀਂ ਹੈ। ਦੱਸਣਯੋਗ ਹੈ ਕਿ, ਇਸ ਸਬੰਧੀ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 384 ਅਤੇ 120ਬੀ ਦੇ ਤਹਿਤ ਐਫਆਈਆਰ ਨੰਬਰ 1 ਅਧੀਨ ਕੇਸ ਦਰਜ ਕੀਤਾ ਗਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here