ਸਾਡੇ ਨਾਲ ਸ਼ਾਮਲ

Follow us

21.6 C
Chandigarh
Monday, February 9, 2026
More
    Home Breaking News Operation Pra...

    Operation Prahar-2 Punjab: ਆਪਰੇਸ਼ਨ ਪ੍ਰਹਾਰ-2 ਤਹਿਤ ਜਿਲ੍ਹੇ ਅੰਦਰ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਕੀਤੀ ਛਾਪੇਮਾਰੀ

    Operation Prahar-2 Punjab
    Operation Prahar-2 Punjab: ਆਪਰੇਸ਼ਨ ਪ੍ਰਹਾਰ-2 ਤਹਿਤ ਜਿਲ੍ਹੇ ਅੰਦਰ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਕੀਤੀ ਛਾਪੇਮਾਰੀ

    ਸੀਨੀਅਰ ਪੁਲਿਸ ਅਧਿਕਾਰੀ ਵੀ ਰਹੇ ਗਰਾਊਡ ਜ਼ੀਰੋ ’ਤੇ ਮੌਜ਼ੂਦ

    Operation Prahar-2 Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸੁਰੱਖਿਅਤ ਅਤੇ ਅਪਰਾਧ–ਮੁਕਤ ਬਣਾਏ ਰੱਖਣ ਦੀ ਮੁਹਿੰਮ ਤਹਿਤ, ਗੌਰਵ ਯਾਦਵ ਡੀ.ਜੀ.ਪੀ ਪੰਜਾਬ ਦੇ ਹੁਕਮਾਂ ਅਨੁਸਾਰ ਮਾੜੇ ਅਨਸਰਾਂ ਖ਼ਿਲਾਫ਼ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਦੇ ਹਿੱਸੇ ਵਜੋਂ ਅੱਜ ਫਰੀਦਕੋਟ ਜ਼ਿਲ੍ਹੇ ਹੇਠ “ਆਪਰੇਸ਼ਨ ਪ੍ਰਹਾਰ-2” ਦੀ ਸੁਰੂਆਤ ਕੀਤੀ ਗਈ। ਜਿਸ ਦੀ ਸੁਪਰਵੀਜਨ ਨਵੀਨ ਸੈਣੀ ਆਈ.ਪੀ.ਐਸ ਡੀ.ਆਈ.ਡੀ ਕ੍ਰਾਈਮ ਵੱਲੋ ਕੀਤੀ ਗਈ। ਇਸ ਦੌਰਾਨ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਉਹਨਾਂ ਨਾਲ ਮੌਜ਼ੂਦ ਰਹੇ।

    ਜਿਸ ਦੌਰਾਨ ਸੰਗਠਿਤ ਅਪਰਾਧ ਦੇ ਖ਼ਿਲਾਫ਼ ਜ਼ਿਲ੍ਹੇ ਅੰਦਰ ਅੱਜ ਸਵੇਰੇ ਤੋ ਇੱਕ ਸੁਚੱਜੀ ਯੋਜਨਾ ਅਧੀਨ ਵੱਡੇ ਪੱਧਰ ਦੀ ਕਾਰਵਾਈ ਕਰਦਿਆਂ ਜ਼ਿਲ੍ਹੇ ਅੰਦਰ ਸਰਗਰਮ ਸੰਗਠਿਤ ਅਪਰਾਧਕ ਨੈੱਟਵਰਕਾਂ ਨੂੰ ਤੋੜਨ ਲਈ ਛਾਪੇਮਾਰੀ ਕੀਤੀ ਗਈ। ਇਹ ਕਾਰਵਾਈ ਪੂਰੀ ਤਰ੍ਹਾਂ ਸਹਿ-ਸੰਯੋਜਿਤ ਅਤੇ ਯੋਜਨਾਬੱਧ ਸੀ, ਜਿਸ ਦਾ ਉਦੇਸ਼ ਅਪਰਾਧਕ ਗਿਰੋਹਾਂ ਦੇ ਜਾਲ ਨੂੰ ਤੋੜਨਾ, ਜਨ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਰਾਜ ਵਿੱਚ ਸ਼ਾਂਤੀ ਅਤੇ ਸਥਿਰਤਾ ਕਾਇਮ ਰੱਖਣਾ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਵੀਨ ਸੈਣੀ ਆਈ.ਪੀ.ਐਸ ਡੀ.ਆਈ.ਡੀ ਕ੍ਰਾਈਮ ਨੇ ਦੱਸਿਆ ਕਿ ਇਹ ਕਾਰਵਾਈ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਰਾਜ-ਪੱਧਰੀ ਮੁਹਿੰਮ ਦਾ ਹਿੱਸਾ ਹੈ, ਜੋ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਗੌਰਵ ਯਾਦਵ, ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੀ ਗਈ ਹੈ।

    ਇਹ ਵੀ ਪੜ੍ਹੋ: Road Accident: ਤੇਜ਼ ਰਫ਼ਤਾਰ ਟਰੱਕ ਨੇ ਤਿੰਨ ਬਾਈਕ ਸਵਾਰਾਂ ਦੀ ਲਈ ਜਾਨ

    ਉਨ੍ਹਾਂ ਦੱਸਿਆ ਕਿ ਫਰੀਦਕੋਟ ਪੁਲਿਸ ਦੇ ਸਾਰੇ ਯੂਨਿਟਾਂ ਤੋਂ ਬਣੀਆਂ 67 ਪੁਲਿਸ ਟੀਮਾਂ ਜਿਹਨਾ ਵਿੱਚ ਗਜਟਿਡ ਅਧਿਕਾਰੀਆ ਦੀ ਨਿਗਰਾਨੀ ਹੇਠ 500 ਦੇ ਕਰੀਬ ਪੁਲਿਸ ਕਰਮਚਾਰੀਆ ਵੱਲੋਂ ਇੱਕੋ ਸਮੇਂ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਉਨ੍ਹਾਂ ਨੂੰ ਪਨਾਹ ਜਾਂ ਲੋਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਾਲੇ ਵਿਅਕਤੀਆਂ ਦੇ ਠਿਕਾਣਿਆਂ ’ਤੇ ਨਿਸ਼ਾਨਾਬੱਧ ਛਾਪੇਮਾਰੀ ਕੀਤੀ ਜਾ ਰਹੀ ਹੈ।

    Operation Prahar-2 Punjab2
    Operation Prahar-2 Punjab: ਆਪਰੇਸ਼ਨ ਪ੍ਰਹਾਰ-2 ਤਹਿਤ ਜਿਲ੍ਹੇ ਅੰਦਰ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਕੀਤੀ ਛਾਪੇਮਾਰੀ

    ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ ਹਾਰਡਕੋਰ ਅਪਰਾਧੀਆਂ, ਉਨ੍ਹਾਂ ਦੇ ਸਾਥੀਆਂ ਨੂੰ ਰਾਊਡ-ਅੱਪ ਕੀਤਾ ਜਾ ਰਿਹਾ ਹੈ, ਇਸਦੇ ਨਾਲ ਹੀ ਹੋਰਾਂ ਕੋਲੋਂ ਪੁੱਛਗਿੱਛ ਕਰਕੇ ਉਨ੍ਹਾਂ ਦੀਆਂ ਗਤਿਵਿਧੀਆਂ ਦੀ ਜਾਂਚ ਅਤੇ ਤਸਦੀਕ ਵੀ ਕੀਤੀ ਜਾ ਰਹੀ ਹੈ। ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋ ਇਸ ਸਬੰਧੀ ਕਿਹਾ ਕਿ ਇਹ ਕਾਰਵਾਈ ਪੂਰੀ ਤਰ੍ਹਾਂ ਖੁਫੀਆ ਜਾਣਕਾਰੀ ’ਤੇ ਆਧਾਰਿਤ ਹੈ ਅਤੇ ਇਸ ਦਾ ਮੁੱਖ ਮਕਸਦ ਸੰਗਠਿਤ ਅਪਰਾਧਕ ਗਿਰੋਹਾਂ ਦੀ ਕਾਰਜਸ਼ੀਲ ਢਾਂਚੇ ਨੂੰ ਤੋੜਨਾ ਹੈ। ਇਸ ਦੇ ਨਾਲ ਹੀ ਅਪਰਾਧਿਕ ਅਨਸਰਾਂ ਨੂੰ ਰਾਊਡਅੱਪ ਕਰਨ ਦੇ ਨਾਲ-ਨਾਲ ਜ਼ਿਲ੍ਹੇ ਅੰਦਰ ਮੌਜ਼ੂਦ ਹੋਟਲ, ਸਰਾਵਾ ਅਤੇ ਹੋਰ ਅਹਿਮ ਸਥਾਨਾ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। Operation Prahar-2 Punjab