ਪਟਿਆਲਾ ਹਾਊਸ ਕੋਰਟ ਦੇ ਹੁਕਮਾਂ ’ਤੇ ਕੀਤਾ ਗਿਆ ਗ੍ਰਿਫ਼ਤਾਰ
- ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਵੱਡੇ ਪ੍ਰਬੰਧ ਕੀਤੇ ਗਏ ਹਨ
(ਅਸ਼ਵਨੀ ਚਾਵਲਾ) ਚੰਡਗੀੜ੍ਹ। ਪਟਿਆਲਾ ਹਾਊਸ ਕੋਰਟ ਦੀ ਇਜ਼ਾਜਤ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਇਜਾਜ਼ਤ ਤੋਂ ਬਾਅਦ ਪੰਜਾਬ ਪੁਲਿਸ ਨੇ ਸਭ ਤੋਂ ਪਹਿਲਾਂ ਲਾਰੈਂਸ ਨੂੰ ਹਿਰਾਸਤ ਵਿੱਚ ਲਿਆ। ਇਸ ਤੋਂ ਬਾਅਦ ਅਦਾਲਤ ਨੇ ਟਰਾਂਜ਼ਿਟ ਰਿਮਾਂਡ ਦੇ ਦਿੱਤਾ। ਇਸ ਤੋਂ ਬਾਅਦ ਲਾਰੈਂਸ ਦਾ ਮੈਡੀਕਲ ਕਰਵਾਇਆ ਗਿਆ। ਜਿਸ ਤੋਂ ਬਾਅਦ ਲਾਰੈਂਸ ਨੂੰ ਬੁਲੇਟ ਪਰੂਫ ਗੱਡੀ ‘ਚ ਪੰਜਾਬ ਦੇ ਮਾਨਸਾ ਲਿਆਂਦਾ ਜਾ ਰਿਹਾ ਹੈ। ਪੰਜਾਬ ਪੁਲਿਸ ਦੀ ਟੀਮ ਦਿੱਲੀ ਤੋਂ ਲਾਰੈਂਸ ਲਈ ਰਵਾਨਾ ਹੋ ਗਈ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਤੋਂ ਹੁਣ ਪੁੱਛਗਿੱਛ ਕੀਤੀ ਜਾਵੇਗੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਲਾਰੈਂਸ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ।
ਪਟਿਆਲਾ ਹਾਊਸ ਅਦਾਲਤ ਵੱਲੋਂ ਟ੍ਰਾਜਿਟ ਰਿਮਾਂਡ ਮਿਲਣ ਤੋਂ ਬਾਅਦ ਹੁਣ ਲਾਰੈਂਸ ਬਿਸਨੋਈ ਨੂੰ ਬੁੱਧਵਾਰ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਜਾਏਗਾ, ਜਿਥੇ ਕਿ ਪੰਜਾਬ ਪੁਲਿਸ ਵਲੋਂ ਲਾਰੈਂਸ ਬਿਸਨੋਈ ਦਾ ਪੁਲਿਸ ਰਿਮਾਂਡ ਲੈਣ ਦੀ ਕੋਸ਼ਿਸ਼ ਕੀਤੀ ਜਾਏਗੀ। ਜਾਣਕਾਰੀ ਅਨੁਸਾਰ ਪੰਜਾਬ ਦੇ ਵੱਡੇ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਮਹੀਨੇ ਕਤਲ ਕਰ ਦਿੱਤਾ ਗਿਆ ਸੀ ਅਤੇ ਇਸ ਕਤਲ ਤੋਂ ਬਾਅਦ ਲਾਰੈਂਸ ਬਿਸਨੋਈ ਦੇ ਗੁੱਟ ਵਲੋਂ ਜਿੰਮੇਵਾਰੀ ਲਈ ਗਈ ਸੀ ਤਾਂ ਹੁਣ ਤੱਕ ਪੰਜਾਬ ਪੁਲਿਸ ਵੱਲੋਂ ਕਤਲ ਮਾਮਲੇ ਵਿੱਚ ਕੀਤੀਆਂ ਗਈਆਂ ਗਿ੍ਰਫਤਾਰੀਆਂ ਵਿੱਚ ਵਾਰ ਵਾਰ ਲਾਰੈਂਸ ਬਿਸਨੋਈ ਦਾ ਨਾਂਅ ਆ ਰਿਹਾ ਹੈ। ਜਿਸ ਕਾਰਨ ਮੰਗਲਵਾਰ ਨੂੰ ਪੰਜਾਬ ਪੁਲਿਸ ਦਿੱਲੀ ਵਿਖੇ ਪਟਿਆਲਾ ਹਾਊਸ ਅਦਾਲਤ ਵਿੱਚ ਪੁੱਜੀ ਸੀ। ਜਿਥੇ ਕਿ ਪੰਜਾਬ ਪੁਲਿਸ ਵਲੋਂ ਲਾਰੈਂਸ ਬਿਸਨੋਈ ਨੂੰ ਗਿ੍ਰਫ਼ਤਾਰ ਕਰਨ ਅਤੇ ਟ੍ਰਾਂਜਿਟ ਰਿਮਾਂਡ ਦੇਣ ਦੀ ਮੰਗ ਕੀਤੀ ਗਈ ਸੀ।
ਲਾਰੈਂਸ ਬਿਸਨੋਈ ਦੇ ਵਕੀਲਾਂ ਵੱਲੋਂ ਗ੍ਰਿਫਤਾਰੀ ਦੀ ਅਪੀਲ ਦੇ ਸਬੰਧ ਵਿੱਚ ਕੋਈ ਇਤਰਾਜ਼ ਜ਼ਾਹਿਰ ਨਹੀਂ ਕੀਤਾ ਗਿਆ ਸੀ ਅਤੇ ਅਦਾਲਤ ਵਿੱਚ ਤਰਕ ਰੱਖਿਆ ਗਿਆ ਕਿ ਪੰਜਾਬ ਪੁਲਿਸ ਗ੍ਰਿਫ਼ਤਾਰੀ ਪਾਉਂਦੇ ਹੋਏ ਤਿਹਾੜ ਜੇਲ੍ਹ ਵਿੱਚ ਹੀ ਪੁੱਛ ਪੜਤਾਲ ਕਰ ਸਕਦੀ ਹੈ ਅਤੇ ਪੰਜਾਬ ਵਿੱਚ ਲੈ ਕੇ ਜਾਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਜਿਸ ਤੋਂ ਬਾਅਦ ਪਹਿਲਾਂ ਅਦਾਲਤ ਵੱਲੋਂ ਲਾਰੈਂਸ ਬਿਸਨੋਈ ਦੀ ਗਿ੍ਰਫ਼ਤਾਰੀ ਪਾਉਣ ਨੂੰ ਇਜਾਜ਼ਤ ਦੇ ਦਿੱਤੀ ਗਈ। ਅਦਾਲਤ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸਨੋਈ ਦੀ ਗਿ੍ਰਫ਼ਤਾਰੀ ਪਾਈ ਗਈ ਤਾਂ ਬਾਅਦ ਵਿੱਚ ਟ੍ਰਾਜਿਟ ਰਿਮਾਂਡ ਸਬੰਧੀ ਅਦਾਲਤ ਵਿੱਚ ਕਾਰਵਾਈ ਸ਼ੁਰੂ ਹੋਈ।
ਪੰਜਾਬ ਸਰਕਾਰ ਵੱਲੋਂ ਖ਼ੁਦ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਪੇਸ਼ ਹੁੰਦੇ ਹੋਏ ਕਾਫ਼ੀ ਤਰਕ ਰੱਖਦੇ ਹੋਏ ਲਾਰੈਂਸ ਬਿਸਨੋਈ ਦਾ ਟ੍ਰਾਂਜਿਟ ਰਿਮਾਂਡ ਦੇਣ ਦੀ ਮੰਗ ਕੀਤੀ ਅਤੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਕੇਸ ਵਿੱਚ ਲਾਰੈਂਸ ਬਿਸਨੋਈ ਉਨਾਂ ਨੂੰ ਜ਼ਰੂਰੀ ਚਾਹੀਦਾ ਹੈ ਤਾਂ ਕਿ ਇਸ ਕਤਲ ਮਾਮਲੇ ਨੂੰ ਸੁਲਝਾਇਆ ਜਾ ਸਕੇ।। ਜਿਸ ਤੋਂ ਬਾਅਦ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵੱਲੋਂ ਪੰਜਾਬ ਦੀ ਮੰਗ ਨੂੰ ਮੰਨਦੇ ਹੋਏ ਲਾਰੈਂਸ ਬਿਸ਼ਨੋਈ ਦਾ ਟ੍ਰਾਜਿਟ ਰਿਮਾਂਡ ਦੇ ਦਿੱਤਾ ਗਿਆ।
ਅਦਾਲਤ ਵਲੋਂ ਦਿੱਤੀਆਂ ਗਈਆਂ ਹਦਾਇਤਾਂ
- ਲਾਰੈਂਸ ਬਿਸਨੋਈ ਦਾ ਮੈਡੀਕਲ ਕਰਵਾਇਆ ਜਾਵੇ।
- ਲਾਰੈਂਸ ਬਿਸਨੋਈ ਨੂੰ ਬੂਲੈਟ ਪਰੂਫ਼ ਗੱਡੀ ਵਿੱਚ ਲੈ ਕੇ ਜਾਇਆ ਜਾਵੇ।
- ਲਾਰੈਂਸ ਬਿਸਨੋਈ ਦੀ ਜਾਨ ਦੀ ਜਿੰਮੇਵਾਰੀ ਪੰਜਾਬ ਪੁਲਿਸ ਅਤੇ ਸਰਕਾਰ ਦੀ ਹੀ ਹੋਏਗੀ
- ਦਿੱਲੀ ਤੋਂ ਪੰਜਾਬ ਤੱਕ ਕਿਸੇ ਵੀ ਤਰਾਂ ਦੀ ਅਣਹੋਣੀ ਨਹੀਂ ਹੋਣੀ ਚਾਹੀਦੀ ਹੈ ਅਤੇ ਸੁਰੱਖਿਆ ਦਿੱਤੀ ਜਾਵੇ।
- ਦਿੱਲੀ ਤੋਂ ਪੰਜਾਬ ਤੱਕ ਰਸਤੇ ਦੀ ਸਾਰੀ ਵੀਡੀਓ ਗ੍ਰਾਫ਼ੀ ਕੀਤੀ ਜਾਵੇ।
ਇਸ ਮਾਮਲੇ ਵਿੱਚ ਲਾਰੈਂਸ ਦੇ ਵਕੀਲ ਨੇ ਕਿਹਾ ਕਿ ਪੰਜਾਬ ਵਿੱਚ ਲਾਰੈਂਸ ਦੀ ਜਾਨ ਨੂੰ ਖਤਰਾ ਹੈ। ਪੰਜਾਬ ਪੁਲਿਸ ਉਸ ਦਾ ਐਨਕਾਊਂਟਰ ਕਰ ਸਕਦੀ ਹੈ। ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਖਰਾਬ ਹੈ। ਇਸ ਲਈ ਪ੍ਰੋਡਕਸ਼ਨ ਵਾਰੰਟ ਨਾ ਦਿੱਤਾ ਜਾਵੇ।
ਪੰਜਾਬ ਪੁਲਿਸ ਦਾ ਕਹਿਣਾ ਹੈ ਸੁਰੱਖਿਆ ਵਾਲੀ ਕੋਈ ਗੱਲ ਨਹੀਂ ਹੈ। ਅਸੀਂ ਬੁਲੇਟ ਪਰੂਫ ਗੱਡੀ ਅਤੇ ਸੁਰੱਖਿਆ ਲੈ ਕੇ ਦਿੱਲੀ ਪਹੁੰਚੇ ਹਾਂ। ਇਸ ਤੋਂ ਇਲਾਵਾ ਲਾਰੇਂਸ ਨੂੰ ਲਿਆਉਣ ਲਈ ਐਸਪੀ ਪੱਧਰ ਦਾ ਅਧਿਕਾਰੀ ਵੀ ਪਹੁੰਚਿਆ ਹੈ। ਪੰਜਾਬ ਪੁਲਿਸ ਨੇ ਇੱਕ ਵੀਡੀਓ ਕੈਮਰਾ ਵੀ ਲਾਇਆ ਹੈ ਅਤੇ ਲਾਰੈਂਸ ਦੀ ਵੀਡੀਓ ਰਿਕਾਰਡਿੰਗ ਖੋਹੇ ਜਾਣ ਦੀ ਗੱਲ ਕੀਤੀ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਸੁਰੱਖਿਆ ਨੂੰ ਕੋਈ ਖਤਰਾ ਨਹੀਂ ਹੈ। ਵਾਹਨਾਂ ਵਿੱਚ ਕੈਮਰੇ ਲੱਗੇ ਹਨ ਅਤੇ ਪੁਲਿਸ ਮੁਲਾਜ਼ਮ ਆਧੁਨਿਕ ਹਥਿਆਰਾਂ ਨਾਲ ਲੈਸ ਹਨ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੀ ਲਾਰੇਂਸ ਦੇ ਰਿਮਾਂਡ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਸ ਨੂੰ ਅਸਲਾ ਐਕਟ ਤਹਿਤ ਰਿਮਾਂਡ ‘ਤੇ ਲਿਆ ਗਿਆ ਹੈ। ਇਸ ਸਬੰਧ ਵਿਚ ਉਸ ਕੋਲੋਂ ਪੁੱਛਗਿੱਛ ਹੋਣੀ ਬਾਕੀ ਹੈ।
ਕੀ ਹੈ ਮਾਮਲਾ
ਜ਼ਿਕਰਯੋਗ ਹੈ ਕਿ 29 ਮਈ ਨੂੰ ਪੰਜਾਬ ਦੇ ਮਾਨਸਾ ’ਚ ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇ ਵਾਲਾ ਦੀ ਕੁਝ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪੰਜਾਬ ਵਿੱਚ ਕਾਤਲਾਂ ਦੇ ਖਿਲਾਫ ਧਾਰਾਵਾਂ 302, 302 ਅਤੇ 341 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।
ਲਾਰੈਂਸ ਨੇ ਐਨਕਾਊਂਟਰ ਦੀ ਸੰਭਾਵਨਾ ਜਤਾਈ ਹੈ
ਗੈਂਗਸਟਰ ਲਾਰੈਂਸ ਪੰਜਾਬ ਨਹੀਂ ਆਉਣਾ ਚਾਹੁੰਦਾ। ਉਸ ਦੀ ਦਲੀਲ ਹੈ ਕਿ ਮੂਸੇਵਾਲਾ ਕਤਲ ਕਾਂਡ ਦੇ ਸਬੰਧ ਵਿਚ ਪੰਜਾਬ ਪੁਲਿਸ ਉਸ ਦਾ ਐਨਕਾਊਂਟਰ ਕਰ ਸਕਦੀ ਹੈ। ਇਸ ਮਾਮਲੇ ਵਿੱਚ ਲਾਰੈਂਸ ਨੇ ਐਨਆਈਏ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਲਾਂਕਿ ਉਸ ਨੂੰ ਕੋਈ ਰਾਹਤ ਨਹੀਂ ਮਿਲੀ।
ਸਿੱਧੂ ਮੂਸੇਵਾਲ ਨੂੰ ਮਾਰਨ ਦੀ ਖਾਧੀ ਸੀ ਕਸਮ
ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਟ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਮੰਨਿਆ ਜਾ ਰਿਹਾ ਹੈ। ਉਸ ਨੇ ਤਿਹਾੜ ਜੇਲ੍ਹ ’ਚ ਹੀ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜਿਸ਼ ਘੜੀ ਸੀ। ਉਸ ਨੇ ਕਸਮ ਖਾਧੀ ਸੀ ਕਿ ਉਹ ਸਿੱਧੂ ਮੂਸੇਵਾਲਾ ਨੂੰ ਜਾਨ ਤੋਂ ਮਾਰ ਕੇ ਮਿੱਠੂਖੇੜਾ ਦੀ ਮੌਤ ਦਾ ਬਦਲਾ ਲਵੇਗਾ। ਗੈਂਗਸਟਰ ਲਾਰੈਂਸ ਨੇ ਕੈਨੇਡਾ ’ਚ ਬੈਠੇ ਗੈਂਗਸਟਰ ਗੋਲਡੀ ਬਰਾੜ ਤੇ ਸਚਿਨ ਥਾਪਨ ਦੀ ਮੱਦਦ ਨਾਲ ਹੀ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ