ਲਾਰੈਂਸ਼ ਬਿਸ਼ਨੋਈ ਨੂੰ ਪੰਜਾਬ ਪੁਲਿਸ ਨੇ ਕਸਟਡੀ ’ਚ ਲਿਆ

Lawrence Bishnoi

ਅੱਜ ਹੀ ਪੰਜਾਬ ਲਿਆਂਦਾ ਜਾ ਸਕਦਾ ਹੈ ਲਾਰੈਂਸ਼ ਬਿਸ਼ਨੋਈ ਨੂੰ

  • ਟ੍ਰਾਂਸਜਿਸਟ ਰਿਮਾਂਡ ਬਾਰੇ ਅਜੇ ਫੈਸਲਾ ਆਉਣਾ ਬਾਕੀ
  • ਪਟਿਆਲਾ ਹਾਊਸ ਕੋਰਟ ਦੇ ਹੁਕਮਾਂ ’ਤੇ ਕੀਤਾ ਗਿਆ ਗ੍ਰਿਫ਼ਤਾਰ
  • ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਵੱਡੇ ਪ੍ਰਬੰਧ ਕੀਤੇ ਗਏ ਹਨ
  • ਮੂਸੇਵਾਲਾ ਕਤਲ ’ਚ ਲੋੜੀਂਦਾ ਹੈ ਲਾਰੈਂਸ਼

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਆਪਣੀ ਕਸਟਡੀ ’ਚ ਲੈ ਲਿਆ ਹੈ। ਹਾਲਾਂਕਿ ਹਾਲੇ ਟ੍ਰਾਂਸਜਿਸਟ ਰਿਮਾਂਡ ਬਾਰੇ ਫੈਸਲਾ ਆਉਣਾ ਬਾਕੀ ਹੈ। ਪੰਜਾਬ ਪੁਲਿਸ ਨੇ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਦੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਕੀਤੀ ਸੀ। ਲਾਰੇਂਸ ਦੀ ਗ੍ਰਿਫਤਾਰੀ ਲਈ ਮੂਸੇਵਾਲਾ ਕਤਲ ਕੇਸ ‘ਚ ਉਸ ਖਿਲਾਫ ਮਿਲੇ ਸਬੂਤ ਅਦਾਲਤ ‘ਚ ਪੇਸ਼ ਕੀਤੇ ਗਏ ਸਨ। ਜਿਨ੍ਹਾਂ ’ਤੇ ਵਿਚਾਰ ਕਰਨ ਤੋਂ ਬਾਅਦ ਅਦਾਲਨ ਨੇ ਲਾਰੈਂਸ਼ ਬਿਸ਼ਨੋਈ ਦੀ ਹਿਰਾਸਤ ਪੰਜਾਬ ਪੁਲਿਸ ਨੂੰ ਦੇ ਦਿੱਤੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਆਪਣੀ ਕਸਟਡੀ ’ਚ ਲੈ ਲਿਆ । ਲਾਰੇਂਸ ਨੂੰ ਪੰਜਾਬ ਲਿਆਉਣ ਲਈ ਪੰਜਾਬ ਪੁਲਿਸ 2 ਬੁਲੇਟ ਪਰੂਫ ਗੱਡੀਆਂ ਲੈ ਕੇ ਪਹੁੰਚੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਹੁਣ ਲਾਰੇਂਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਲਾਰੈਂਸ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਕਸਟਡੀ ’ਚ ਲੈਣ ਸਾਰ ਹੀ ਪੰਜਾਬ ਪੁਲਿਸ ਦੀ ਟੀਮ ਨੂੰ ਅਲਰਟ ਕਰ ਦਿੱਤਾ ਹੈ।

 ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ‘ਚ ਅੱਜ ਪੇਸ਼ ਕੀਤਾ ਗਿਆ ਸੀ। ਪੰਜਾਬ ਪੁਲਿਸ ਨੇ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਦੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਲਾਰੈਂਸ ਦੇ ਬਿਸ਼ਨੋਈ ਨੇ ਸੁਰੱਖਿਆ ਦੇ ਕਾਰਨਾਂ ਦਾ ਹਵਾਲਾ ਅਦਾਲਤ ਨੂੰ ਦਿੱਤਾ ਸੀ। ਜਿਸ ਦੇ ਜਵਾਬ ’ਚ ਪੰਜਾਬ ਪੁਲਿਸ ਨੇ ਅਦਾਲਤ ਵਿੱਚ ਗੋਲਡੀ ਬਰਾੜ, ਲਾਰੈਂਸ ਗੈਂਗ ਅਤੇ ਸਚਿਨ ਥਾਪਨ ਦੀਆਂ ਫੇਸਬੁੱਕ ਪੋਸਟਾਂ ਦਿਖਾਈਆਂ। ਉਨ੍ਹਾਂ ਕਿਹਾ ਕਿ ਲਾਰੇਂਸ ਤੋਂ ਪੁੱਛ-ਪੜਤਾਲ ਜ਼ਰੂਰੀ ਸੀ ਕਿਉਂਕਿ ਇਹ ਕਤਲ ਉਸ ਨੇ ਹੀ ਕਰਵਾਇਆ ਹੈ।

ਇਸ ਮਾਮਲੇ ਵਿੱਚ ਲਾਰੈਂਸ ਦੇ ਵਕੀਲ ਨੇ ਕਿਹਾ ਕਿ ਪੰਜਾਬ ਵਿੱਚ ਲਾਰੈਂਸ ਦੀ ਜਾਨ ਨੂੰ ਖਤਰਾ ਹੈ। ਪੰਜਾਬ ਪੁਲਿਸ ਉਸ ਦਾ ਐਨਕਾਊਂਟਰ ਕਰ ਸਕਦੀ ਹੈ। ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਖਰਾਬ ਹੈ। ਇਸ ਲਈ ਪ੍ਰੋਡਕਸ਼ਨ ਵਾਰੰਟ ਨਾ ਦਿੱਤਾ ਜਾਵੇ।

ਪੰਜਾਬ ਪੁਲਿਸ ਦਾ ਕਹਿਣਾ ਹੈ ਸੁਰੱਖਿਆ ਵਾਲੀ ਕੋਈ ਗੱਲ ਨਹੀਂ ਹੈ। ਅਸੀਂ ਬੁਲੇਟ ਪਰੂਫ ਗੱਡੀ ਅਤੇ ਸੁਰੱਖਿਆ ਲੈ ਕੇ ਦਿੱਲੀ ਪਹੁੰਚੇ ਹਾਂ। ਇਸ ਤੋਂ ਇਲਾਵਾ ਲਾਰੇਂਸ ਨੂੰ ਲਿਆਉਣ ਲਈ ਐਸਪੀ ਪੱਧਰ ਦਾ ਅਧਿਕਾਰੀ ਵੀ ਪਹੁੰਚਿਆ ਹੈ। ਪੰਜਾਬ ਪੁਲਿਸ ਨੇ ਇੱਕ ਵੀਡੀਓ ਕੈਮਰਾ ਵੀ ਲਾਇਆ ਹੈ ਅਤੇ ਲਾਰੈਂਸ ਦੀ ਵੀਡੀਓ ਰਿਕਾਰਡਿੰਗ ਖੋਹੇ ਜਾਣ ਦੀ ਗੱਲ ਕੀਤੀ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਸੁਰੱਖਿਆ ਨੂੰ ਕੋਈ ਖਤਰਾ ਨਹੀਂ ਹੈ। ਵਾਹਨਾਂ ਵਿੱਚ ਕੈਮਰੇ ਲੱਗੇ ਹਨ ਅਤੇ ਪੁਲਿਸ ਮੁਲਾਜ਼ਮ ਆਧੁਨਿਕ ਹਥਿਆਰਾਂ ਨਾਲ ਲੈਸ ਹਨ।
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੀ ਲਾਰੇਂਸ ਦੇ ਰਿਮਾਂਡ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਸ ਨੂੰ ਅਸਲਾ ਐਕਟ ਤਹਿਤ ਰਿਮਾਂਡ ‘ਤੇ ਲਿਆ ਗਿਆ ਹੈ। ਇਸ ਸਬੰਧ ਵਿਚ ਉਸ ਕੋਲੋਂ ਪੁੱਛਗਿੱਛ ਹੋਣੀ ਬਾਕੀ ਹੈ।

ਲਾਰੈਂਸ ਨੇ ਐਨਕਾਊਂਟਰ ਦੀ ਸੰਭਾਵਨਾ ਜਤਾਈ ਹੈ

ਗੈਂਗਸਟਰ ਲਾਰੈਂਸ ਪੰਜਾਬ ਨਹੀਂ ਆਉਣਾ ਚਾਹੁੰਦਾ। ਉਸ ਦੀ ਦਲੀਲ ਹੈ ਕਿ ਮੂਸੇਵਾਲਾ ਕਤਲ ਕਾਂਡ ਦੇ ਸਬੰਧ ਵਿਚ ਪੰਜਾਬ ਪੁਲਿਸ ਉਸ ਦਾ ਐਨਕਾਊਂਟਰ ਕਰ ਸਕਦੀ ਹੈ। ਇਸ ਮਾਮਲੇ ਵਿੱਚ ਲਾਰੈਂਸ ਨੇ ਐਨਆਈਏ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਲਾਂਕਿ ਉਸ ਨੂੰ ਕੋਈ ਰਾਹਤ ਨਹੀਂ ਮਿਲੀ।

ਸਿੱਧੂ ਮੂਸੇਵਾਲ ਨੂੰ ਮਾਰਨ ਦੀ ਖਾਧੀ ਸੀ ਕਸਮ

ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਟ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਮੰਨਿਆ ਜਾ ਰਿਹਾ ਹੈ। ਉਸ ਨੇ ਤਿਹਾੜ ਜੇਲ੍ਹ ’ਚ ਹੀ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜਿਸ਼ ਘੜੀ ਸੀ। ਉਸ ਨੇ ਕਸਮ ਖਾਧੀ ਸੀ ਕਿ ਉਹ ਸਿੱਧੂ ਮੂਸੇਵਾਲਾ ਨੂੰ ਜਾਨ ਤੋਂ ਮਾਰ ਕੇ ਮਿੱਠੂਖੇੜਾ ਦੀ ਮੌਤ ਦਾ ਬਦਲਾ ਲਵੇਗਾ। ਗੈਂਗਸਟਰ ਲਾਰੈਂਸ ਨੇ ਕੈਨੇਡਾ ’ਚ ਬੈਠੇ ਗੈਂਗਸਟਰ ਗੋਲਡੀ ਬਰਾੜ ਤੇ ਸਚਿਨ ਥਾਪਨ ਦੀ ਮੱਦਦ ਨਾਲ ਹੀ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।

ਤਿਹਾੜ ਜੇਲ੍ਹ ’ਚ ਬੰਦ ਦੂਜੇ ਗੈਂਗਸਟਰਾਂ ਨੇ ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਦੀ ਪੁੱਛਗਿਛ ’ਚ ਇਸ ਦੀ ਖੁਲਾਸਾ ਕੀਤਾ। ਵਿੱਕੀ ਮਿੱਠੂਖੇੜਾ ਤੇ ਲਾਰੈਂਸ ਨੇ ਚੰਡੀਗੜ੍ਹ ਸਥਿਤ ਕਾਲਜ ’ਚ ਇਕੱਠੇ ਪੜ੍ਹਾਈ ਕੀਤੀ ਹੈ। ਜਿੱਥੇ ਇਨ੍ਹਾਂ ਦੀ ਦੋਸਤੀ ਹੋਈ। ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਹੋਇਆ ਸੀ। ਉਸ ਤੋਂ ਕਰੀਬ 2 ਘੰਟਿਆਂ ਬਾਅਦ ਹੀ ਗੈਂਗਸਟਰ ਗੋਲਡੀ ਬਰਾੜ ਨੇ ਕਤਲ ਦੀ ਜਿੰਮੇਵਾਰੀ ਲਈ ਸੀ। ਉਸ ਨੇ ਕਿਹਾ ਸੀ ਕਿ ਮੂਸੇਵਾਲਾ ਦਾ ਨਾਂਅ ਮਿੱਠੂਖੇੜਾ ਦੇ ਕਤਲ ’ਚ ਆਇਆ ਸੀ। ਇਸ ਦੇ ਬਾਵਜ਼ੂਦ ਉਸ ’ਤੇ ਪੁਲਿਸ ਨੇ ਕੋਈ ਐਕਸ਼ਨ ਨਹੀਂ ਲਿਆ।

ਸਿੱਧੂ ਮੂਸੇਵਾਲਾ ਹੱਤਿਆਕਾਂਡ ’ਤੇ ਦਿੱਲੀ ਪੁਲਿਸ ਦਾ ਵੱਡਾ ਖੁਲਾਸਾ

ਦਿੱਲੀ ਪੁਲਿਸ ਨੇ ਇੱਕ ਬਿਆਨ ਵਿੱਚ ਲਾਰੈਂਸ ਬਿਸ਼ਨੋਈ ਨੂੰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇ ਵਾਲਾ ਦੇ ਕਤਲ ਦਾ ਮਾਸਟਰਮਾਈਂਡ ਦੱਸਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਕਮਿਸ਼ਨਰ ਹਰਗੋਬਿੰਦਰ ਸਿੰਘ ਧਾਲੀਵਾਲ ਦੇ ਅਨੁਸਾਰ ਮੂਸੇ ਵਾਲਾ ’ਤੇ ਗੋਲੀ ਚਲਾਉਣ ਵਾਲੇ ਇੱਕ ਸ਼ੂਟਰ ਦੇ ਕਰੀਬੀ ਸਿਧੇਸ਼ ਹੀਰਾਮਨ ਕਾਂਬਲੇ ਉਰਫ ਮਹਾਕਾਲ ਨੂੰ ਪੁਣੇ ਤੋਂ ਗਿ੍ਰਫਤਾਰ ਕੀਤਾ ਗਿਆ ਸੀ ਅਤੇ ਮਹਾਰਾਸ਼ਟਰ ਪੁਲਿਸ ਨੇ ਉਸਨੂੰ 14 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਸੀ। ਪੁਲਿਸ ਮੁਤਾਬਕ ਮਹਾਕਾਲ ਸਿੱਧੂ ਮੂਸੇ ਵਾਲਾ ’ਤੇ ਗੋਲੀਆਂ ਚਲਾਉਣ ਵਾਲੇ ਲੋਕਾਂ ’ਚੋਂ ਇਕ ਦਾ ਕਰੀਬੀ ਸਾਥੀ ਹੈ

ਪਰ ਉਹ ਇਸ ਕਤਲ ’ਚ ਸ਼ਾਮਲ ਨਹੀਂ ਸੀ। ਦਿੱਲੀ ਪੁਲਿਸ ਨੂੰ ਸ਼ੱਕ ਹੈ ਕਿ ਮਹਾਕਾਲ ਦੋਵਾਂ ਸ਼ੂਟਰਾਂ ਦੇ ਸੰਪਰਕ ਵਿੱਚ ਸੀ। ਧਾਲੀਵਾਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੰਜ ਹੋਰ ਵਿਅਕਤੀਆਂ ਦੀ ਵੀ ਸ਼ਨਾਖਤ ਕੀਤੀ ਗਈ ਹੈ। ਉਸ ਨੇ ਅੱਗੇ ਕਿਹਾ, ਬਿਸ਼ਨੋਈ ਇਸ ਕਤਲ ਦਾ ਮਾਸਟਰ ਮਾਈਂਡ ਹੈ, ਜਿਸ ਨੂੰ ਕਥਿਤ ਤੌਰ ’ਤੇ ਸਚਿਨ ਬਿਸ਼ਨੋਈ ਨੇ ਅੰਜਾਮ ਦਿੱਤਾ ਸੀ। ਇਸ ਮਾਮਲੇ ਵਿੱਚ ਸਪੈਸ਼ਲ ਸੈੱਲ ਦੀਆਂ ਕਈ ਟੀਮਾਂ ਕੰਮ ਕਰ ਰਹੀਆਂ ਹਨ।¿;

ਕੀ ਹੈ ਮਾਮਲਾ

ਜ਼ਿਕਰਯੋਗ ਹੈ ਕਿ 29 ਮਈ ਨੂੰ ਪੰਜਾਬ ਦੇ ਮਾਨਸਾ ’ਚ ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇ ਵਾਲਾ ਦੀ ਕੁਝ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪੰਜਾਬ ਵਿੱਚ ਕਾਤਲਾਂ ਦੇ ਖਿਲਾਫ ਧਾਰਾਵਾਂ 302, 302 ਅਤੇ 341 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ