ਕੌਮੀ ਸੁਰੱਖਿਆ ਦੇ ਹਿੱਤ ਵਿੱਚ ਪੰਜਾਬ ਪੁਲੀਸ ਨੇ ਕੁਝ ਸ਼ਰਧਾਲੂਆਂ ਤੋਂ ਪੁੱਛਗਿੱਛ ਕੀਤੀ : Capt Amarinder Singh

ਕੌਮੀ ਸੁਰੱਖਿਆ ਦੇ ਹਿੱਤ ਵਿੱਚ ਪੰਜਾਬ ਪੁਲੀਸ ਨੇ ਕੁਝ ਸ਼ਰਧਾਲੂਆਂ ਤੋਂ ਪੁੱਛਗਿੱਛ ਕੀਤੀ : Capt Amarinder Singh

ਚੰਡੀਗੜ (ਸੱਚ ਕਹੂੰ ਨਿਊਜ਼) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt Amarinder Singh) ਨੇ ਅੱਜ ਆਖਿਆ ਕਿ ਪੰਜਾਬ ਪੁਲੀਸ ਨੇ ਕੌਮੀ ਸੁਰੱਖਿਆ ਦੇ ਹਿੱਤ ਵਿੱਚ ਇੰਟੈਲੀਜੈਂਸ ਬਿਊਰੋ (ਆਈ.ਬੀ.) ਦੇ ਕਹਿਣ ‘ਤੇ ਕਰਤਾਰਪੁਰ ਲਾਂਘੇ ਰਾਹੀਂ ਪਰਤਣ ਵਾਲੇ ਕੁਝ ਸ਼ਰਧਾਲੂਆਂ ਤੋਂ ਪੁੱਛਗਿੱਛ ਕੀਤੀ ਸੀ।

ਪੁਲੀਸ ਦੀ ਕਾਰਵਾਈ ਦਾ ਸਪੱਸ਼ਟ ਤੌਰ ‘ਤੇ ਪੱਖ ਪੂਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿ ਜੇਕਰ ਆਈ.ਬੀ. ਵੱਲੋਂ ਜ਼ਾਹਰ ਕੀਤੀਆਂ ਸੁਰੱਖਿਆ ਚਿੰਤਾਵਾਂ ਦੇ ਸੰਦਰਭ ਵਿੱਚ ਗੁਰਦਾਸਪੁਰ ਪੁਲੀਸ ਸਹਿਯੋਗ ਕਰਨ ਵਿੱਚ ਨਾਕਾਮ ਰਹਿੰਦੀ ਤਾਂ ਉਨਾਂ ਨੇ ਪੁਲੀਸ ਵਿਰੁੱਧ ਸਖ਼ਤ ਕਾਰਵਾਈ ਕਰਨੀ ਸੀ।

ਬਜਟ ਪੇਸ਼ ਕਰਨ ਤੋਂ ਪਹਿਲਾਂ ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੱਲੋਂ ਉਠਾਏ ਮੁੱਦੇ ਦੇ ਜਵਾਬ ਵਿੱਚ  ਅਮਰਿੰਦਰ ਸਿੰਘ ਨੇ ਕਿਹਾ ਕਿ ਸਰਹੱਦੀ ਸੂਬੇ ਦੀ ਪੁਲੀਸ ਫੋਰਸ ਹੋਣ ਦੇ ਨਾਤੇ ਪੰਜਾਬ ਪੁਲੀਸ ਨੇ ਮਾਮਲੇ ਵਿੱਚ ਜਾਇਜ ਹੱਦਾਂ ਵਿੱਚ ਰਹਿ ਕੇ ਕਾਰਵਾਈ ਕੀਤੀ। ਇਹ ਜ਼ਿਕਰਯੋਗ ਹੈ ਕਿ ਇਸ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਨੇ ਵੀਰਵਾਰ ਨੂੰ ਸਦਨ ਵਿੱਚ ਰੌਲਾ-ਰੱਪਾ ਪਾਇਆ ਸੀ। ਵਿਰੋਧੀ ਧਿਰ ਨੇ ਬੀਤੇ ਦਿਨ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦੇ ਜਵਾਬ ਦੀ ਮੰਗ ਕੀਤੀ ਸੀ।

ਮੁੱਖ ਮੰਤਰੀ ਨੇ ਦੱਸਿਆ ਕਿ ਕਰਤਾਰਪੁਰ ਲਾਂਘਾ ਖੁੱਲਣ ਤੋਂ ਬਾਅਦ ਹੁਣ ਤੱਕ 51000 ਤੋਂ ਵੱਧ ਸ਼ਰਧਾਲੂ ਨਤਮਸਤਕ ਹੋ ਚੁੱਕੇ ਹਨ ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਕੁਝ ਸ਼ਰਧਾਲੂਆਂ ਤੋਂ ਪੁੱਛਗਿੱਛ ਕੀਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।